Monday , November 29 2021

ਸਾਵਧਾਨ ਸਰਕਾਰ ਨੇ ਪੰਜਾਬ ਚ ਇਥੇ ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ- ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਭ ਦੇਸ਼ਾਂ ਨੂੰ ਆਪਣੇ ਪ੍ਰਭਾਵ ਵਿੱਚ ਲਿਆ ਹੋਇਆ ਹੈ ਤੇ ਮੁੜ ਤੋਂ ਕਰੋਨਾ ਦੀ ਅਗਲੀ ਲਹਿਰ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਕੇਸ ਵਧਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜੋ ਸਾਰਿਆਂ ਲਈ ਫਿਰ ਤੋਂ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ।

ਬਹੁਤ ਸਾਰੇ ਸੂਬਿਆਂ ਵਿੱਚ ਫਿਰ ਤੋਂ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਰੋਕਣ ਲਈ ਵਿੱਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਸਾਵਧਾਨ ਹੁਣ ਸਰਕਾਰ ਨੇ ਪੰਜਾਬ ਇੱਥੇ ਇਹ ਇਲਾਕੇ ਐਲਾਨੇ ਹਨ ਮਾਈਕਰੋ ਕੰਟੇਨਮੈਂਟ ਜ਼ੋਨ। ਕਰੋਨਾ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਜਲੰਧਰ ਦੇ ਸਿਵਲ ਸਰਜਨ ਦਫ਼ਤਰ ਤੋਂ ਮਿਲੀ ਰਿਪੋਰਟ ਅਨੁਸਾਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜ਼ਿਲ੍ਹੇ ਦੇ 3 ਇਲਾਕੇ ਦਿਹਾਤੀ ਅਤੇ 4 ਸ਼ਹਿਰੀ ਇਲਾਕਿਆਂ ਨੂੰ ਕੰਟੇਨਮੈਂਟ ਜੋਨ ਐਲਾਨਿਆ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਸਮੂਹ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ। ਉ-ਲੰ-ਘ-ਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਹਾਤੀ ਇਲਾਕੇ ਨਾਲ ਸਬੰਧਤ ਗੁਰਦੁਆਰਾ ਬੁਲੰਦਪੁਰੀ, ਮਹਿਤਪੁਰ ਅਤੇ ਚਾਚੇਵਾਲ, ਜਮਸ਼ੇਰ ਖਾਸ, ਤਹਿਸੀਲ ਜਲੰਧਰ-1, ਮਾਈਕ੍ਰੋ ਕੰਟੇਨਮੈਂਟ ਜ਼ੋਨ ਹੋਣਗੇ। ਕੈਂਟ ਤਹਿਸੀਲ-1 ਵਿਚ 6 ਐਕਟਿਵ ਪਾਜ਼ੇਟਿਵ ਕੇਸ, ਪਾਲਮ ਵਿਹਾਰ ਅਲੀਪੁਰ ਮਿੱਠਾਪੁਰ ਤਹਿਸੀਲ ਜਲੰਧਰ-1 ਵਿਚ 5 ਕੇਸ ਅਤੇ ਲਾਲ ਕੁੜਤੀ ਜਲੰਧਰ ਕੈਂਟ ਤਹਿਸੀਲ ਜਲੰਧਰ-1 ’ਚ 6 ਕੇਸ ਸਾਹਮਣੇ ਆਉਣ ਕਾਰਣ ਇਨ੍ਹਾਂ ਸਾਰੇ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ,

ਜਦੋਂ ਕਿ ਦਿਹਾਤੀ ਇਲਾਕੇ ਵਿਚ ਰਵਿਦਾਸ ਪੁਰਾ ਫਿਲੌਰ ਵਿਚ 20 ਲੋਕਲ ਪਾਜ਼ੇਟਿਵ ਕੇਸ ਸਾਹਮਣੇ ਆਉਣ ਕਾਰਨ ਇਨ੍ਹਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਉਲੰਘਣਾ ਕਰਨ ਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਥੇ ਹੀ ਸਰਕਾਰ ਵੱਲੋਂ ਮਾਸਿਕ ਨਾ ਪਾਉਣ ਵਾਲੇ ਦਾ ਚਲਾਨ ਕਰਨ ਦਾ ਆਦੇਸ਼ ਵੀ ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਗਿਆ ਹੈ।