Tuesday , June 28 2022

ਵਾਪਰਿਆ ਭਿਆਨਕ ਹਾਦਸਾ ਮੌਕੇ ਤੇ ਹੀ ਹੋਈ 7 ਲੋਕਾਂ ਦੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਕਈ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੇ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਵਾਹਨ ਚਾਲਕਾਂ ਨੂੰ ਜਿੱਥੇ ਲਾਗੂ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਕਿ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਮੌਸਮ ਦੀ ਖਰਾਬੀ ਕਾਰਨ ਵੀ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ ਜਿੱਥੇ ਪੈ ਰਹੀ ਧੁੰਦ ਕਾਰਨ ਬਿਜੀਬਿਲਟੀ ਵਿੱਚ ਕਮੀ ਆਉਣ ਤੇ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਉਥੇ ਹੀ ਕੁਝ ਵਾਹਨ ਚਾਲਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦੇ ਹੋਏ ਇਨ੍ਹਾਂ ਹਾਦਸਿਆਂ ਦੇ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ।

ਹੁਣੇ ਵਾਪਰੇ ਸੜਕ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਝਾਰਖੰਡ ਦੇ ਪਾਕੁੜ ਵਿੱਚ ਵਾਪਰਿਆ ਹੈ। ਜਿੱਥੇ ਇਕ ਗੈਸ ਸਿਲੰਡਰਾ ਨਾਲ ਭਰੀ ਹੋਈ ਗੱਡੀ ਦੀ ਟੱਕਰ ਸਾਹਮਣੇ ਤੋਂ ਆ ਰਹੀ ਬੱਸ ਨਾਲ ਹੋ ਗਈ। ਇਹ ਹਾਦਸਾ ਅੱਜ ਬੁੱਧਵਾਰ ਦੀ ਸਵੇਰ ਨੂੰ ਵਾਪਰਿਆ ਹੈ। ਜਦੋਂ ਐਲਪੀਜੀ ਗੈਸ ਸਿਲੰਡਰ ਦਾ ਭਰਿਆ ਹੋਇਆ ਟਰੱਕ ਬਹੁਤ ਤੇਜ਼ੀ ਨਾਲ ਬੱਸ ਨਾਲ ਟਕਰਾਇਆ ਤਾਂ ਦੋਹਾਂ ਗੱਡੀਆਂ ਦੇ ਪਰਖੱਚੇ ਉੱਡ ਗਏ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਕਾਰਨ ਵਾਹਨਾਂ ਵਿੱਚ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਣ ਲਈ ਗੈਸ ਕਟਰ ਦੀ ਮਦਦ ਨਾਲ ਵਾਹਨਾਂ ਨੂੰ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਜਿਥੇ ਸੱਤ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਦੋ ਦਰਜਨ ਤੋਂ ਵਧੇਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਹੀ ਪੁਲੀਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਅਗਰ ਗੈਸ ਸਿਲੰਡਰ ਨਾਲ ਵਿਸਫੋਟ ਹੋ ਜਾਂਦਾ ਤਾਂ ਵਧੇਰੇ ਨੁਕਸਾਨ ਹੋ ਸਕਦਾ ਸੀ। ਜਿੱਥੇ ਗੈਸ ਸਿਲੰਡਰ ਵਿਚ ਵਿਸਫੋਟ ਨਾ ਹੋਣ ਕਾਰਨ ਬਹੁਤ ਜ਼ਿਆਦਾ ਬਚਾਅ ਹੋ ਗਿਆ ਹੈ। ਓਥੇ ਹੀ ਮ੍ਰਿਤਕਾਂ ਵਿੱਚ ਵਧੇਰੇ ਗਿਣਤੀ ਬੱਸ ਵਿੱਚ ਸਵਾਰ ਯਾਤਰੀਆਂ ਦੀ ਹੈ। ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।