Sunday , October 24 2021

ਸਾਵਧਾਨ ਪੰਜਾਬ ਚ ਇਥੇ 11 ਅਤੇ 19 ਸਤੰਬਰ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਾਰੇ ਧਰਮਾਂ ਦਾ ਸਤਿਕਾਰ ਹਰ ਇੱਕ ਇਨਸਾਨ ਵੱਲੋਂ ਕੀਤਾ ਜਾਂਦਾ। ਜਿੱਥੇ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ। ਉਥੇ ਹੀ ਉਨ੍ਹਾਂ ਦੇ ਧਰਮਾਂ ਦੇ ਅਨੁਸਾਰ ਆਉਣ ਵਾਲੇ ਦਿਨ ਅਤੇ ਤਿਉਹਾਰਾਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਲੋਕਾਂ ਵੱਲੋਂ ਜਿਥੇ ਇਨਾਂ ਦਿਨ-ਤਿਉਹਾਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ ਉਥੇ ਹੀ ਪਿਆਰ ਅਤੇ ਮਿਲਵਰਤਨ ਨਾਲ ਇਨ੍ਹਾਂ ਖ਼ੁਸ਼ੀਆਂ ਨੂੰ ਸਾਂਝਿਆਂ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਵੀ ਪੰਜਾਬ ਵਿੱਚ ਆਉਣ ਵਾਲੇ ਇਨ੍ਹਾਂ ਦਿਨ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਵਾਰ ਛੁੱਟੀਆਂ ਦਾ ਐਲਾਨ ਵੀ ਕੀਤਾ ਜਾਂਦਾ ਹੈ ਤਾਂ ਜੋ ਲੋਕ ਆਪਣੇ ਪਰਿਵਾਰਾਂ ਨਾਲ ਇਨਾ ਦਿਨ ਅਤੇ ਤਿਉਹਾਰਾਂ ਦਾ ਅਨੰਦ ਮਾਣ ਸਕਣ ਅਤੇ ਸਤਿਕਾਰ ਨਾਲ ਮਨਾਇਆ ਜਾ ਸਕੇ।

ਹੁਣ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੂਰੀ ਚੌਕਸੀ ਵਰਤਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਕਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ ਪਰ ਇਸ ਨੂੰ ਖ਼ਤਮ ਹੋਇਆ ਨਹੀਂ ਸਮਝਿਆ ਜਾ ਰਿਹਾ। ਹੁਣ ਪੰਜਾਬ ਵਿੱਚ ਇਥੇ 11 ਅਤੇ 19 ਸਤੰਬਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਪੰਜਾਬ ਵਿੱਚ ਬਰਨਾਲਾ ਜ਼ਿਲੇ ਵਿੱਚ ਜਿਲਾ ਮਜਿਸਟ੍ਰੇਟ ਸਰਦਾਰ ਤੇਜ ਪਰਤਾਪ ਸਿੰਘ ਫੂਲਕਾ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜੈਨ ਧਰਮ ਦਾ ਮਹਾਨ ਅਧਿਆਤਮਕ ਪਰਵ ਸਮਵਤਸਰੀ ਅਤੇ ਅਨੰਤ ਚਤੁਰਦਸੀ ਨੂੰ ਸ਼ਰਧਾਪੂਰਬਕ ਮਨਾਉਣ ਲਈ 11 ਅਤੇ 19 ਸਤੰਬਰ 2021 ਨੂੰ ਜ਼ਿਲ੍ਹੇ ਅੰਦਰ ਆਉਣ ਵਾਲੇ ਸਾਰੇ ਪਿੰਡਾਂ ਅਤੇ ਕਸਬਿਆਂ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਜੈਨ ਧਰਮ ਵਿਚ ਇਹ ਦਿਹਾੜਾ ਜਿਥੇ ਸ੍ਰਿਸ਼ਟੀ ਤੇ ਸਮੂਹ ਮਾਨਵ ਸਮਾਜ ਅਤੇ ਪਸ਼ੂ ਪੰਛੀਆਂ ਪ੍ਰਤੀ ਮਿਤਰਤਾ ਅਤੇ ਪਿਆਰ ਦੀ ਭਾਵਨਾ ਨੂੰ ਦਰਸਾਉਂਦਾ ਹੈ।

ਉਥੇ ਹੀ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਇਸ ਦਿਨ ਮੀਟ ਦੀ ਵਿਕਰੀ ਉਪਰ ਪੂਰਨ ਪਬੰਦੀ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਤਾਂ ਜੋ ਉਸ ਦਿਨ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ । ਇਸ ਲਈ 11 ਸਤੰਬਰ ਅਤੇ 19 ਸਤੰਬਰ ਨੂੰ ਮਨਾਏ ਜਾਣ ਵਾਲੇ ਤਿਉਹਾਰਾਂ ਦੇ ਮੌਕੇ ਤੇ ਜ਼ਿਲ੍ਹੇ ਅੰਦਰ ਆਉਣ ਵਾਲੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ।