Friday , October 7 2022

ਲਵੋ ਜੀ ਭਾਜਪਾ ਚ ਪੈਣ ਲੱਗਾ ਖੇਤੀ ਕਨੂੰਨਾਂ ਦਾ ਕਰਕੇ ਖਿਲਾਰਾ ਹੁਣੇ ਹੁਣੇ ਆ ਗਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਵਰਗ ਵੱਲੋਂ ਭਰਵੀਂ ਹਮਾਇਤ ਦਿੱਤੀ ਜਾ ਰਹੀ ਹੈ। ਇਹ ਕਿਸਾਨੀ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ। ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਬਹੁਤ ਸਾਰੇ ਭਾਜਪਾ ਦੇ ਆਗੂਆਂ ਵੱਲੋਂ ਪਾਰਟੀ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਪੰਜਾਬ ਦੇ ਵਿੱਚ ਵੀ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋ

ਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਵੀ ਇਨ੍ਹਾਂ ਖੇਤੀ ਕਾਨੂੰਨਾ ਕਾਰਨ ਟੁੱਟ ਚੁੱਕਾ ਹੈ। ਹੁਣ ਭਾਜਪਾ ਵਿੱਚ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਖਲਾਰਾ ਪੈਣ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਮਣੇ ਆਈ ਖ਼ਬਰ ਤੋਂ ਪਤਾ ਲੱਗਾ ਹੈ ਕਿ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਲੀਡਰਾਂ ਦੇ ਹੱਕ ਵਿਚ ਇਕ ਵੀਡੀਓ ਜਾਰੀ ਕੀਤੀ। ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਹੁਣ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਬੈਠੇ ਅਫਸਰਸ਼ਾਹੀ ਨੂੰ ਨਕਾਰਦੇ ਹੋਏ ਕਿਹਾ ਹੈ ਕਿ ਅਜਿਹੇ ਅਫ਼ਸਰਾਂ ਦੀ ਛੁੱਟੀ ਕਰ ਦੇਣੀ ਚਾਹੀਦੀ ਹੈ, ਜੋ ਜਨਤਾ ਵਿਰੋਧੀ ਕਾਨੂੰਨ ਬਣਾ ਕੇ ਸਰਕਾਰ ਨੂੰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਪਰਾਲੀ ਸਾੜਨ ਤੇ ਇੱਕ ਕਰੋੜ ਰੁਪਏ ਜੁਰਮਾਨਾ ਲਾਉਣ ,ਅਤੇ 5 ਸਾਲ ਦੀ ਕੈਦ ਦਾ ਬਿੱਲ ਰੱਦ ਕੀਤਾ ਗਿਆ ਹੈ। ਇਸ ਲਈ ਹੁਣ ਸਰਕਾਰ ਨੂੰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਵਾਪਸ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਅਜਿਹੇ ਅਫ਼ਸਰਾਂ ਨੂੰ ਸਦਬੁੱਧੀ ਬਖ਼ਸ਼ੇ,

ਜੋ ਜਨਤਾ ਵਿਰੋਧੀ ਕਾਨੂੰਨ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਅਦਾਲਤ ਵਿਚ ਘੜੀਸਿਆ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਕਿਸਾਨ ਇੰਨੇ ਅਮੀਰ ਨਹੀਂ ਜੋ ਬਾਰ-ਬਾਰ ਅਦਾਲਤਾਂ ਦੇ ਚੱਕਰ ਲਗਾ ਸਕਣ। ਉਹਨਾਂ ਇਹ ਗੱਲ ਅਦਾਲਤਾਂ ਵਿੱਚ ਪੈਂਡਿੰਗ ਪਏ ਲੱਖਾ ਕੇਸਾਂ ਦਾ ਹਵਾਲਾ ਦਿੰਦੇ ਹੋਏ ਆਖੀ ਹੈ।