Monday , June 27 2022

ਸਕੂਲਾਂ ਨੂੰ 29 ਤਰੀਕ ਤੱਕ ਬੱਚਿਆਂ ਲਈ ਬੰਦ ਰੱਖਣ ਬਾਰੇ ਇਥੋਂ ਆ ਗਈ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਜਿੱਥੇ ਦੁਨੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ ਅਤੇ ਲੋਕਾਂ ਨੂੰ ਘਰ ਅੰਦਰ ਰਹਿਣ ਲਈ ਮਜਬੂਰ ਹੋਣਾ ਪਿਆ ਸੀ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਵਿਦਿਅਕ ਅਦਾਰਿਆਂ ਵਿੱਚ ਕਰੋਨਾ ਦਾ ਪ੍ਰਭਾਵ ਨਾ ਪੈ ਸਕੇ। ਜਿੱਥੇ ਹੁਣ ਕਰੋਨਾ ਵਿੱਚ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਥੇ ਹੀ ਆਏ ਦਿਨ ਸਭ ਲਈ ਅਜਿਹੀਆਂ ਚੁਣੌਤੀਆਂ ਆ ਰਹੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਹੀ ਨਹੀਂ ਗਿਆ ਸੀ। ਜਿਸ ਦਾ ਖਮਿਆਜਾ ਖਾਸ ਕਰਕੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਭੁਗਤਨਾ ਪੈ ਰਿਹਾ ਹੈ। ਹੁਣ ਸਕੂਲਾਂ ਨੂੰ 29 ਤਰੀਕ ਤੱਕ ਬੰਦ ਰੱਖਣ ਬਾਰੇ ਇਥੋਂ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਦਿੱਲੀ ਦੇ ਵਿੱਚ ਹਵਾ ਪ੍ਰਦੂਸ਼ਣ ਦੇ ਵਾਧੇ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਫੈਸਲਾ ਲੈਂਦੇ ਹੋਏ ਸਕੂਲਾਂ ਨੂੰ 13 ਨਵੰਬਰ ਤੋਂ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਦਫ਼ਤਰਾਂ ਨੂੰ ਬੰਦ ਕੀਤਾ ਗਿਆ ਸੀ ਅਤੇ ਨਿਰਮਾਣ ਅਧੀਨ ਹੋਣ ਵਾਲੇ ਕੰਮ ਨੂੰ ਵੀ ਬੰਦ ਰੱਖਿਆ ਗਿਆ ਸੀ। ਹੁਣ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਦਿੱਲੀ ਵਿੱਚ ਆਉਣ ਵਾਲੇ ਟਰੱਕਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ।

ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਵਾਧੇ ਕਾਰਨ ਸੋਮਵਾਰ ਤੱਕ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਰੱਖੇ ਗਏ ਹਨ ਅਤੇ ਸੋਮਵਾਰ ਤੋਂ ਮੁੜ ਇਨ੍ਹਾਂ ਨੂੰ ਖੋਲ ਦਿੱਤਾ ਜਾਵੇਗਾ। ਉਥੇ ਹੀ 3 ਦਸੰਬਰ ਤੱਕ ਦਿੱਲੀ ਸ਼ਹਿਰ ਵਿਚ ਆਉਣ ਵਾਲੇ ਹੋਰ ਵਾਹਨਾਂ ਤੇ ਲਗਾਈ ਗਈ ਰੋਕ ਜਾਰੀ ਰੱਖੀ ਗਈ ਹੈ। ਸਰਕਾਰ ਵੱਲੋਂ ਦਫ਼ਤਰਾਂ ਵਿਚ ਜਾਣ ਵਾਲੇ ਕਰਮਚਾਰੀਆਂ ਨੂੰ ਵੀ ਬਸ ਉਪਰ ਸਫ਼ਰ ਕਰਨ ਦੀ ਹਦਾਇਤ ਕੀਤੀ ਗਈ ਹੈ।

ਉਥੇ ਹੀ ਲੋਕਾਂ ਨੂੰ ਆਪਣੇ ਨਿਜੀ ਵਾਹਨਾਂ ਦੀ ਘੱਟ ਵਰਤੋਂ ਕੀਤੇ ਜਾਣ ਦਾ ਸੁਝਾਅ ਵੀ ਜਾਰੀ ਕੀਤਾ ਗਿਆ ਹੈ। ਜਿਸ ਸਦਕਾ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਦਿੱਲੀ ਵਿਚ ਸਿਰਫ ਇਲੈਕਟ੍ਰਿਕ ਵਾਹਨਾਂ ਨੂੰ ਹੀ 27 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਦਿੱਲੀ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵਾਸਤੇ ਵਿਸ਼ੇਸ਼ ਬੱਸਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।