Saturday , August 13 2022

ਵਿਦੇਸ਼ੋਂ ਆਏ ਮੁੰਡੇ ਨਾਲ 3 ਦਿਨ ਬਾਅਦ ਹੀ ਵਾਪਰ ਗਿਆ ਇਹ ਕਾਂਡ ਇਲਾਕੇ ਚ ਪਿਆ ਸਹਿਮ ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਲੁੱਟ-ਖੋਹ ਅਤੇ ਧੋਖਾਧੜੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉੱਥੇ ਹੀ ਕਈ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦੇ ਹੋਏ ਕਈ ਤਰਾਂ ਦੀਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਵੀ ਚਲੇ ਜਾਂਦੀ ਹੈ। ਜਿਹਨਾ ਦੇ ਪਰਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਅਜਿਹੇ ਲੋਕਾਂ ਦੇ ਹੌਂਸਲੇ ਵੀ ਬੁਲੰਦ ਹੋ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।

ਪਰ ਫਿਰ ਵੀ ਅਪਰਾਧਿਕ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਵਿਦੇਸ਼ ਤੋਂ ਆਏ ਮੁੰਡੇ ਦੀ ਤਿੰਨ ਦਿਨਾਂ ਬਾਅਦ ਅਜਿਹਾ ਹਾਦਸਾ ਵਾਪਰਨ ਕਾਰਨ ਮੌਤ ਹੋ ਗਈ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਭੁੱਲੇ ਚੱਕ ਤੋਂ ਸਾਹਮਣੇ ਆਈ ਹੈ। ਜਿੱਥੇ 3 ਦਿਨ ਪਹਿਲਾਂ ਹੀ ਦੁਬਈ ਤੋਂ ਆਏ ਨੌਜਵਾਨ ਦੀ ਮੌਤ ਹੋਣ ਦੀ ਖਬਰ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੁਬਈ ਤੋਂ ਆਇਆ ਨੌਜਵਾਨ 11 ਅਕਤੂਬਰ ਨੂੰ ਆਪਣੇ ਦੋਸਤਾ ਨਾਲ ਘੁੰਮਣ ਬਾਹਰ ਗਿਆ ਹੋਇਆ ਸੀ।

ਵਾਪਸ ਨਾ ਆਉਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਗਈ। ਪਰਿਵਾਰਕ ਮੈਂਬਰਾਂ ਨੂੰ 12 ਅਕਤੂਬਰ ਦੀ ਸਵੇਰ ਨੂੰ ਉਨ੍ਹਾਂ ਦਾ ਪੁੱਤਰ ਜ਼ਖ਼ਮੀ ਹਾਲਤ ਵਿੱਚ ਪਿੰਡ ਦੀ ਹੀ ਗਰਾਊਂਡ ਵਿਚੋਂ ਪ੍ਰਾਪਤ ਹੋਇਆ ਸੀ ਜੋ ਉਸ ਸਮੇਂ ਬੇਸੁਧ ਹਾਲਤ ਵਿਚ ਸੀ। ਜਿਸ ਨੂੰ ਇਲਾਜ ਵਾਸਤੇ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੌਜਵਾਨ ਦੀ ਕੱਲ੍ਹ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਕੋਲੋਂ ਵਿਦੇਸ਼ੀ ਕਰੰਸੀ ਅਤੇ ਸੋਨਾ ਵੀ ਖੋਇਆ ਗਿਆ ਸੀ।

ਇਸ ਨੌਜਵਾਨ ਦੀ ਲੁੱਟ ਖੋਹ ਦੇ ਇਰਾਦੇ ਨਾਲ ਹੀ ਕੁੱਟਮਾਰ ਕੀਤੀ ਗਈ ਸੀ ਜਿਸ ਕਾਰਨ ਇਸ ਨੌਜਵਾਨ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸਨ। ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਸ਼ੱਕੀ ਹਾਲਤ ਵਿੱਚ ਹੋਈ ਮੌਤ ਨੂੰ ਲੈ ਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾਂ ਉੱਪਰ ਪਿੰਡ ਦੇ ਹੀ ਕੁਝ ਨੌਜਵਾਨਾਂ ਉੱਪਰ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।