Saturday , January 29 2022

ਸਮੁੰਦਰ ਚ ਹਵਾਈ ਜਹਾਜ ਹੋਇਆ ਕਰੈਸ਼ ਹੋਈਆਂ ਏਨੀਆਂ ਮੌਤਾਂ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਇੱਕ ਤੋਂ ਵੱਧ ਵਾਪਰਨ ਵਾਲੇ ਹਾਦਸਿਆਂ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਆਏ ਦਿਨ ਹੀ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਮਹੌਲ ਵਿੱਚ ਫਿਰ ਤੋਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਕਈ ਹਵਾਈ ਹਾਦਸੇ ਵੀ ਸਾਹਮਣੇ ਆ ਚੁੱਕੇ ਹਨ। ਜਿੱਥੇ ਲੋਕਾਂ ਵੱਲੋਂ ਆਪਣੀ ਮੰਜ਼ਿਲ ਤੱਕ ਜਲਦ ਪਹੁੰਚਣ ਵਾਸਤੇ ਇਸ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ।

ਉਥੇ ਹੀ ਕਈ ਵਾਰ ਇਹ ਹਵਾਈ ਸਫ਼ਰ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚ ਆਖਰੀ ਸਫ਼ਰ ਬਣ ਜਾਂਦਾ ਹੈ। ਹੁਣ ਇੱਥੇ ਸਮੁੰਦਰ ਵਿੱਚ ਹਵਾਈ ਜਹਾਜ਼ ਕ੍ਰੈਸ਼ ਹੋਇਆ ਹੈ ਜਿੱਥੇ ਏਨੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਆਸਟ੍ਰੇਲੀਆ ਵਿੱਚ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਛੋਟਾ ਜਹਾਜ਼ ਕਿਊਨਜ਼ਲੈਂਡ ਸੂਬੇ ਦੀ ਰਾਜਧਾਨੀ ਬ੍ਰਿਸਬੇਨ ਵਿਖੇ ਹਾਦਸਾਗ੍ਰਸਤ ਹੋ ਗਿਆ ਹੈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਇੱਕ ਚਾਰ ਸੀਟਾਂ ਵਾਲਾ ਛੋਟਾ ਜਹਾਜ਼ ਸਵੇਰ ਦੇ ਸਮੇਂ 9 ਵਜੇ ਦੇ ਕਰੀਬ ਬ੍ਰਿਸਬੇਨ ਦੇ ਇਕ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਦੁਰਘਟਨਾਗ੍ਰਸਤ ਹੋ ਗਿਆ।

ਇਹ ਜਹਾਜ਼ ਸਮੁੰਦਰ ਵਿਚ ਕ੍ਰੈਸ਼ ਹੋਣ ਤੋਂ ਬਾਅਦ ਡਿੱਗ ਗਿਆ ਹੈ ਜਿਥੇ ਮੌਕੇ ਤੇ ਪਹੁੰਚ ਕੇ ਜਾਂਚ ਏਜੰਸੀਆਂ ਵੱਲੋਂ ਇਸ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਲਾਸ਼ਾਂ ਨੂੰ ਬਰਾਮਦ ਕਰਨ ਵਾਸਤੇ ਵੀ ਗੋਤਾਖੋਰਾਂ ਨੂੰ ਭੇਜ ਦਿਤਾ ਗਿਆ ਹੈ। ਗੋਤਾਖੋਰਾਂ ਵੱਲੋਂ ਉਸ ਜਗ੍ਹਾ ਤੇ ਪਹੁੰਚ ਕੇ ਇਸ ਵਿੱਚ ਸਵਾਰ ਯਾਤਰੀਆਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉਥੇ ਹੀ ਇਸ ਹਾਦਸੇ ਬਾਰੇ ਬੋਰਡ ਵੱਲੋਂ ਕੋਈ ਹੋਰ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਉਸ ਵਿਚ ਸਵਾਰ ਚਾਰ ਲੋਕਾਂ ਵਿਚ 2 ਪੁਰਸ਼ ਅਤੇ ਦੋ ਬੱਚੇ ਸਨ। ਜਿੱਥੇ ਇਹ ਜਹਾਜ਼ ਲਾਪਤਾ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਇਸ ਜਹਾਜ਼ ਦੇ ਉਲਟਣ ਤੋਂ ਬਾਅਦ ਪਾਣੀ ਵਿੱਚ ਡਿੱਗ ਪਿਆ।