Saturday , June 25 2022

ਸਾਵਧਾਨ : ਪੰਜਾਬ ਚ ਆਨਲਾਈਨ ਬਲੈਕਮੇਲਰਾਂ ਨੇ ਕੀਤਾ ਅਜਿਹਾ ਕਾਰਾ – ਨੌਜਵਾਨ ਨੂੰ ਦੇਣੀ ਪਈ ਆਪਣੀ ਜਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਸਰਕਾਰ ਵੱਲੋਂ ਜਿਥੇ ਅਪਰਾਧਾਂ ਨੂੰ ਰੋਕਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੁਕੰਨੇ ਰਹਿਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਉੱਥੇ ਹੀ ਚੋਰੀ ਠੱਗੀ ਅਤੇ ਲੁੱਟ ਖੋਹ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਵੱਲੋਂ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਦੇ ਹਨ ਜਿਨ੍ਹਾਂ ਦੇ ਸ਼ਿ-ਕਾ-ਰ ਹੋਣ ਵਾਲੇ ਕਈ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇਸ ਤਰਾਂ ਆਨਲਾਇਨ ਬਲੈਕਮੇਲਰਾ ਵੱਲੋਂ ਅਜਿਹਾ ਕਾਰਾ ਕੀਤਾ ਗਿਆ ਹੈ। ਜਿਥੇ ਨੌਜਵਾਨ ਨੂੰ ਆਪਣੀ ਜਾਨ ਦੇਣੀ ਪਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੱਖੋ ਕਲਾਂ ਦੇ ਅਧੀਨ ਆਉਣ ਵਾਲੇ ਪਿੰਡ ਰੁੜੇਕੇ ਕਲਾਂ ਤੋਂ ਸਾਹਮਣੇ ਆਈ ਹੈ।

ਜਿਥੇ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਕਿਉਂਕਿ ਇਸ ਨੌਜਵਾਨ ਨੂੰ ਕੁਝ ਲੋਕਾਂ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ। ਦੱਸਿਆ ਗਿਆ ਹੈ ਕਿ ਆਨਲਾਈਨ ਵੀਡੀਓ ਬਣਾ ਕੇ ਲੋਕਾਂ ਤੋਂ ਪੈਸੇ ਮੰਗਣ ਵਾਲੇ ਗਰੋਹ ਵੱਲੋਂ ਇਸ ਨੌਜਵਾਨ ਨੂੰ ਆਪਣਾ ਸ਼ਿਕਾਰ ਬਣਾ ਲਿਆ ਗਿਆ ਸੀ। ਇਸ ਨੌਜਵਾਨ ਬਲਕਾਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਰੁੜੇਕੇ ਕਲਾਂ ਤੋਂ ਢਾਈ ਲੱਖ ਰੁਪਏ ਦੇ ਕਰੀਬ ਪੈਸੇ ਲੈ ਚੁੱਕਾ ਸੀ ਅਤੇ ਹੁਣ ਵੀ ਇਸ ਨੌਜਵਾਨ ਵੱਲੋਂ ਆਪਣੇ ਘਰ ਤੋਂ 30 ਹਜ਼ਾਰ ਰੁਪਏ ਲੈਣ ਤੋਂ ਬਾਅਦ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਸੀ।

ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਇਤਰਾਜ਼ਯੋਗ ਵੀਡੀਓ ਆਨਲਾਈਨ ਵੀਡੀਓ ਕਾਲ ਰਾਹੀਂ ਬਣਾਈ ਗਈ ਸੀ। ਜਿਸ ਤੋਂ ਬਾਅਦ ਇਸ ਗਰੋਹ ਵੱਲੋਂ ਉਸ ਦੀ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਉਸ ਤੋਂ ਪੈਸਾ ਮੰਗਿਆ ਗਿਆ। ਇਸ ਕਾਰਨ ਹੀ ਮਾਨਸਿਕ ਤਣਾਅ ਦੇ ਚਲਦੇ ਹੋਏ ਇਸ ਨੌਜਵਾਨ ਵੱਲੋਂ ਛਾਲ ਮਾਰ ਦਿੱਤੀ ਗਈ ਸੀ। ਇਕ ਹਫਤਾ ਪਹਿਲਾਂ ਹੀ ਇਸ ਦੇ ਪਰਿਵਾਰ ਵੱਲੋਂ ਨੌਜਵਾਨ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਸਟੇਸ਼ਨ ਵਿਚ ਕੀਤੀ ਗਈ ਸੀ।

ਉਥੇ ਹੀ ਬੀਤੇ ਦਿਨੀਂ ਇਸ ਨੌਜਵਾਨ ਦਾ ਮੋਟਰਸਾਈਕਲ ਨਹਿਰ ਦੇ ਕਿਨਾਰੇ ਲਵਾਰਸ ਖੜ੍ਹਾ ਹੋਇਆ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਇਸ ਨੌਜਵਾਨ ਦੀ ਭਾਲ ਕੀਤੀ ਗਈ ਅਤੇ ਉਸ ਦੀ ਲਾਸ਼ ਮਾਨਸਾ ਜਿਲੇ ਦੇ ਇੱਕ ਰਜਵਾਹੇ ਵਿੱਚੋਂ ਪ੍ਰਾਪਤ ਹੋਈ। ਇਸ ਨੌਜਵਾਨ ਨਾਲ ਵਾਪਰੀ ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੁਲਿਸ ਵੱਲੋਂ ਉਸ ਦੇ ਫ਼ੋਨ ਨੰਬਰਾਂ ਤੋਂ ਪੜਤਾਲ ਕੀਤੀ ਗਈ। ਜਿਸ ਤੋਂ ਪਤਾ ਲੱਗਿਆ ਕਿ ਉਸ ਨੂੰ ਬਲੈਕਮੇਲ ਕੀਤਾ ਜਾਂਦਾ ਸੀ।