Saturday , June 25 2022

ਯੂਕਰੇਨ ਤੋਂ ਆਈ ਵੱਡੀ ਮਾੜੀ ਖਬਰ ਇੰਡੀਆ ਲਈ – ਵਾਪਰਿਆ ਗਿਆ ਇਹ ਭਾਣਾ

ਆਈ ਤਾਜਾ ਵੱਡੀ ਖਬਰ

ਰੂਸ ਵੱਲੋਂ ਜਿਥੇ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਯੂਕਰੇਨ ਦੇ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ ਜਿਥੇ ਬਹੁਤ ਸਾਰੇ ਨਾਗਰਿਕਾਂ ਦੀ ਮੌਤ ਹੋ ਚੁਕੀ ਹੈ ਉਥੇ ਹੀ ਉਹ ਸਾਰੇ ਸੈਨਿਕ ਵੀ ਸ਼ਹੀਦ ਹੋ ਚੁੱਕੇ ਹਨ। ਰੂਸ ਦੇ ਇਸ ਵਰਤਾਰੇ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਦੇ ਖਿਲਾਫ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਦੋਸਤਾਂ ਨੂੰ ਵੀ ਆਪਣੇ ਦੇਸ਼ ਵਿੱਚ ਆਉਣ ਤੋਂ ਰੋਕ ਦਿੱਤਾ ਗਿਆ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਉਸ ਨੂੰ ਇਹ ਹਮਲਾ ਰੋਕਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ। ਯੂਕ੍ਰੇਨ ਵਿਚ ਸਥਿਤੀ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਯੂਕ੍ਰੇਨ ਵਿਚ ਭਾਰਤ ਦੇ ਰਾਜਦੂਤ ਵੱਲੋਂ ਅੱਜ ਸਵੇਰੇ ਹੀ ਨਵੀਂ ਅਡਵਾਈਜ਼ਰੀ ਵੀ ਜਾਰੀ ਕੀਤੀ ਗਈ ਸੀ ਜਿਸ ਵਿੱਚ ਉਸ ਵੱਲੋਂ ਰਾਜਧਾਨੀ ਕੀਵ ਅਤੇ ਹੋਰ ਸ਼ਹਿਰਾਂ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਜਗ੍ਹਾ ਨੂੰ ਛੱਡ ਕੇ ਸੁਰੱਖਿਅਤ ਜਗ੍ਹਾ ਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਜਿਸ ਵਿਚ ਆਖਿਆ ਗਿਆ ਸੀ ਕੇ ਜੋ ਵੀ ਸਾਧਨ ਮਿਲੇ ਬੱਸ ,ਰੇਲ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਸੁਰੱਖਿਅਤ ਬਾਹਰ ਚਲੇ ਜਾਣ। ਹੁਣ ਯੂਕ੍ਰੇਨ ਤੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਭਾਣਾ ਵਰਤ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਲਗਾਤਾਰ ਰੂਸ ਵੱਲੋਂ ਰਾਜਧਾਨੀ ਕੀਵ ਉਪਰ ਹਮਲੇ ਕੀਤੇ ਜਾ ਰਹੇ ਹਨ।

ਉੱਥੇ ਹੀ ਇਨ੍ਹਾਂ ਹਮਲਿਆਂ ਦੀ ਚਪੇਟ ਵਿੱਚ ਆਉਣ ਕਾਰਨ ਅੱਜ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਰਾਜਧਾਨੀ ਖਾਰਕੀਵ ਵਿਚ ਜਿਥੇ ਲਗਾਤਾਰ ਹਵਾਈ ਹਮਲੇ ਹੋ ਰਹੇ ਹਨ। ਉੱਥੇ ਹੀ ਰੂਸੀ ਫੌਜਾਂ ਦੇ ਵੱਡੇ ਕਾਫ਼ਲੇ ਤੇਜ਼ੀ ਨਾਲ ਰਾਜਧਾਨੀ ਕੀਵ ਵੱਲ ਅੱਗੇ ਵਧ ਰਹੇ ਹਨ। ਅੱਜ ਹਵਾਈ ਹਮਲੇ ਦੇ ਵਿਚ ਜਿਥੇ ਕਰਨਾਟਕ ਦਾ ਰਹਿਣ ਵਾਲਾ ਇਕ ਵਿਦਿਆਰਥੀ ਨਵੀਨ ਇਕ ਹਵਾਈ ਹਮਲੇ ਦਾ ਸ਼ਿਕਾਰ ਹੋਇਆ ਹੈ।

ਉੱਥੇ ਹੀ ਉਸ ਦੀ ਮੌਤ ਦੀ ਖਬਰ ਸੁਣਦੇ ਹੀ ਭਾਰਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਵਿਦਿਆਰਥੀ ਯੂਕਰੇਨ ਦੇ ਵਿਚ ਡਾਕਟਰੀ ਦੀ ਪੜ੍ਹਾਈ ਕਰ ਰਿਹਾ ਸੀ। ਉਥੇ ਹੀ ਯੂਕਰੇਨ ਦੀ ਸਥਿਤੀ ਨੂੰ ਦੇਖਦੇ ਹੋਏ ਲਗਾਤਾਰ ਭਾਰਤੀ ਵਿਦਿਆਰਥੀਆਂ ਦੇ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।