ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਸਰਕਾਰ ਨੇ ਕੀਤਾ ਇਹ ਐਲਾਨ , ਮਾਪਿਆਂ ਚ ਖੁਸ਼ੀ

ਤਾਜਾ ਵੱਡੀ ਖਬਰ

ਸਮੇਂ ਸਮੇਂ ਤੇ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਅੰਦਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਬੱਚਿਆਂ ਨੂੰ ਸਹੀ ਪੜ੍ਹਾਈ ਦੇ ਨਾਲ-ਨਾਲ ਸਹੀ ਜਾਣਕਾਰੀ ਵੀ ਦਿੱਤੀ ਜਾ ਸਕੇ। ਜਿੱਥੇ ਕਰੋਨਾ ਸਮੇਂ ਵਿੱਚ ਵੀ ਬੱਚਿਆਂ ਨੂੰ ਘਰ ਵਿੱਚ ਅਧਿਆਪਕਾਂ ਵੱਲੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ। ਉਥੇ ਹੀ ਹੁਣ ਮੁੜ ਸਕੂਲਾਂ ਦੇ ਖੁਲ੍ਹਣ ਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਆਪਕਾ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਸਰਕਾਰ ਵੱਲੋਂ ਹੁਣ ਸਕੂਲਾਂ ਵਿਚ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਵੀ ਜਾਰੀ ਹੈ। ਜਿੱਥੇ ਸਕੂਲਾਂ ਵਿੱਚ ਬੱਚਿਆਂ ਲਈ 21 ਜਨਵਰੀ ਤੋਂ ਲੈ ਕੇ 6 ਫ਼ਰਵਰੀ ਤੱਕ ਸਹੀ ਸੇਧ ਦੇਣ ਵਾਲੇ ਲੈਕਚਰ ਲਏ ਜਾ ਰਹੇ ਹਨ। ਜਿਸ ਨਾਲ ਬੱਚਿਆਂ ਵਿਚ ਸਰਵ ਪੱਖੀ ਵਿਕਾਸ ਹੋ ਸਕੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰਾਂ ਮੁਕਤ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਸਕੂਲਾਂ ਅੰਦਰ ਤੰਬਾਕੂ ਗੁਟਕਾ ਆਦਿ ਵਸਤਾਂ ਵਰਤਣ ਤੇ ਪਾਬੰਦੀ ਲਗਾਈ ਗਈ ਹੈ ਅਤੇ ਆਲੇ ਦੁਆਲੇ ਨੂੰ ਤੰਬਾਕੂ ਮੁਕਤ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਸਾਲ 2009 ਦੀ ਰਿਪੋਰਟ ਵਿੱਚ 13 ਤੋਂ 15 ਸਾਲ ਦੇ 14.6 ਫੀਸਦੀ ਬੱਚਿਆਂ ਦੇ ਤੰਬਾਕੂ ਦੀ ਵਰਤੋਂ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਤਰਾਂ ਹੀ 2016 ਤੋਂ 17 ਵਿਚਲੇ ਕੀਤੇ ਗਏ ਸਰਵੇ ਦੌਰਾਨ 28.6 ਫੀਸਦੀ ਬੱਚਿਆਂ ਦੇ ਤੰਬਾਕੂ ਸੇਵਨ ਕਰਨ ਦੀ ਉਮਰ 15 ਸਾਲ ਤੱਕ ਸਾਹਮਣੇ ਆਈ ਹੈ।

ਜੋ ਬੱਚਿਆਂ ਦੇ ਆਉਣ ਵਾਲੇ ਭਵਿੱਖ ਲਈ ਇੱਕ ਬਹੁਤ ਵੱਡਾ ਖਤਰਾ ਹੈ। ਜਿਸ ਦਾ ਬੁਰਾ ਪ੍ਰਭਾਵ ਪੈ ਸਕਦਾ ਹੈ। ਸਰਕਾਰ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ 2007-08 ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਨਾਲ ਬੱਚਿਆਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਆਰੰਭ ਕੀਤੀ ਗਈ ਸੀ। ਵਿਦਿਅਕ ਅਦਾਰਿਆਂ ਨੂੰ ਤੰਬਾਕੂ ਤੋਂ ਮੁਕਤ ਕਰਨ ਲਈ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ਤੇ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਜਨਰਲ ਨੇ ਇਸ ਸਬੰਧ ਵਿੱਚ ਸਮੂਹ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤੇ ਹਨ।