Thursday , June 30 2022

ਸਾਵਧਾਨ ਪੰਜਾਬ ਵਾਲਿਓ : ਕਾਰ ਤੇ ਜਾ ਰਹੀਆਂ ਨਾਲ ਵਾਪਰਿਆ ਇਹ ਖੌਫਨਾਕ ਕਾਂਡ – ਇਲਾਕੇ ਚ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਬੇਸ਼ੱਕ ਪੰਜਾਬ ਵਿੱਚ ਅਜੇ ਚੋਣਾਂ ਦਾ ਦੌਰ ਚੱਲ ਰਿਹਾ ਹੈ । ਦਸ ਮਾਰਚ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ । ਪਰ ਦੂਜੇ ਪਾਸੇ ਹੁਣ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀਆਂ ਸ਼ਰ੍ਹੇਆਮ ਧੱਜੀਆਂ ਉੱਡਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ , ਕਿਉਂਕਿ ਚੋਰ ਅਤੇ ਲੁਟੇਰੇ ਬਿਨਾਂ ਕਿਸੇ ਡਰ ਤੋਂ ਬੇਖ਼ੌਫ਼ ਹੋ ਕੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਹਰ ਰੋਜ਼ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ , ਜਿੱਥੇ ਚੋਰ ਅਤੇ ਲੁਟੇਰੇ ਅਜਿਹੀਆਂ ਖ਼ੌਫ਼ਨਾਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਜਿਸ ਦੇ ਚੱਲਦੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ ।

ਅਜਿਹਾ ਹੀ ਇਕ ਮਾਮਲਾ ਅੱਜ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਇਆ, ਜਿੱਥੇ ਦਿਨ ਦਿਹਾੜੇ ਲੁਟੇਰਿਆਂ ਦੇ ਵੱਲੋਂ ਇਕ ਕਾਰ ਨੂੰ ਅਗਵਾ ਕੀਤਾ ਗਿਆ । ਦਰਅਸਲ ਲੁਧਿਆਣਾ ਦੇ ਪੱਖੋਵਾਲ ਰੋਡ ਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੰਨ ਪੁਆਇੰਟ ਤੇ ਇਕ ਕਾਰ ਨੂੰ ਅਗਵਾ ਕਰ ਲਿਆ । ਦੋਸ਼ੀ ਇਸ ਕਾਰ ਨੂੰ ਮਾਲਕ ਸਮੇਤ ਪਿੰਡ ਝੰਡੇ ਲੈ ਗਏ । ਜਿੱਥੇ ਲੁੱਟ ਦੀ ਨੀਅਤ ਨਾਲ ਉਨ੍ਹਾਂ ਵੱਲੋਂ ਤਿੰਨ ਫਾਇਰ ਕੀਤੇ ਗਏ ਸਨ । ਜਿਸ ਚੋਂ ਇਕ ਗੋਲੀ ਵਿਅਕਤੀ ਦੀ ਪਿੱਠ ਤੇ ਖੱਬੇ ਪਾਸੇ ਲੱਗੀ ।

ਜਿਸ ਤੋਂ ਬਾਅਦ ਜ਼ਖ਼ਮੀ ਹੇਠਾਂ ਡਿੱਗ ਪਿਆ ਤੇ ਦੋਸ਼ੀ ਗੱਡੀ ਦੀ ਚਾਬੀ ਲੈ ਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਫ਼ਰਾਰ ਹੋ ਗਏ । ਜਿਸ ਤੋਂ ਬਾਅਦ ਜ਼ਖ਼ਮੀ ਹੋਏ ਵਿਅਕਤੀ ਨੇ ਫੋਨ ਕਰਕੇ ਆਪਣੇ ਪੁੱਤਰ ਨੂੰ ਬੁਲਾਇਆ ਤੇ ਪੁੱਤਰ ਨੇ ਆਪਣੇ ਪਿਤਾ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ । ਮੌਕੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ, ਪੁਲੀਸ ਨੇ ਮੌਕੇ ਤੇ ਪਹੁੰਚ ਕੇ ਪੀਡ਼ਤ ਵਿਅਕਤੀ ਦੇ ਬਿਆਨ ਦਰਜ ਕਰ ਕੇ ਮਾਮਲਾ ਦਰਜ ਕੀਤਾ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਨੇ ਉਸ ਦੇ ਚਲਦੇ ਹੁਣ ਪੁਲਸ ਪ੍ਰਸ਼ਾਸਨ ਤੇ ਵੀ ਇਕ ਸਵਾਲੀਆ ਨਿਸ਼ਾਨ ਪੈਦਾ ਹੁੰਦਾ ਹੈ ਕੀ ਸੁਰੱਖਿਆ ਨੂੰ ਲੈ ਕੇ ਜੋ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਕੀ ਉਹ ਦਾਅਵੇ ਹੁਣ ਖੋਖਲੇ ਹਨ , ਜੋ ਅਜਿਹੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ।