Friday , October 7 2022

ਵਿਆਹ ਸਮਾਗਮਾਂ,ਲਾਉਡਸਪੀਕਰ ਤੇ ਜੈਨਰੇਟਰ ਰਾਹੀ ਸ਼ੋਰ ਪ੍ਰਦੂਸ਼ਣ ਕਰਨ ਵਾਲੇ ਹੋ ਜਾਣ ਸਾਵਧਾਨ- ਏਥੇ ਹੋ ਗਿਆ ਹੁਣ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਅੱਜਕੱਲ੍ਹ ਦੀ ਭੱਜ ਦੌੜ ਵਾਲੀ ਜਿੰਦਗੀ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕ ਇਸ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਰਹੇ ਹਨ। ਜਿਸਦੇ ਚਲਦੇ ਹੋਏ ਕਈ ਲੋਕ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਵੀ ਹੋ ਗਏ ਹਨ। ਜਿੱਥੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਆਵਾਜ਼ ਪ੍ਰਦੂਸ਼ਣ ਦੇ ਕਾਰਨ ਵੀ ਲੋਕ ਕਈ ਬਿਮਾਰੀਆਂ ਦੀ ਚਪੇਟ ਵਿਚ ਆ ਰਹੇ ਹਨ। ਹੁਣ ਵਿਆਹ ਸਮਾਗਮ ਲਾਊਡ ਸਪੀਕਰ ਤੇ ਜਨੇਟਰ ਰਾਹੀਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਸਾਵਧਾਨ ਹੋ ਜਾਣ ਕਿਉਂਕਿ ਇੱਥੇ ਹੁਣ ਇਹ ਐਲਾਨ ਕਰ ਦਿੱਤਾ ਗਿਆ ਹੈ।

ਦਿੱਲੀ ਸਰਕਾਰ ਵੱਲੋਂ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਭਾਰੀ ਜੁਰਮਾਨੇ ਲਗਾਏ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਰਾਜਧਾਨੀ ਦਿੱਲੀ ਵਿਚ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਲਾਊਡ ਸਪੀਕਰ, ਜਰਨੈਟਰ ਸੈਟ ਅਤੇ ਪਟਾਕਿਆਂ ਦੀ ਆਵਾਜ਼ ਲੈ ਕੇ ਸੁਚੇਤ ਕੀਤਾ ਗਿਆ ਹੈ ਅਤੇ ਭਾਰੀ ਜੁਰਮਾਨਾ 10 ਹਜ਼ਾਰ ਤੋਂ ਲੈ ਕੇ ਇੱਕ ਲੱਖ ਤੱਕ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਗਰ ਕੋਈ ਵੀ ਵਿਅਕਤੀ ਵਿਆਹ ਸਮਾਗਮਾਂ, ਜਨਤਕ ਰੈਲੀਆਂ ਅਤੇ ਹੋਰ ਧਾਰਮਿਕ ਆਯੋਜਨਾਂ ਵਿੱਚ ਪਟਾਕਿਆਂ ਦਾ ਇਸਤੇਮਾਲ ਕਰਦਾ ਹੈ ਤਾਂ ਰਿਹਾਇਸ਼ੀ ਅਤੇ ਕਮਰਸ਼ੀਅਲ ਜ਼ੋਨ ਵਿੱਚ 10 ਹਜ਼ਾਰ ਰੁਪਏ ਤੱਕ ਅਤੇ ਸਾਈਲੈਂਟ ਜ਼ੋਨ ਵਿੱਚ 30 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ। ਅਗਰ ਇਨ੍ਹਾਂ ਖੇਤਰਾਂ ਵਿਚ ਭਾਰੀ ਆਵਾਜ਼ ਵਾਲੇ ਪਟਾਕੇ ਚਲਾਏ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਸੌਰ ਪ੍ਰਦੂਸ਼ਣ ਨਾਲ ਸਮੱਸਿਆ ਪੈਦਾ ਹੁੰਦੀ ਹੈ ਉਨ੍ਹਾਂ ਨੂੰ 10 ਹਜਾਰ ਤੋਂ 30 ਹਜ਼ਾਰ ਰੁਪਏ ਜ਼ੁਰਮਾਨਾ ਭੁਗਤਣਾ ਪੈ ਸਕਦਾ ਹੈ।

ਜਾਰੀ ਕੀਤੇ ਗਏ ਆਦੇਸ਼ ਦੇ ਮੁਤਾਬਕ ਇੱਕ ਹਜ਼ਾਰ ਕਿਲੋਵੋਲਟ ਐਪੀਅਰ ਤੋਂ ਜ਼ਿਆਦਾ ਦੇ ਡੀਜ਼ਲ ਜਨਰੇਟਰ ਇਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਰਿਹਾ ਹੈ। ਬਿਨਾਂ ਆਗਿਆ ਦੇ ਜ਼ਿਆਦਾ ਸ਼ੋਰ ਕਰਨ ਵਾਲੇ ਉਸਾਰੀ ਸਮੱਗਰੀ ਲਈ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ , ਇਸ ਦੇ ਨਾਲ ਹੀ ਸਮੱਗਰੀ ਵੀ ਜਬਤ ਕਰ ਲਈ ਜਾਵੇਗੀ। ਹੁਣ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਲੋਕਾਂ ਨੂੰ 10 ਹਜ਼ਾਰ ਤੋਂ ਲੈ ਕੇ ਇਕ ਲੱਖ ਰੁਪਏ ਦੇ ਭਾਰੀ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ।