ਮੁੱਖ ਮੰਤਰੀ ਚੰਨੀ ਬਾਰੇ ਆਈ ਵੱਡੀ ਖਬਰ 25 ਨਵੰਬਰ ਨੂੰ ਕਰਨ ਗੇ ਇਹ ਕੰਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਹੀ ਜਲਦ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਗ੍ਹਾ-ਜਗ੍ਹਾ ਤੇ ਰੈਲੀਆਂ ਕੀਤੇ ਜਾਣ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਸਦਕਾ ਰੈਲੀ ਦੌਰਾਨ ਉਨ੍ਹਾਂ ਹਲਕਿਆਂ ਵਿੱਚ ਆਪਣੇ ਵਿਧਾਇਕਾਂ ਦਾ ਨਾਮ ਵੀ ਘੋਸ਼ਿਤ ਕੀਤਾ ਜਾ ਰਿਹਾ ਹੈ। ਉਥੇ ਹੀ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਦੇ ਹਿੱਤਾਂ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਕੱਲ੍ਹ ਮੋਗਾ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ। ਉੱਥੇ ਹੀ ਹੁਣ ਕਾਂਗਰਸ ਵੱਲੋਂ ਵੀ ਆਪਣੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਹੁਣ ਮੁੱਖ ਮੰਤਰੀ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ 25 ਨਵੰਬਰ ਨੂੰ ਇਹ ਕੰਮ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਚੋਣਾਂ ਨੂੰ ਦੇਖਦੇ ਹੋਏ ਵੱਖ-ਵੱਖ ਜਗਾ ਤੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ 25 ਨਵੰਬਰ ਨੂੰ ਬਾਘਾਪੁਰਾਣਾ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ ਅਤੇ ਇਸ ਦੌਰਾਨ ਕਈ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।

25 ਨਵੰਬਰ ਨੂੰ ਬਾਘਾਪੁਰਾਣਾ ਵਿਚ ਕਾਂਗਰਸ ਦੀ ਕੀਤੀ ਜਾਣ ਵਾਲੀ ਰੈਲੀ ਵਿੱਚ ਉਹਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਬਹੁਤ ਸਾਰੇ ਕਾਂਗਰਸੀ ਆਗੂ ਵੀ ਸ਼ਿਰਕਤ ਕਰ ਸਕਦੇ ਹਨ। 25 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ਦੀ ਜਾਣਕਾਰੀ ਮਿਲਦੇ ਹੀ ਸਥਾਨਿਕ ਸ਼ਹਿਰ ਦੇ ਸਾਰੇ ਕੌਂਸਲਰ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਇਸ ਰੈਲੀ ਨੂੰ ਮਹਾਂ ਰੈਲੀ ਮਨਾਉਣ ਲਈ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਰੈਲੀ ਕੋਟਕਪੁਰਾ ਰੋਡ ਤੇ ਪੈਂਦੀ ਨਵੀਂ ਅਨਾਜ ਮੰਡੀ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ। ਉਥੇ ਹੀ ਇਸ ਹਲਕੇ ਦੇ ਵਿਕਾਸ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਸਕਦੇ ਹਨ। ਇਸ ਸਭ ਦੀ ਜਾਣਕਾਰੀ ਸਥਾਨਿਕ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਿੱਤੀ ਗਈ ਹੈ।