Saturday , June 25 2022

ਵਿਦੇਸ਼ ਜਾਲਮਾਂ ਨੇ 24 ਸਾਲਾਂ ਦੇ ਪੰਜਾਬੀ ਮੁੰਡੇ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ – ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਅਜਿਹੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਉਥੇ ਹੀ ਆਪਣੇ ਭਵਿੱਖ ਨੂੰ ਲੈ ਕੇ ਕਈ ਸੁਪਨੇ ਵੇਖੇ ਜਾਂਦੇ ਹਨ। ਵਿਦੇਸ਼ਾਂ ਵਿਚ ਜਿੱਥੇ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲਦਾ ਹੈ ਉਥੇ ਹੀ ਪਿੱਛੇ ਪਰਿਵਾਰਕ ਮੈਂਬਰਾਂ ਦੀਆਂ ਸਾਰੀਆਂ ਖੁਸ਼ੀਆਂ ਨੂੰ ਪੂਰੇ ਕੀਤਾ ਜਾਂਦਾ ਹੈ। ਪਰਦੇਸਾਂ ਵਿਚ ਗਏ ਪੁੱਤਰਾਂ ਦੀ ਸੁੱਖ ਸ਼ਾਂਤੀ ਲਈ ਜਿਥੇ ਮਾਪਿਆਂ ਵੱਲੋਂ ਦਿਨ ਰਾਤ ਅਰਦਾਸ ਕੀਤੀ ਜਾਂਦੀ ਹੈ। ਅਤੇ ਇਹਨਾਂ ਪੁੱਤਰਾਂ ਦੇ ਘਰ ਵਾਪਸ ਆਉਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਤੋਂ ਪਰਤਣ ਵਾਲੇ ਇਹਨਾਂ ਨੌਜਵਾਨਾਂ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਸਾਰੇ ਪਰਿਵਾਰਕ ਮੈਬਰਾਂ ਨੂੰ ਦੁਖੀ ਕਰ ਦਿੰਦੀਆਂ ਹਨ।

ਹੁਣ ਵਿਦੇਸ਼ ਵਿੱਚ 24 ਸਾਲਾ ਪੰਜਾਬੀ ਮੁੰਡੇ ਦੀ ਇਸ ਤਰਾ ਦਰਦਨਾਕ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਪੰਜਗਰਾਈ ਖੁਰਦ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦਾ ਨੌਜਵਾਨ ਜਗਮੀਤ ਸਿੰਘ ਪੁੱਤਰ ਬਲਵੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਮਨੀਲਾ ਵਿਖੇ ਕੰਮ ਕਰ ਰਿਹਾ ਸੀ।

ਉਠੇ ਹੀ ਬੀਤੇ ਕਲ ਇਸ ਨੋਜਵਾਨ ਦੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪੰਜ ਸਾਲ ਪਹਿਲਾਂ ਇਹ ਨੌਜਵਾਨ ਰੁਜ਼ਗਾਰ ਦੀ ਖਾਤਰ ਵਿਦੇਸ਼ ਗਿਆ ਸੀ।

ਉੱਥੇ ਹੀ ਮਨੀਲੇ ਦੇ ਵਿਚ ਇਕ ਦੁਕਾਨ ਉਪਰ ਕੰਮ ਕਰਦਾ ਸੀ ਜਿਥੇ ਪੈਸੇ ਦਾ ਲੈਣ ਦੇਣ ਕੀਤਾ ਜਾਂਦਾ ਸੀ। ਜਿਸ ਸਮੇਂ ਇਹ ਨੌਜਵਾਨ ਦੁਕਾਨਾਂ ਤੋਂ ਉਗਰਾਹੀ ਕਰ ਰਿਹਾ ਸੀ ਤਾਂ ਉਸ ਸਮੇਂ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।