Thursday , June 30 2022

ਵਾਪਰਿਆ ਭਿਆਨਕ ਅਗਨੀ ਕਾਂਡ 58 ਦੁਕਾਨਾਂ ਸੜ ਕੇ ਹੋਈਆਂ ਸਵਾਹ ਮਚਿਆ ਹੜਕੰਪ ,ਕਰੋੜਾਂ ਦਾ ਹੋਇਆ ਨੁਕਸਾਨ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਲੋਕਾਂ ਨੂੰ ਭਾਰੀ ਮੁਸੀਬਤਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ ,ਅਤੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਚਲੇ ਗਈ। ਤਾਲਾਬੰਦੀ ਦੇ ਕਾਰਨ ਜਿੱਥੇ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਭਾਰੀ ਕੋਸ਼ਿਸ਼ਾਂ ਕਰਨੀਆਂ ਪੈ ਰਹੀਆਂ ਹਨ ਇਸੇ ਦੌਰਾਨ ਹੁਣ ਫਿਰ ਕਰੋਨਾ ਦੀ ਤੀਜੀ ਲਹਿਰ ਦਸਤਕ ਦੇ ਚੁੱਕੀ ਹੈ। ਜਿਸ ਨਾਲ ਸਰਕਾਰ ਵੱਲੋਂ ਮੁੜ ਕਈ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਫਿਰ ਤੋਂ ਕਾਰੋਬਾਰ ਉੱਪਰ ਬਹੁਤ ਜ਼ਿਆਦਾ ਅਸਰ ਹੋ ਰਿਹਾ ਹੈ ਜਿਸ ਕਾਰਨ ਲੋਕ ਫਿਰ ਤੋਂ ਮਾਨਸਿਕ ਤਣਾਅ ਦੇ ਵੀ ਸ਼ਿਕਾਰ ਬਣ ਰਹੇ ਹਨ।

ਉਥੇ ਹੀ ਹੁਣ ਇਸ ਸਾਲ ਦੇ ਵਿੱਚ ਵੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਇਕ ਤੋਂ ਬਾਅਦ ਇਕ ਫਿਰ ਅਜਿਹੀਆਂ ਮੁਸੀਬਤਾਂ ਸਾਹਮਣੇ ਆਈਆਂ ਹਨ ,ਜਿਸ ਬਾਰੇ ਲੋਕਾਂ ਵੱਲੋਂ ਸੋਚਿਆ ਨਹੀਂ ਗਿਆ ਸੀ। ਹੁਣ ਇੱਥੇ ਭਿਆਨਕ ਅਗਨੀ ਕਾਂਡ ਵਾਪਰਿਆ ਹੈ ਜਿੱਥੇ 58 ਦੁਕਾਨ ਸੜ ਕੇ ਸੁਆਹ ਹੋ ਗਈਆਂ ਹਨ ਅਤੇ ਕਰੋੜਾਂ ਦਾ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਿੱਲੀ ਦੇ ਚਾਂਦਨੀ ਚੌਂਕ ਦੀ ਲਾਜਪਤ ਰਾਏ ਮਾਰਕੀਟ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਮਾਰਕੀਟ ਵਿੱਚ ਲੱਗੀ ਭਿਆਨਕ ਅੱਗ ਦੀ ਚਪੇਟ ਵਿੱਚ 58 ਦੁਕਾਨਾਂ ਆਇਆ ਹਨ ਅਤੇ ਸੜ ਕੇ ਸੁਆਹ ਹੋ ਗਈਆਂ ਹਨ।

ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਹੀ ਤੁਰੰਤ ਫਾਇਰ ਬ੍ਰਿਗੇਡ ਦੀਆਂ 13 ਗਡੀਆਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਭਿਆਨਕ ਅੱਗ ਉਪਰ ਕਾਬੂ ਪਾਇਆ ਗਿਆ। ਇਹ ਅੱਗ ਇੰਨੀ ਜ਼ਿਆਦਾ ਸੀ ਕਿ ਤਿੰਨ ਘੰਟੇ ਤੋਂ ਬਾਅਦ ਇਸ ਅੱਗ ਤੇ ਕਾਬੂ ਪਾਇਆ ਗਿਆ। ਦੱਸਿਆ ਗਿਆ ਹੈ ਕਿ ਇਨ੍ਹਾਂ ਦੁਕਾਨਾਂ ਦੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਇਨ੍ਹਾਂ ਦੁਕਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਹਾਦਸੇ ਕਾਰਨ ਜਿੱਥੇ ਭਾਰੀ ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਘਟਨਾ ਕਾਰਨ ਦੁਕਾਨਦਾਰ ਗਹਿਰੇ ਦੁੱਖ ਵਿਚ ਹਨ। ਇਸ ਅੱਗ ਲੱਗਣ ਦੇ ਕਾਰਨਾਂ ਦੀ ਜਾਣਕਾਰੀ ਅਜੇ ਤਕ ਨਹੀਂ ਮਿਲੀ ਹੈ ਕਿ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਹੈ।