Thursday , June 30 2022

ਵਾਪਰਿਆ ਇਹ ਕਹਿਰ 2 ਸਾਲ ਪਹਿਲਾਂ ਵਿਆਹੀ ਕੁੜੀ ਨਾਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਭਰ ਚ ਦਹੇਜ ਨਾਲ ਸਬੰਧਤ ਮਾਮਲਿਆਂ ਵਿੱਚ ਹਰ ਰੋਜ਼ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਜਿੱਥੇ ਦਹੇਜ ਖ਼ਾਤਰ ਹੁਣ ਤਕ ਕਈ ਨੌਜਵਾਨ ਲੜਕੀਆ ਦੀ ਜਾਨ ਚਲੀ ਗਈ ਹੈ । ਹਾਲਾਂਕਿ ਇਸ ਨੂੰ ਕਾਨੂੰਨੀ ਅਪਰਾਧ ਵੀ ਘੋਸ਼ਿਤ ਕਰ ਦਿੱਤਾ ਗਿਆ ਹੈ , ਪਰ ਇਸ ਦੇ ਬਾਵਜੂਦ ਵੀ ਲੋਕ ਵਿਆਹ ਦੇ ਨਾਮ ਤੇ ਦਹੇਜ ਮੰਗਦੇ ਹਨ ਤੇ ਜਦੋਂ ਦਹੇਜ ਦੀ ਮੰਗ ਪੂਰੀ ਨਹੀਂ ਹੁੰਦੀ ਤਾਂ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ । ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਜ਼ਿਲਾ ਮੋਗਾ ਤੋਂ ਸਾਹਮਣੇ ਆਇਆ ਹੈ । ਦਰਅਸਲ ਮੋਗਾ ਦੇ ਪਿੰਡ ਮਾੜੀ ਮੁਸਤਫਾ ਦੇ ਵਿੱਚ ਦੋ ਸਾਲਾ ਪਹਿਲਾਂ ਵਿਆਹ ਕੇ ਗਈ ਇਕ ਗੁਰਸਿੱਖ ਲੜਕੀ ਦੀ ਭੇਤਭਰੇ ਹਲਾਤਾਂ ਚ ਮੌਤ ਹੋ ਗਈ ਹੈ । ਮ੍ਰਿਤਕਾ ਦਾ ਨਾਮ ਕਰਮਵੀਰ ਕੌਰ ਹੈ । ਜਿਨ੍ਹਾਂ ਦੀ ਉਮਰ ਤਕਰੀਬਨ ਤੀਹ ਸਾਲਾ ਦੱਸੀ ਜਾ ਰਹੀ ਹੈ ।

ਉਥੇ ਹੀ ਜਦੋਂ ਇਸ ਬਾਬਤ ਲੜਕੀ ਦੇ ਪੇਕੇ ਪਰਿਵਾਰ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ ਹੈ ਤੇ ਲੜਕੀ ਦੇ ਪਿਤਾ ਦੇ ਵੱਲੋਂ ਹੁਣ ਲੜਕੀ ਦੇ ਸਹੁਰੇ ਪਰਿਵਾਰ ਉੱਪਰ ਦੋਸ਼ ਲਗਾਏ ਜਾ ਰਹੇ ਹਨ ਕਿ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੇ ਕੋਲ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ । ਲੜਕੀ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਸਰ ਹੀ ਉਨ੍ਹਾਂ ਦੀ ਬੇਟੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪਿੰਡ ਦੇ ਸਰਪੰਚ ਨੂੰ ਵੀ ਇਸ ਬਾਬਤ ਸ਼ਿਕਾਇਤ ਵੀ ਕੀਤੀ ਗਈ ਸੀ ਤੇ ਪਿੰਡ ਦੇ ਸਰਪੰਚ ਨੇ ਉਨ੍ਹਾਂ ਨੂੰ ਸਮਝਾ ਕੇ ਵਾਪਸ ਭੇਜ ਦਿੱਤਾ ਸੀ । ਪਰ ਕੁਝ ਦਿਨਾਂ ਬਾਅਦ ਹੀ ਲੜਕੀ ਦੇ ਸਹੁਰੇ ਪਰਿਵਾਰ ਨੇ ਫੋਨ ਕਰ ਕੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਚੁੱਕੀ ਹੈ ।

ਜਿਸ ਦੇ ਚਲਦੇ ਉਹ ਸਾਰੇ ਮੌਕੇ ਤੇ ਪਹੁੰਚ ਗਏ, ਜਿਥੇ ਉਨ੍ਹਾਂ ਦੇਖਿਆ ਕਿ ਲੜਕੀ ਨੂੰ ਬੈੱਡ ਉੱਪਰ ਲਿਟਾਇਆ ਹੋਇਆ ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ । ਉੱਥੇ ਹੀ ਸੂਚਨਾ ਮਿਲਦੇ ਸਾਰ ਹੀ ਪੁਲੀਸ ਵੀ ਮੌਕੇ ਤੇ ਪਹੁੰਚ ਗਈ ।

ਜਿਨ੍ਹਾਂ ਦੇ ਵੱਲੋਂ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜਿਆ ਗਿਆ ਤੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰਕੇ ਲੜਕੀ ਦੇ ਸਹੁਰਾ ਪਰਿਵਾਰ ਦੇ ਸੱਤ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ । ਪੁਲੀਸ ਵੱਲੋਂ ਹੁਣ ਪੀਡ਼ਤ ਪਰਿਵਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਜਲਦ ਹੀ ਲੜਕੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਤੇ ਜੋ ਵੀ ਸੱਚ ਸਾਹਮਣੇ ਆਵੇਗਾ ਉਸ ਬਾਬਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।