Tuesday , June 28 2022

ਵੋਟਾਂ ਤੋਂ ਪਹਿਲਾ ਨਵਜੋਤ ਸਿੱਧੂ ਲਈ ਆਈ ਇਹ ਵੱਡੀ ਮਾੜੀ ਖਬਰ – ਪੈ ਸਕਦਾ ਵੱਡਾ ਪੰਗਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ ਦੀ ਤਰੀਕ ਨਜ਼ਦੀਕ ਆ ਰਹੀ ਹੈ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਵੱਖ-ਵੱਖ ਚੋਣ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਐਲਾਨੇ ਗਏ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆ ਦੀਆਂ ਸਖ਼ਤ ਹਦਾਇਤਾਂ ਦੇ ਅਨੁਸਾਰ ਹੀ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਜਿੱਥੇ ਚੋਣਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕ ਅਤੇ ਪਾਰਟੀ ਵਰਕਰ ਦੇ ਮਾਮਲਿਆਂ ਵਿੱਚ ਵੀ ਫਸਦੇ ਨਜ਼ਰ ਆ ਰਹੇ ਹਨ। ਹੁਣ ਵੋਟਾਂ ਤੋਂ ਪਹਿਲਾਂ ਨਵਜੋਤ ਸਿੱਧੂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਪੰਗਾ ਪੈ ਸਕਦਾ ਹੈ।

ਜਿੱਥੇ ਬਹੁਤ ਸਾਰੀਆਂ ਸਿਆਸੀ ਸਖ਼ਸ਼ੀਅਤਾਂ ਵੱਖ-ਵੱਖ ਵਿਭਾਗਾਂ ਵਿੱਚ ਫਸੀਆਂ ਹੋਈਆਂ ਹਨ ਉਥੇ ਹੀ ਹੁਣ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੂੰ ਲੈ ਕੇ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹੁਣ ਉਨ੍ਹਾਂ ਨਾਲ ਜੁੜਿਆ ਹੋਇਆ ਵਿਵਾਦਤ ਮਾਮਲਾ ਮੁੜ ਤੋਂ ਸੁਪਰੀਮ ਕੋਰਟ ਵਿੱਚ ਖੁੱਲ੍ਹ ਗਿਆ ਹੈ। ਜਿੱਥੇ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਛਾਪੇਮਾਰੀ ਹੋਈ ਸੀ ਅਤੇ ਉਹ ਵਿਵਾਦ ਵਿਚ ਫਸੇ ਹੋਏ ਹਨ ਉਥੇ ਹੀ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹਿਲਾਂ ਆਪਣੀ ਭੈਣ ਵੱਲੋਂ ਲਗਾਏ ਗਏ ਦੋਸ਼ਾਂ ਦੇ ਵਿਵਾਦ ਵਿੱਚ ਘਿਰ ਗਏ ਸਨ।

ਹੁਣ ਉਨ੍ਹਾਂ ਦੇ ਖਿਲਾਫ ਫਿਰ ਤੋਂ ਪੁਰਾਣੇ ਕੇਸ ਖੁੱਲ੍ਹ ਗਿਆ ਹੈ। ਜਿੱਥੇ ਨਵਜੋਤ ਸਿੱਧੂ ਤੇ ਖ਼ਿਲਾਫ਼ ਰੋਡਵੇਜ਼ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਮੁੜ ਖੋਲ੍ਹਿਆ ਗਿਆ ਹੈ ਜੋ ਕਿ ਪਹਿਲਾਂ ਬੰਦ ਹੋ ਚੁੱਕਾ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਪੀੜਤ ਪਰਿਵਾਰ ਦੀ ਪਟੀਸ਼ਨ ਤੇ ਸੁਣਵਾਈ ਅੱਜ ਵੀਰਵਾਰ ਸਾਢੇ ਤਿੰਨ ਵਜੇ ਵਿਸ਼ੇਸ਼ ਬੈਂਚ ਵਿੱਚ ਮਾਨਯੋਗ ਜੱਜ ਏ.ਐਮ ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ਼ ਕਰਨਗੇ।

ਜਿੱਥੇ 1988 ਵਿੱਚ ਪਟਿਆਲਾ ਵਿਖੇ ਵਾਪਰੀ ਇਕ ਘਟਨਾ ਵਿਚ ਗੁਰਨਾਮ ਸਿੰਘ ਨਿਵਾਸੀ ਪਟਿਆਲਾ ਦੀ ਮੌਤ ਹੋ ਗਈ ਸੀ ਅਤੇ ਉਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਉਸ ਵਿਅਕਤੀ ਦੀ ਹੱਤਿਆ ਦੇ ਦੋਸ਼ੀ ਠਹਿਰਾਇਆ ਗਿਆ ਸੀ। ਜਿੱਥੇ ਰੁਪਿੰਦਰ ਸਿੰਘ ਸੰਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਥੇ ਹੀ ਨਵਜੋਤ ਸਿੱਧੂ ਨੂੰ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਸੀ ਅਤੇ ਜੇਲ੍ਹ ਦੀ ਸਜ਼ਾ ਉਪਰ ਰੋਕ ਲਗਾਈ ਗਈ ਸੀ।