Thursday , August 5 2021

ਲਾਲ ਕਿਲੇ ਮਾਮਲੇ ਚ ਜੇਲ ਵਿਚ ਬੰਦ ਦੀਪ ਸਿੱਧੂ ਬਾਰੇ ਅੰਦਰੋਂ ਆਈ ਇਹ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਟਰੈਕਟਰ ਪਰੇਡ ਦੌਰਾਨ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉੱਪਰ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਿਸ ਕਾਰਨ ਪੁਲਿਸ ਵੱਲੋਂ ਬਹੁਤ ਸਾਰੇ ਕਿਸਾਨ ਆਗੂਆਂ ਅਤੇ

ਅਦਾਕਾਰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਅਤੇ ਹੋਰ ਬਹੁਤ ਸਾਰੇ ਕਿਸਾਨਾਂ ਉਪਰ ਮੁਕੱਦਮੇ ਦਰਜ ਕੀਤੇ ਗਏ ਸਨ। ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵੀ ਆਦੇਸ਼ ਦਿੱਤੇ ਗਏ। ਦਿੱਲੀ ਵਿਚ ਹੋਈ ਲਾਲ ਕਿਲੇ ਦੀ ਹਿੰ-ਸਾ ਨੂੰ ਲੈ ਕੇ ਪੁਲਿਸ ਵੱਲੋਂ ਦੀਪ ਸਿੱਧੂ ਉੱਪਰ ਇ-ਲ-ਜ਼ਾ-ਮ ਲਗਾਇਆ ਗਿਆ ਹੈ ਕਿ ਉਸ ਨੇ ਲਾਲ ਕਿਲ੍ਹੇ ਉੱਪਰ ਧਾਰਮਿਕ ਝੰਡਾ ਲਹਿਰਾਇਆ ਹੈ। ਦੀਪ ਸਿੱਧੂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਦਿੱਲੀ ਦੀ ਅਦਾਲਤ ਵੱਲੋਂ ਦੀਪ ਸਿੱਧੂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ।

ਅਦਾਕਾਰ ਦੀਪ ਸਿੱਧੂ ਨੂੰ ਅਦਾਲਤ ਵੱਲੋਂ ਇਸ ਤੋਂ ਪਹਿਲਾਂ ਵੀ ਸੱਤ ਸੱਤ ਦਿਨਾਂ ਲਈ ਦੋ ਵਾਰ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ। ਹੁਣ ਲਾਲ ਕਿਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਬਾਰੇ ਅੰਦਰੋਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੀਪ ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅਦਾਕਾਰ ਦੀਪ ਸਿੱਧੂ ਵਲੋਂ ਆਪਣੀ ਸੁਰੱਖਿਆ ਦੀ ਸਰਕਾਰ ਤੋਂ ਮੰਗ ਕੀਤੀ ਗਈ ਸੀ । ਅਦਾਕਾਰ ਦੀਪ ਸਿੱਧੂ ਨੇ ਹੁਣ ਆਪਣੀ ਉਹ ਅਰਜ਼ੀ ਵਾਪਸ ਲੈ ਲਈ ਹੈ। ਕਿਉਂਕਿ ਅਦਾਕਾਰ ਦੀਪ ਸਿੱਧੂ ਨੂੰ ਹੁਣ ਇਕ ਵੱਖਰੇ ਸੈੱਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ ਵਕੀਲ ਅਸ਼ੋਕ ਗੁਪਤਾ ਨੇ ਦੱਸਿਆ ਕਿ ਦੂਸਰੀ ਦਾਇਰ ਕੀਤੀ ਗਈ ਅਰਜ਼ੀ ਤੇ ਸੁਣਵਾਈ ਸ਼ੁੱਕਰਵਾਰ ਦੁਪਹਿਰ ਨੂੰ ਹੋ ਰਹੀ ਹੈ। ਦੂਜੇ ਦਾਇਰ ਕੀਤੀ ਗਈ ਅਰਜ਼ੀ ਵਿੱਚ ਅਦਾਕਾਰ ਦੀਪ ਸਿੱਧੂ ਵੱਲੋਂ ਇਸ ਮਾਮਲੇ ਦੀ ਨਿਆਂਇਕ ਅਤੇ ਨਿਰਪੱਖ ਜਾਂਚ ਹੋਣ ਦੀ ਮੰਗ ਕੀਤੀ ਗਈ ਹੈ। ਅਦਾਕਾਰ ਦੀਪ ਸਿੱਧੂ ਇਸ ਕਿਸਾਨੀ ਸੰਘਰਸ਼ ਵਿਚ ਪਹਿਲੇ ਦਿਨ ਤੋਂ ਹੀ ਹਮਾਇਤ ਕਰ ਰਿਹਾ ਹੈ।