Tuesday , June 28 2022

ਸਾਵਧਾਨ ਪੰਜਾਬ ਚ ਇਸ ਤਰੀਕ ਤੋਂ ਚਕਾ ਜਾਮ ਕਰਨ ਬਾਰੇ ਹੋ ਗਿਆ ਇਹਨਾਂ ਵਲੋਂ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿੱਚ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਥੇ ਹੀ ਕੁਝ ਲੋਕਾਂ ਦੀਆਂ ਮੰਗਾਂ ਨੂੰ ਅਜੇ ਤੱਕ ਵੀ ਸਰਕਾਰ ਵੱਲੋਂ ਮੰਨਿਆ ਨਹੀਂ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਅਜੇ ਵੀ ਗੁੱਸਾ ਵੇਖਿਆ ਜਾ ਰਿਹਾ ਹੈ। ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਬਹੁਤ ਸਾਰੇ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਲਗਾਤਾਰ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ। ਜਿਸਦੇ ਚਲਦੇ ਹੋਏ ਬਹੁਤ ਸਾਰੇ ਟ੍ਰਾਂਸਪੋਰਟ ਦੇ ਕੱਚੇ ਕਰਮਚਾਰੀਆਂ ਵੱਲੋਂ ਵੀ ਲਗਾਤਾਰ ਪ੍ਰਦਰਸ਼ਨ ਕੀਤੇ ਜਾਂਦੇ ਰਹੇ ਹਨ।

ਹੁਣ ਪੰਜਾਬ ਵਿੱਚ ਇਨ੍ਹਾਂ ਵੱਲੋਂ ਇਸ ਤਰੀਕ ਤੋਂ ਫਿਰ ਚੱਕਾ ਜਾਮ ਕਰਨ ਬਾਰੇ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਬਹੁਤ ਸਾਰੇ ਬੱਸ ਚਾਲਕਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਲਗਾਤਾਰ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ, ਜਿੱਥੇ ਪਨਬੱਸ ਅਤੇ ਪੀ ਆਰ ਟੀ ਸੀ ਦੇ ਠੇਕਾ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਕਾਰਨ 23 ਨਵੰਬਰ ਤੋਂ ਸਰਕਾਰੀ ਬੱਸਾਂ ਦੇ ਅਣਮਿਥੇ ਸਮੇਂ ਲਈ ਪੰਜਾਬ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਥੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰੀ ਬੱਸਾਂ ਵਿਚ ਤੈਨਾਤ ਕੀਤੇ ਗਏ ਕੱਚੇ ਮੁਲਾਜਮ , ਜਿਨ੍ਹਾਂ ਦੀ ਗਿਣਤੀ ਛੇ ਹਜ਼ਾਰ ਦੇ ਕਰੀਬ ਹੈ। ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਰਕਾਰ ਖਿਲਾਫ ਫਿਰ ਤੋਂ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸ ਸੰਘਰਸ਼ ਬਾਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਪੁੱਤਰ ਦੇ ਵਿਆਹ ਮੌਕੇ ਕਰਮਚਾਰੀਆਂ ਨੂੰ ਆਪਣੀ ਹੜਤਾਲ ਵਾਪਸ ਲੈਣ , ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ।

ਜਿਸ ਵਾਸਤੇ 20 ਦਿਨ ਦਾ ਸਮਾਂ ਦਿੱਤਾ ਗਿਆ ਸੀ। ਹੁਣ ਜਲੰਧਰ ਦੇ ਬੱਸ ਅੱਡੇ ਵਿੱਚ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ 27 ਡਿਪੂਆ ਦੇ ਅਹੁਦੇਦਾਰਾ ਨੇ ਆਉਣ ਵਾਲੇ ਦਿਨਾਂ ਦੀ ਰਣਨੀਤੀ ਤਿਆਰ ਕੀਤੀ ਹੈ। ਜਿੱਥੇ ਹੁਣ 15 ਨਵੰਬਰ ਤੋਂ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਇਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਰਕਾਰੀ ਬੱਸਾਂ ਦਾ ਚੱਕਾ ਜਾਮ 23 ਨਵੰਬਰ ਨੂੰ ਕੀਤਾ ਜਾਵੇਗਾ। ਇਸ ਤਰਾਂ ਮੁੱਖ ਮੰਤਰੀ ਦੇ ਨਿਵਾਸ ਦਾ ਘਿਰਾਓ ਵੀ 24 ਨਵੰਬਰ ਨੂੰ ਕੀਤਾ ਜਾਵੇਗਾ