Monday , June 27 2022

ਮੋਦੀ ਸਰਕਾਰ ਰੱਦ ਕੀਤੇ ਹੋਏ ਖੇਤੀ ਕਨੂੰਨਾਂ ਨੂੰ ਵਾਪਿਸ ਨਹੀਂ ਲਿਆਵੇਗੀ – ਖੇਤੀ ਮੰਤਰੀ ਦਾ ਆਇਆ ਹੁਣ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਦੇਸ਼ ਵਿਦੇਸ਼ ਵਿੱਚ ਵਸਦੇ ਭਾਰਤੀਆਂ ਵੱਲੋਂ ਹਰ ਜਗ੍ਹਾ ਤੇ ਕੀਤਾ ਗਿਆ। ਉੱਥੇ ਹੀ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਸਾਰੇ ਲੋਕਾਂ ਵੱਲੋਂ ਭਾਰੀ ਸਹਿਯੋਗ ਦਿੱਤਾ ਗਿਆ ਹੈ। ਕਿਸਾਨਾਂ ਦੀ ਹਿੰਮਤ ਅਤੇ ਦਲੇਰੀ ਸਦਕਾ ਉਹਨਾਂ ਵੱਲੋਂ ਕੀਤੇ ਜਾਂਦੇ ਸੰਘਰਸ਼ ਦੇ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਅਤੇ ਕਿਸਾਨਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕੀਤੀ ਗਈ। ਸਰਕਾਰ ਵੱਲੋਂ ਜਿੱਥੇ ਦੋਹਾਂ ਸਦਨਾਂ ਦੇ ਵਿੱਚ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ। ਜਿਸ ਤੋਂ ਬਾਅਦ ਇਨ੍ਹਾਂ ਨੂੰ ਰਾਸ਼ਟਰਪਤੀ ਦੀ ਮੰਜੂਰੀ ਵਾਸਤੇ ਭੇਜ ਦਿੱਤਾ ਗਿਆ ਅਤੇ ਰਾਸ਼ਟਰਪਤੀ ਵੱਲੋਂ ਵੀ ਇਨ੍ਹਾਂ ਨੂੰ ਰੱਦ ਕਰਨ ਤੇ ਆਪਣੀ ਸਹਿਮਤੀ ਦੇ ਦਿੱਤੀ ਗਈ।

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਦੇ ਹੋਏ ਆਪਣਾ ਸੰਘਰਸ਼ ਖਤਮ ਕੀਤਾ ਗਿਆ। ਉੱਥੇ ਹੀ ਬੀਤੇ ਦਿਨੀਂ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਫਿਰ ਤੋਂ ਇਕ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਸਰਕਾਰ ਵੱਲੋਂ ਮੁੜ ਤੋਂ ਖੇਤੀ ਕਾਨੂੰਨ ਲਾਗੂ ਕੀਤੇ ਜਾ ਸਕਦੇ ਹਨ। ਹੁਣ ਮੋਦੀ ਸਰਕਾਰ ਰੱਦ ਕੀਤੇ ਹੋਏ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆਵੇਗੀ , ਖੇਤੀ ਮੰਤਰੀ ਵੱਲੋਂ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ ਕੇਂਦਰੀ ਖੇਤੀ ਮੰਤਰੀ ਵੱਲੋਂ ਇੱਕ ਜਗ੍ਹਾ ਤੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਸੀ ਕਿ ਸਰਕਾਰ ਮੁੜ ਤੋਂ ਕਾਨੂੰਨਾਂ ਨੂੰ ਵਾਪਸ ਲਿਆ ਸਕਦੀ ਹੈ।

ਉਥੇ ਹੀ ਅੱਜ ਉਨ੍ਹਾਂ ਵੱਲੋਂ ਇਸ ਗੱਲ ਦਾ ਸਪਸ਼ਟੀਕਰਨ ਦਿੱਤਾ ਗਿਆ ਹੈ। ਇਹ ਸਰਕਾਰ ਵੱਲੋਂ ਚੰਗੇ ਕਾਨੂੰਨ ਬਣਾਏ ਗਏ ਸਨ ਪਰ ਕੁੱਝ ਕਾਰਨਾਂ ਦੇ ਕਾਰਨ ਇਨ੍ਹਾਂ ਨੂੰ ਵਾਪਸ ਲਿਆ ਗਿਆ ਹੈ। ਪਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆਂਦਾ ਜਾਵੇਗਾ।

ਉਨ੍ਹਾਂ ਦੇ ਬਿਆਨ ਤੋਂ ਬਾਅਦ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਕੇ ਕਿਸਾਨਾਂ ਵੱਲੋਂ ਆਪਣੇ ਘਰਾਂ ਨੂੰ ਵਾਪਸੀ ਕੀਤੀ ਗਈ ਹੈ ਅਗਰ ਸਰਕਾਰ ਵੱਲੋਂ ਮੁੜ ਤੋਂ ਅਜਿਹਾ ਫੈਸਲਾ ਲਿਆ ਜਾਂਦਾ ਹੈ ਤਾਂ ਲੱਖਾਂ ਦੀ ਗਿਣਤੀ ਵਿੱਚ ਲੋਕ ਫਿਰ ਤੋਂ ਦਿੱਲੀ ਵਿਖੇ ਪਹੁੰਚ ਜਾਣਗੇ। ਕਿਉਂਕਿ ਬੀਤੇ ਕੱਲ ਤੋਮਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਕਿਸਾਨਾਂ ਵਿਚ ਉਤਸ਼ਾਹ ਵੇਖਿਆ ਜਾ ਰਿਹਾ ਸੀ ਜਿਥੇ ਉਨ੍ਹਾਂ ਕਿਹਾ ਸੀ ਕਿ ਸਰਕਾਰ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਸੀ ਜਿੱਥੇ ਸਰਕਾਰ ਇਕ ਕਦਮ ਪਿੱਛੇ ਹਟੀ ਹੈ ਉੱਥੇ ਹੀ ਸਰਕਾਰ ਅੱਗੇ ਵਧ ਸਕਦੀ ਹੈ।