Sunday , June 26 2022

ਮੋਦੀ ਲਈ ਆ ਰਹੀ ਇੱਕ ਵੱਡੀ ਮਾੜੀ ਖਬਰ – ਕਿਸਾਨਾ ਅੰਦੋਲਨ ਤੋਂ ਬਾਅਦ ਹੁਣ ਇਹਨਾਂ ਵਲੋਂ ਹੋ ਗਿਆ ਅਚਾਨਕ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਸ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨਾਂ ਨੂੰ ਸੰਘਰਸ਼ ਕਰਨ ਦਾ ਮੌਕਾ ਦਿੱਤਾ ਹੈ। ਜਿੱਥੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੇਂਦਰ ਸਰਕਾਰ ਕੋਲ ਕੀਤੀ ਗਈ ਸੀ। ਉਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾਂਦਾ ਰਿਹਾ ਸੀ। ਜਿਸ ਕਾਰਨ ਕੇਂਦਰ ਸਰਕਾਰ ਨੂੰ ਦੇਸ਼-ਵਿਦੇਸ਼ ਵਿੱਚ ਬਹੁਤ ਸਾਰੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਲਗਾਤਾਰ ਕਰਨਾ ਪਿਆ। ਕਿਸਾਨੀ ਸੰਘਰਸ਼ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦਾ ਸਾਥ ਦਿੱਤਾ ਗਿਆ ਅਤੇ ਹੋਰ ਵੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਬਹੁਤ ਸਾਰੇ ਫ਼ੈਸਲੇ ਲੋਕ ਵਿਰੋਧੀ ਸਾਬਤ ਹੋ ਰਹੇ ਹਨ।

ਜਿਸ ਕਾਰਨ ਕੇਂਦਰ ਸਰਕਾਰ ਆਏ ਦਿਨ ਹੀ ਵਿਵਾਦਾਂ ਵਿਚ ਫਸਦੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਗੁਰ ਪੁਰਬ ਦੇ ਮੌਕੇ ਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਕਿਸਾਨਾਂ ਵੱਲੋਂ ਪਾਰਲੀਮੈਂਟ ਵਿੱਚ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਕਾਨੂੰਨ ਬਣਾਏ ਜਾਣ ਦੀ ਗੱਲ ਆਖੀ ਗਈ ਹੈ। ਹੁਣ ਮੋਦੀ ਸਰਕਾਰ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਇਨ੍ਹਾਂ ਲੋਕਾਂ ਵੱਲੋਂ ਵੀ ਅਚਾਨਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ ਅਜੇ ਰਾਜਧਾਨੀ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਸੰਘਰਸ਼ ਖ਼ਤਮ ਨਹੀਂ ਹੋਇਆ ਹੈ। ਉੱਥੇ ਹੀ ਹੁਣ ਕੇਂਦਰ ਸਰਕਾਰ ਨੂੰ ਸਾਧੂ ਸੰਤਾਂ ਵੱਲੋਂ ਦੇਸ਼ ਪੱਧਰੀ ਅੰਦੋਲਨ ਕੀਤੇ ਜਾਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਯੋਜਕ ਸੁਰਿੰਦਰ ਨਾਥ ਅਵਧੂਤ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਸੰਘਰਸ਼ ਲਈ ਕੇਂਦਰ ਸਰਕਾਰ ਨੂੰ ਇੱਕ ਲਿਖਤੀ ਪੱਤਰ ਭੇਜਿਆ ਜਾ ਰਿਹਾ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੀ ਸਾਰੀ ਸਥਿਤੀ ਸਪਸ਼ਟ ਕਰ ਦਿੱਤੀ ਗਈ ਹੈ। ਅਗਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਦਿੰਦੀ ਹੈ ਤਾਂ ਉਹ ਪ੍ਰਧਾਨ ਮੰਤਰੀ ਦੇ ਧੰਨਵਾਦੀ ਹੋਣਗੇ।

ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਦੇਸ਼ ਵਿਚ ਵੱਖ-ਵੱਖ ਹਿੱਸਿਆਂ ਤੋਂ ਸਾਧੂ ਸੰਤਾਂ ਵੱਲੋਂ ਦਿੱਲੀ ਵਿਚ ਦੱਖਣੀ ਦਿੱਲੀ ਤੇ ਕਾਲਕਾਜੀ ਮੰਦਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਮੱਠ ਮੰਦਿਰ ਮੁਕਤੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਹਮਲਾਵਰ ਰੁਖ਼ ਅਪਣਾਉਦੇ ਹੋਏ ਆਖਿਆ ਗਿਆ ਹੈ ਕਿ ਅਗਰ ਸ਼ਾਂਤਮਈ ਢੰਗ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਵੀ ਦਿੱਲੀ ਦੀਆਂ ਸੜਕਾਂ ਤੇ ਬੈਠ ਕੇ ਸੰਘਰਸ਼ ਕਰਨਗੇ ਅਗਰ ਲੋੜ ਪਈ ਤਾਂ ਹਥਿਆਰ ਵੀ ਚੁੱਕੇ ਜਾਣਗੇ। ਹੁਣ ਭਾਰਤ ਵਿਚ ਕੇਂਦਰ ਸਰਕਾਰ ਦੇ ਖਿਲਾਫ ਇਕ ਹੋਰ ਅੰਦੋਲਨ ਦੀ ਤਿਆਰੀ ਹੋ ਚੁੱਕੀ ਹੈ।