Saturday , June 25 2022

ਯੂਕ੍ਰੇਨ ਰੂਸ ਦੀ ਚਲ ਰਹੀ ਜੰਗ ਦੇ ਵਿਚਕਾਰ ਪੰਜਾਬ ਲਈ ਆਈ ਵੱਡੀ ਮਾੜੀ ਖਬਰ ਵਾਪਰਿਆ ਇਹ ਭਾਣਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਆਪਣੇ ਬਿਹਤਰ ਭਵਿੱਖ ਨੂੰ ਦੇਖਦਿਆਂ ਹੋਇਆ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ, ਜਿੱਥੇ ਜਾ ਕੇ ਉਨ੍ਹਾਂ ਵੱਲੋਂ ਉੱਚ ਵਿਦਿਆ ਹਾਸਲ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵਿਚ ਜਾ ਕੇ ਬਹੁਤ ਸਾਰੇ ਭਾਰਤੀ ਨੌਜਵਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਬਹੁਤ ਸਾਰੇ ਨੌਜਵਾਨ ਕਈ ਵਾਪਰ ਰਹੇ ਵੱਖ ਵੱਖ ਹਾਦਸਿਆ ਬਿਮਾਰੀਆਂ ਅਤੇ ਕਈ ਹੋਰ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ। ਯੁਕਰੇਨ ਦੇ ਵਿੱਚ ਵੀ ਬਹੁਤ ਸਾਰੇ ਵਿਦਿਆਰਥੀਆਂ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਜਿਥੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਯੂਕ੍ਰੇਨ ਵਿਚ ਜਿੱਥੇ ਕੱਲ ਇੱਕ ਭਾਰਤੀ ਨੌਜਵਾਨ ਦੀ ਰੂਸੀ ਹਮਲੇ ਵਿਚ ਮੌਤ ਹੋ ਗਈ ਸੀ। ਉਥੇ ਹੀ ਰੂਸ ਵੱਲੋਂ ਯੂਕਰੇਨ ਉਪਰ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।

ਯੂਕ੍ਰੇਨ ਤੋਂ ਲਗਾਤਾਰ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਣ ਰੂਸ ਤੇ ਯੂਕਰੇਨ ਦੀ ਚੱਲ ਰਹੀ ਜੰਗ ਦੇ ਵਿਚਕਾਰ ਪੰਜਾਬ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਭਾਣਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਯੂਕਰੇਨ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਰਨਾਲਾ ਦੇ ਰਹਿਣ ਵਾਲੇ ਇਕ ਪਰਿਵਾਰ ਵੱਲੋਂ ਆਪਣੇ ਬੇਟੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਬੇਟਾ ਚੰਦਨ ਜਿੰਦਲ 2018 ਦੇ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਵਾਸਤੇ ਯੂਕਰੇਨ ਗਿਆ ਸੀ।

ਜਿਸ ਨੂੰ ਅਚਾਨਕ ਹੀ ਦਿਲ ਅਤੇ ਦਿਮਾਗ ਦਾ ਦੌਰਾ 2 ਫਰਵਰੀ ਨੂੰ ਪੈ ਗਿਆ ਸੀ। ਜੋ ਉਸ ਸਮੇਂ ਤੋਂ ਹੀ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ। ਅਤੇ 4 ਫਰਵਰੀ ਨੂੰ ਉਸ ਦਾ ਆਪ੍ਰੇਸ਼ਨ ਵੀ ਕੀਤਾ ਗਿਆ ਸੀ। ਅੱਜ ਜਾਣਕਾਰੀ ਸਾਹਮਣੇ ਆਈ ਹੈ ਕਿ ਹੈ ਉਸ ਨੌਜਵਾਨ ਦੀ ਮੌਤ ਹੋ ਗਈ ਹੈ।

ਨੌਜਵਾਨ ਦੇ ਰਿਸ਼ਤੇਦਾਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਅਪਰੇਸ਼ਨ ਤੋਂ ਬਾਅਦ ਨੀਰਜ ਜਿੰਦਲ ਕੋਮਾ ਵਿੱਚ ਚਲਾ ਗਿਆ ਸੀ। ਉੱਥੇ ਹੀ ਉਸ ਦੀ ਮੌਤ ਦੀ ਖ਼ਬਰ ਸੁਣਦੇ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ। ਇਹ ਚਿੱਠੀ ਪਰਵਾਰ ਦੇ ਕਹਿਣ ਉਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਖੀ ਗਈ ਹੈ।