Sunday , June 26 2022

ਵਾਪਰਿਆ ਭਿਆਨਕ ਹਾਦਸਾ ਲੱਗੇ ਲਾਸ਼ਾਂ ਦੇ ਢੇਰ ਹੋਈ 19 ਲੋਕਾਂ ਦੀ ਮੌਕੇ ਤੇ ਮੌਤ 32 ਹੋਏ ਜਖਮੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੁਨੀਆਂ ਵਿਚ ਜਿੱਥੇ ਆਏ ਦਿਨ ਹੀ ਵਾਪਰਣ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵੱਖ ਵੱਖ ਦੇਸ਼ਾਂ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਉਨ੍ਹਾਂ ਦੇਸ਼ਾਂ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਸਾਰੀ ਦੁਨੀਆਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈ ਹੈ, ਉਥੇ ਹੀ ਦੁਨੀਆ ਵਿੱਚ ਵਾਪਰਨ ਵਾਲੇ ਸੜਕ ਹਾਦਸੇ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਕਰ ਦਿੰਦੇ ਹਨ।

ਹੁਣ ਇੱਥੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ ਅਤੇ 19 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਹੈ ਅਤੇ 32 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੈਕਸੀਕੋ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇ ਇੱਕ ਸੜਕ ਹਾਦਸੇ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਅਧਿਕਾਰੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਇੱਕ ਬੱਸ ਗੁਆਂਢੀ ਸੂਬੇ ਮਿਚਾਓਕਨ ਤੋਂ ਮੈਕਸੀਕੋ ਸੂਬੇ ਵਿੱਚ ਧਾਰਮਿਕ ਮੰਦਰ ਵੱਲ ਜਾ ਰਹੀ ਸੀ ਅਤੇ ਉਸ ਬੱਸ ਦੀ ਬਰੇਕ ਖਰਾਬ ਹੋਣ ਕਾਰਨ ਹਾਈਵੇ ਤੇ ਇਹ ਹਾਦਸਾ ਵਾਪਰ ਗਿਆ। ਬ੍ਰੇਕ ਖ਼ਰਾਬ ਹੋਣ ਤੇ ਇਹ ਬਸ ਇਕ ਘਰ ਨਾਲ ਜਾ ਕੇ ਟਕਰਾ ਗਈ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਬੱਸ ਵਿਚ ਸਵਾਰ ਲੋਕਾਂ ਵਿੱਚੋਂ 19 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਅਤੇ 32 ਲੋਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਦੋ ਹੈਲੀਕਾਪਟਰ ਅਤੇ 10 ਐਂਬੂਲੈਂਸ ਨੂੰ ਘਟਨਾ ਸਥਾਨ ਤੇ ਭੇਜ ਦਿੱਤਾ ਗਿਆ ਅਤੇ ਬਚਾਅ ਕਾਰਜ਼ ਤੁਰੰਤ ਹੀ ਸ਼ੁਰੂ ਕਰ ਦਿੱਤੇ ਗਏ ਅਤੇ ਰਾਹਤ ਟੀਮਾਂ ਵੱਲੋਂ ਜਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ।