Tuesday , June 28 2022

ਮੈਂ ਵਗ੍ਹਾ ਕੇ ਮਾਰਾਂਗਾ 1000 ਰੁਪਏ, ਜੇ ਮੇਰੀ ਘਰਵਾਲੀ ਨੂੰ ਕੇਜਰੀਵਾਲ ਦਵੇਗਾ – ਨਵਜੋਤ ਸਿੱਧੂ ਨੇ ਦਿੱਤਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਚੋਣਾਂ ਨੂੰ ਲੈ ਕੇ ਜਿੱਥੇ ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਵਾਅਦੇ ਕੀਤੇ ਜਾ ਰਹੇ ਹਨ ਕਿ ਸਾਡੀ ਸਰਕਾਰ ਆਉਣ ਤੇ ਅਸੀਂ ਪੰਜਾਬ ਵਿੱਚ ਲੋਕਾਂ ਦੇ ਹਿਤਾਂ ਵਾਸਤੇ ਨਵੇਂ ਕਾਰਜ ਸ਼ੁਰੂ ਕਰਾਂਗੇ। ਉੱਥੇ ਹੀ ਇਕ ਦੂਜੀ ਪਾਰਟੀ ਵੱਲੋਂ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਨੂੰ ਵੀ ਲੈ ਕੇ ਕਈ ਤਰਾਂ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਵੱਖ-ਵੱਖ ਚੋਣ ਵਾਅਦੇ ਕੀਤੇ ਜਾ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਦੋ ਪਾਰਟੀਆਂ ਦੇ ਨਾਲ ਸਮਝੌਤਾ ਕਰਕੇ ਨਵੀਂ ਪਾਰਟੀ ਦੇ ਨਾਲ ਹੀ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਵੱਲੋਂ ਵੀ ਆਪਣੀ ਪਾਰਟੀ ਨੂੰ ਲੈ ਕੇ ਕਈ ਵਾਅਦੇ ਕੀਤੇ ਜਾ ਰਹੇ ਹਨ।

ਮੈਂ ਹਜ਼ਾਰ ਰੁਪਏ ਵਗਾਹ ਕੇ ਮਾਰਾਂਗੇ। ਅਗਰ 1,000 ਰੁਪਏ ਕੇਜਰੀਵਾਲ ਵੱਲੋਂ ਮੇਰੀ ਘਰਵਾਲੀ ਨੂੰ ਦਿੱਤੇ ਜਾਂਦੇ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਕਈ ਐਲਾਨ ਕੀਤੇ ਗਏ ਸਨ ਜਿਨ੍ਹਾਂ ਵਿੱਚ ਸਸਤੀ ਬਿਜਲੀ ਅਤੇ ਔਰਤਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਇਸ ਐਲਾਨ ਉਪਰ ਨਿਸ਼ਾਨਾ ਸਾਧਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਵਿੱਚ ਕੇਜਰੀਵਾਲ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ਉਹ ਵਾਧਾ ਸਿਰਫ਼ ਚੋਣਾਂ ਲਈ ਕੀਤਾ ਗਿਆ ਹੈ। ਉਨ੍ਹਾਂ ਰੋਹ ਭਰੇ ਅੰਦਾਜ਼ ਵਿੱਚ ਕਿਹਾ ਹੈ ਕਿ ਕੀ ਉਹ ਪੰਜਾਬੀਆਂ ਨੂੰ ਨਿਕੰਮੇ ਸਮਝਦੇ ਹਨ।

ਜੋ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੀ ਦਿੱਲੀ ਵਿਚ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਇਸ ਤਰ੍ਹਾਂ ਇੱਕ ਹਜ਼ਾਰ ਰੁਪਇਆ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਗਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੇਰੀ ਪਤਨੀ ਨੂੰ ਹਜ਼ਾਰ ਰੁਪਏ ਦੇਣਗੇ ਤਾਂ ਮੈਂ ਵਗਾਹ ਕੇ ਮਾਰਾਂਗੇ। ਪੰਜਾਬੀਆਂ ਨੂੰ ਕਿਸੇ ਦੀ ਵੀ ਭੀਖ਼ ਦੀ ਜ਼ਰੂਰਤ ਨਹੀਂ ਹੈ। ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ।