Saturday , June 25 2022

ਵਾਪਰਿਆ ਇਸ ਤਰਾਂ ਭਿਆਨਕ ਖੌਫਨਾਕ ਹਾਦਸਾ ਲਗੇ ਲਾਸ਼ਾਂ ਦੇ ਢੇਰ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਲੋਕਾਂ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਪਹੁੰਚ ਲਈ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਵੱਖ ਵੱਖ ਵਾਹਨਾਂ ਨੂੰ ਵੀ ਯਾਤਰਾ ਵਾਸਤੇ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਜਿੱਥੇ ਕਈ ਲੋਕਾਂ ਵੱਲੋਂ ਆਪਣੇ ਵਾਹਨਾਂ ਉਪਰ ਸਫ਼ਰ ਕਰਨ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਨੂੰ ਬੱਸ ਵਿੱਚ ਸਫਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਜਿੱਥੇ ਲੋਕਾਂ ਵੱਲੋਂ ਬੱਸ ਅਤੇ ਰੇਲ ਯਾਤਰਾ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿਸ ਦੇ ਨਾਲ ਕੁਦਰਤੀ ਨਜ਼ਾਰਿਆਂ ਦਾ ਆਨੰਦ ਵੀ ਲਿਆ ਜਾ ਸਕਦਾ। ਇਸ ਸਫਰ ਦੇ ਦੌਰਾਨ ਕਈ ਵਾਰ ਅਚਾਨਕ ਭਿ-ਆ-ਨ-ਕ ਸੜਕ ਹਾਦਸੇ ਵੀ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ,ਅਚਾਨਕ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ।

ਹੁਣ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਲਾਸ਼ਾਂ ਦੇ ਢੇਰ ਲੱਗੇ ਹਨ ਅਤੇ ਜਿੱਥੇ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗਾ ਹਾਦਸਾ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਾਸੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਇਕ ਪੁਲ ਤੋਂ ਗੁਜ਼ਰਦੇ ਹੋਏ ਇਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਬੱਸ ਨਹਿਰ ਦੇ ਪੁੱਲ ਤੋਂ ਉਸ ਸਮੇਂ ਗੁਜਰਦੇ ਹੋਏ ਇਸ ਹਾਦਸੇ ਦਾ ਸ਼ਿਕਾਰ ਹੋਈ ਹੈ ਜਦੋਂ ਉਹ ਆਪਣੀ ਮੰਜ਼ਲ ਤੱਕ ਪਹੁੰਚਣ ਤੋਂ ਦਸ ਮਿੰਟ ਪਹਿਲਾਂ ਨਹਿਰ ਵਿਚ ਡਿਗ ਪਈ।

ਦੱਸਿਆ ਗਿਆ ਹੈ ਕਿ ਇਸ ਬੱਸ ਵਿਚ 47 ਲੋਕ ਸਫ਼ਰ ਕਰ ਰਹੇ ਸਨ। ਬੱਸ ਕਿਸੇ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਪੁਲ ਤੋਂ ਨਹਿਰ ਵਿਚ ਡਿੱਗਣ ਦੌਰਾਨ ਬਹੁਤ ਸਾਰੇ ਲੋਕ ਇਸ ਹਾਦਸੇ ਦੀ ਚਪੇਟ ਵਿਚ ਆ ਗਏ। ਦੱਸਿਆ ਗਿਆ ਹੈ ਕਿ ਇਸ ਹਾਦਸੇ ਕਾਰਨ 8 ਲੋਕਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉੱਥੇ ਹੀ ਬਹੁਤ ਸਾਰੇ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਜਿਥੇ ਇਸ ਘਟਨਾ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਇਸ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ ਮੁਆਵਜ਼ੇ ਵਜੋਂ ਪੰਜ ਪੰਜ ਲੱਖ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।