Friday , December 3 2021

ਸਾਵਧਾਨ : ਕੋਰੋਨਾ ਕਾਰਨ ਸਰਕਾਰ ਨੇ 31 ਮਾਰਚ ਰਾਤ 23.59 ਤਕ ਲਗਾਤੀਆਂ ਇਹ ਪਾਬੰਦੀਆਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਮੁੜ ਤੋਂ ਕਰੋਨਾ ਦੇ ਪ੍ਰਭਾਵ ਨੂੰ ਵੇਖਿਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਆਏ ਦਿਨ ਹੀ ਕਰੋਨਾ ਕੇਸਾਂ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀਆਂ ਖ਼ਬਰਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ। ਕਰੋਨਾ ਝੱਲ ਚੁੱਕੇ ਲੋਕਾਂ ਵੱਲੋਂ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਹੁਣ ਮੁੜ ਇੱਕ ਵਾਰ ਫਿਰ ਤੋਂ ਕਰੋਨਾ ਕੇਸਾਂ ਵਿੱਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ। ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਫਿਰ ਤੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।

ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪਰ ਕਰੋਨਾ ਨੂੰ ਰੋਕਣ ਲਈ ਸਰਕਾਰ ਨੇ 31 ਮਾਰਚ ਰਾਤ 23:59 ਵਜੇ ਤੱਕ ਪਾਬੰਦੀ ਲਗਾ ਦਿੱਤੀਆਂ ਹਨ। ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਫਿਰ ਤੋਂ ਪਾਬੰਦੀਆਂ ਨੂੰ 31 ਮਾਰਚ ਤੱਕ ਲਈ ਵਧਾ ਦਿੱਤਾ ਗਿਆ ਹੈ। ਹਵਾਈ ਆਵਾਜਾਈ ਇਨ੍ਹਾਂ ਪਾਬੰਦੀਆਂ ਕਾਰਨ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ। ਪਿਛਲੇ ਸਾਲ 23 ਮਾਰਚ ਤੋਂ ਹੀ ਉਡਾਣਾਂ ਨੂੰ ਬੰਦ ਕੀਤਾ ਗਿਆ ਸੀ।

ਕੁਝ ਖਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ। ਉਡਾਣ ਉਪਰ ਲਗਾਈ ਹੋਈ ਪਾਬੰਦੀ ਨੂੰ 31 ਮਾਰਚ ਤੱਕ ਲਈ ਵਧਾ ਦਿੱਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨੇਸ਼ਨ ਦੀ ਰਫਤਾਰ ਤੇਜ਼ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਸਭ ਸੂਬਿਆਂ ਅੰਦਰ ਇਕ ਦੂਸਰੇ ਸੂਬੇ ਵਿੱਚ ਆਉਣ ਲਈ ਵਪਾਰ ਤੇ ਕੋਈ ਪਾਬੰਦੀ ਨਹੀਂ ਲਗਾਈ ਗਈ।

ਉਥੇ ਹੀ ਸਮਾਜਿਕ, ਧਾਰਮਿਕ ,ਖੇਡ, ਮਨੋਰੰਜਨ ,ਵਿਦਿਅਕ ,ਸਭਿਆਚਾਰਕ ,ਧਾਰਮਿਕ ,ਸਮਾਗਮਾਂ ਵਿੱਚ 50 ਫੀਸਦੀ ਤੱਕ ਦੀ ਇਜਾਜ਼ਤ ਦਿੱਤੀ ਗਈ ਹੈ। ਸਵਿਮਿੰਗ ਪੂਲ ਦੀ ਇਜ਼ਾਜਤ ਵੀ ਖਿਡਾਰੀਆਂ ਦੇ ਨਾਲ ਸਭ ਲੋਕਾਂ ਨੂੰ ਦਿੱਤੀ ਗਈ ਹੈ। ਸਿਨੇਮਾ ਹਾਲ ਦੇ ਵਿੱਚ ਵੀ 50 ਫੀਸਦੀ ਤੱਕ ਲੋਕਾਂ ਨੂੰ ਬੈਠਣ ਦੀ ਇਜਾਜ਼ਤ ਦਿੱਤੀ ਗਈ ਹੈ। ਹਵਾਈ ਉਡਾਣਾਂ ਉਪਰ ਵੀ 31 ਮਾਰਚ ਰਾਤ 23:59 ਵਜੇ ਤੱਕ ਪਾਬੰਦੀ ਲਾਗੂ ਰਹੇਗੀ। ਕੁਝ ਚੋਣਵੀਆਂ ਉਡਾਣਾਂ ਤੇ ਹੀ ਪਾਬੰਦੀ ਲਾਗੂ ਨਹੀਂ ਹੋਵੇਗੀ।