Sunday , June 26 2022

ਵਿਦੇਸ਼ਾਂ ਤੋਂ ਇੰਡੀਆ ਆਉਣ ਵਾਲਿਆਂ ਲਈ ਹੁਣ ਮੋਦੀ ਸਰਕਾਰ ਨੇ ਕਰਤਾ ਅਚਾਨਕ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਜਿਥੇ ਹਵਾਈ ਉਡਾਨਾਂ ਉਪਰ ਰੋਕ ਲਗਾ ਦਿਤੀ ਗਈ ਸੀ ਅਤੇ ਸਰਹੱਦਾਂ ਉਪਰ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵਿਤ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਲੋਕਾਂ ਦੀਆਂ ਸਹੂਲਤਾਂ ਵਾਸਤੇ ਕੁਝ ਖਾਸ ਸਮਝੌਤੇ ਤਹਿਤ ਕੁਝ ਖਾਸ ਉਡਾਨਾਂ ਨੂੰ ਹੀ ਜਾਰੀ ਰੱਖਿਆ ਗਿਆ ਸੀ। ਕਿਉਂਕਿ ਕਰੋਨਾ ਕੇਸਾਂ ਚ ਆਈ ਕਮੀ ਤੋਂ ਬਾਅਦ ਕਰੋਨਾ ਪਬੰਦੀਆਂ ਦੇ ਨਾਲ ਮੁੜ ਤੋ ਕਈ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਲੋਕਾਂ ਦੀ ਕਰੋਨਾ ਟੀਕਾਕਰਨ ਹੋਣ ਦੀ ਰਿਪੋਰਟ ਹੋਣੀ ਚਾਹੀਦੀ ਹੈ ਉੱਥੇ ਹੀ ਉਡਾਣ ਤੋਂ ਪਹਿਲਾਂ ਹੀ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।

ਹੁਣ ਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੁੱਝ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਬਾਰੇ ਵੀਰਵਾਰ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ। ਜਿੱਥੇ ਭਾਰਤ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਆਪਣੀ ਯਾਤਰਾ ਤੋਂ ਪਹਿਲਾਂ ਲਾਗੂ ਕੀਤੇ ਗਏ ਪੋਰਟਲ ਉਤੇ ਆਪਣੀ ਜਾਣਕਾਰੀ ਦੇਣੀ ਹੋਵੇਗੀ।

ਉਥੇ ਹੀ ਉਨ੍ਹਾਂ ਵੱਲੋਂ ਪੋਰਟਲ ਉੱਤੇ ਆਪਣੀ ਆਰ ਟੀ ਪੀ ਸੀ ਆਰ ਦੀ ਰਿਪੋਰਟ ਡਾਨਲੋਡ ਕਰਨੀ ਪਵੇਗੀ। ਉਥੇ ਹੀ ਟੀਕਾਕਰਨ ਕਰਵਾਉਣ ਵਾਲੇ ਨਾਗਰਿਕਾਂ ਨੂੰ ਸਰਕੁਲਰ ਦੇ ਮੁਤਾਬਕ ਇੱਕ ਟੀਕਾ ਲਗਵਾਉਣ ਵਾਲੇ ਯਾਤਰੀਆਂ ਨੂੰ 8 ਦਿਨ ਇਕਾਂਤਵਾਸ ਵੀ ਰਹਿਣਾ ਪਵੇਗਾ। ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ ਅੱਜ ਰਾਤ ਤੋਂ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਪੋਰਟਲ ਤੇ ਉਹ ਪੱਤਰ ਵੀ ਡਾਊਨਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ। ਜਿਸ ਵਿੱਚ ਵਿਅਕਤੀ ਨੂੰ ਆਪਣੇ ਆਪ ਨੂੰ ਕਰੋਨਾ ਤੋਂ ਮੁਕਤ ਦੱਸਿਆ ਜਾਵੇਗਾ।

ਆਰ ਟੀ ਪੀ ਸੀ ਆਰ ਦੀ ਨੇਗਟੀਵ ਰਿਪੋਰਟ ਵੀ ਭਾਰਤ ਪਹੁੰਚਣ ਦੇ 72 ਘੰਟਿਆਂ ਦੇ ਦੌਰਾਨ ਦੀ ਹੀ ਹੋਣੀ ਚਾਹੀਦੀ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਥਰਮਲ ਸਕ੍ਰੀਨਿੰਗ ਤੋਂ ਲੰਘਣਾ ਵੀ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਇਸ ਤੋਂ ਛੋਟ ਦੇਣ ਵਾਲੇ ਬੱਚਿਆਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਸ਼ਾਮਲ ਹੋਣਗੇ। ਉਨ੍ਹਾਂ ਦੀ ਆਰ ਟੀ ਪੀ ਸੀ ਆਰ ਦੀ ਨੈਗਟਿਵ ਰਿਪੋਰਟ ਵੀ ਲਾਜ਼ਮੀ ਨਹੀਂ ਕੀਤੀ ਗਈ ਹੈ। ਉਸ ਤੋਂ ਬਾਦ ਭਾਰਤ ਆਉਣ ਤੇ ਅੱਠ ਦਿਨ ਆਪਣੀ ਨਿਗਰਾਨੀ ਰੱਖਣੀ ਹੋਵੇਗੀ।