Sunday , October 24 2021

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਦੇ ਵਿੱਚ ਅੱਜਕੱਲ੍ਹ ਸੜਕੀ ਹਾਦਸਿਆਂ ਦੇ ਵਿੱਚ ਲਗਾਤਾਰ ਸਾਨੂੰ ਵਾਧਾ ਵੇਖਣ ਨੂੰ ਮਿਲਦਾ ਹੈ । ਹਰ ਰੋਜ਼ ਪੰਜਾਬ ਦੇ ਵਿੱਚ ਸਡ਼ਕੀ ਹਾਦਸਿਆਂ ਦੌਰਾਨ ਕਿਸੇ ਨਾ ਕਿਸੇ ਵਿਅਕਤੀ ਦੀ ਜਾਨ ਜ਼ਰੂਰ ਜਾਂਦੀ ਹੈ । ਸੜਕੀ ਹਾਦਸੇ ਨਾਮ ਦਾ ਦੈਂਤ ਹੁਣ ਤਕ ਕਈ ਪਰਿਵਾਰਾਂ ਨੂੰ ਤਬਾਹ ਕਰ ਚੁੱਕਿਆ ਹੈ । ਇਸੇ ਦੇ ਚੱਲਦੇ ਹੁਣ ਇਕ ਅਜਿਹਾ ਹਾਦਸਾ ਵਿਦੇਸ਼ੀ ਧਰਤੀ ਤੇ ਵਾਪਰ ਗਿਆ ਹੈ ਜਿਸ ਦੇ ਕਾਰਨ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਦਰਅਸਲ ਸਕਾਟਲੈਂਡ ਦੇ ਵਿਚ ਬੀਤੇ ਦਿਨੀਂ ਮੋਟਰ ਵੇਅਰ ਅੱਠ ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਜਿਸ ਕਾਰ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਤੇ ਨਾਲ ਹੀ ਇਸ ਪੂਰੀ ਘਟਨਾ ਦੌਰਾਨ ਪੰਜ ਲੋਕ ਗੰਭੀਰ ਰੂਪ ਦੇ ਨਾਲ ਜ਼ਖ਼ਮੀ ਹੋ ਗਏ ਹਨ । ਦਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਪੰਜਾਬੀ ਨੌਜਵਾਨ ਮਨਵੀਰ ਬਿਨਿੰਗ ਦੀ ਮੌਤ ਹੋ ਗਈ ਹੈ।

ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਪੁਲਸ ਪਹੁੰਚ ਗਈ ਤੇ ਪੁਲੀਸ ਦੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਹਾਦਸਾ ਜੋ ਕਿ ਐਤਵਾਰ ਨੂੰ ਕਰੀਬ ਪੰਜ ਵਜੇ ਵਾਪਰਿਆ ਹੈ , ਇਸ ਹਾਦਸੇ ਵਿੱਚ ਇੱਕ ਨੀਲੀ ਆਡੀ ਕਿਊ 7 ਦੁਰਘਟਨਾਗ੍ਰਸਤ ਹੋਈ । ਹਾਦਸੇ ਉਪਰੰਤ ਐਮਰਜੈਂਸੀ ਸੇਵਾਵਾਂ ਨੇ ਕਾਰਵਾਈ ਕਰਦਿਆਂ ਸਤਾਈ ਸਾਲਾਂ ਦੀ ਉਮਰ ਦੇ ਦੋ ਅਤੇ ਇਕੱਤੀ ਸਾਲ ਦੇ ਇਕ ਵਿਅਕਤੀ ਨੂੰ ਘਟਨਾ ਸਥਾਨ ਤੇ ਹੀ ਮ੍ਰਿਤਕ ਐਲਾਨ ਦਿੱਤਾ । ਜਦ ਕਿ ਇਸ ਪੂਰੀ ਘਟਨਾ ਦੌਰਾਨ ਪੰਜ ਲੋਕ ਪੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ।

ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਉੱਥੇ ਹੀ ਪੁਲੀਸ ਦੇ ਵੱਲੋਂ ਦੱਸਿਆ ਗਿਆ ਹੈ ਕਿ ਇਕ ਪੈਂਤੀ ਸਾਲਾ ਵਿਅਕਤੀ ਨੂੰ ਸੜਕ ਆਵਾਜਾਈ ਉਲੰਘਣ ਕਰਨ ਦੇ ਅਪਰਾਧ ਦੇ ਵਿੱਚ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ । ਸਕਾਟਲੈਂਡ ਪੁਲੀਸ ਨੇ ਸਕਾਟਲੈਂਡ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਦੋਸ਼ੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ । ਨਾਲ ਹੀ ਪੁਲੀਸ ਦੇ ਵੱਲੋਂ ਲੋਕਾਂ ਨੂੰ ਜ਼ਿਆਦਾ ਜਾਣਕਾਰੀ ਦੇਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ ।

ਸਕਾਟਲੈਂਡ ਪੁਲੀਸ ਦੀ ਰੋਡ ਪੁਲੀਸਿੰਗ ਯੂਨਿਟ ਦੇ ਅਧਿਕਾਰੀਆਂ ਨੇ ਇਸ ਹਾਦਸੇ ਦੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਸਬੰਧੀ ਪੁੱਛੀ ਜਾ ਰਹੀ ਪੁੱਛਗਿੱਛ ਬਾਰੇ ਵੀ ਦੱਸਿਆ ਹੈ । ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰ ਕੇ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ।