Tuesday , June 28 2022

ਵਿਆਹ ਦੇ ਦੂਸਰੇ ਦਿਨ ਮੁੰਡੇ ਨੇ ਇਸ ਤਰਾਂ ਖੌਫਨਾਕ ਤਰੀਕੇ ਨਾਲ ਕੀਤੀ ਖ਼ੁਦਕੁਸ਼ੀ – ਖੁਸ਼ੀਆਂ ਚ ਵਿਛ ਗਏ ਸੱਥਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਦੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਵਿੱਚ ਜਿੱਥੇ ਕਰੋਨਾ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਪਰਿਵਾਰ ਬੇਰੁਜ਼ਗਾਰ ਹੋ ਗਏ ਸਨ। ਕਿਉਂਕਿ ਬੇਰੁਜਗਾਰ ਠੱਪ ਹੋਣ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਵੀ ਚਲੇ ਗਏ ਸਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚੱਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਇਸ ਸਮੇਂ ਪੰਜਾਬ ਵਿੱਚ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪਰਵਾਰਾਂ ਵਿੱਚ ਖੁਸ਼ੀਆਂ ਵੇਖੀਆਂ ਜਾ ਰਹੀਆਂ ਹਨ। ਪਰ ਕਿਸੇ ਨਾ ਕਿਸੇ ਕਾਰਨ ਇਹ ਖ਼ੁਸ਼ੀਆਂ ਇਕ ਪਲ ਵਿਚ ਹੀ ਗਮ ਵਿਚ ਤਬਦੀਲ ਹੋ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਵਿਆਹ ਦੇ ਦੂਸਰੇ ਦਿਨ ਹੀ ਮੁੰਡੇ ਵੱਲੋਂ ਇਸ ਤਰਾਂ ਖੌਫਨਾਕ ਤਰੀਕੇ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਿੱਥੇ ਖੁਸ਼ੀਆਂ ਵਿੱਚ ਸੱਥਰ ਵਿਛ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਛਾਂਜਲੀ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਸ ਪਿੰਡ ਦੇ ਨੌਜਵਾਨ ਗੁਰਦੀਪ ਸਿੰਘ ਦਾ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਉਥੇ ਹੀ ਵਿਆਹ ਤੋਂ ਦੋ ਦਿਨ ਬਾਅਦ ਇਸ ਨੌਜਵਾਨ ਵੱਲੋਂ ਖੇਤਾਂ ਵਿੱਚ ਜਾ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਘਟਨਾ ਦੀ ਜਾਣਕਾਰੀ ਬਾਵਾ ਸਿੰਘ ਨਾਮਕ ਇੱਕ ਵਿਅਕਤੀ ਵੱਲੋਂ ਪੁਲਿਸ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।

ਪੁਲਿਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਅਜੇ ਤਕ ਇਸ ਨੌਜਵਾਨ ਵੱਲੋਂ ਚੁੱਕੇ ਇਸ ਕਦਮ ਦਾ ਪਤਾ ਨਹੀਂ ਚੱਲਿਆ ਹੈ। ਪੁਲਿਸ ਨੇ ਆਖਿਆ ਹੈ ਕਿ ਇਸ ਮਾਮਲੇ ਵਿੱਚ ਬਣਦੀ ਹੋਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।