Monday , October 25 2021

ਸਾਵਧਾਨ ਸਾਰੇ ਇੰਡੀਆ ਚ ਇਸ ਤਰੀਕ ਤੋਂ ਲੱਗ ਗਈ ਇਹ ਇਹ ਵੱਡੀ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਸ ਕਾਰਨ ਕਰੋਨਾ ਨੂੰ ਠੱਲ ਪਾਈ ਜਾ ਸਕੀ ਹੈ। ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ ਸੀ। ਪਰ ਸਰਕਾਰ ਵੱਲੋਂ ਇਹ ਫੈਸਲਾ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਾਗੂ ਕੀਤੇ ਜਾਂਦੇ ਹਨ। ਕਿਉਂਕਿ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਜਿਸ ਦਾ ਅਸਰ ਸਾਰੇ ਪਰਿਵਾਰ ਅਤੇ ਸਾਰੇ ਸਮਾਜ ਉੱਪਰ ਪੈ ਜਾਂਦਾ ਹੈ। ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਰਕਾਰ ਵੱਲੋਂ ਸਮੇਂ-ਸਮੇਂ ਤੇ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਪਾਬੰਦੀਆਂ ਲਗਾ ਦਿੱਤੀਆਂ ਜਾਂਦੀਆਂ ਹਨ।

ਹੁਣ ਭਾਰਤ ਵਿਚ ਇਸ ਤਾਰੀਕ ਤੋਂ ਇਹ ਵੱਡੀ ਪਾਬੰਦੀ ਲੱਗ ਰਹੀ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉਪਰ ਪਾਬੰਦੀ ਲਗਾਈ ਜਾ ਰਹੀ ਹੈ। ਇਹ ਪਾਬੰਦੀ ਕੇਂਦਰ ਸਰਕਾਰ ਵੱਲੋਂ 1 ਜੁਲਾਈ 2022 ਨੂੰ ਲਾਗੂ ਕੀਤੀ ਜਾਵੇਗੀ। ਉਸ ਤੋਂ ਬਾਦ ਵਸਤੂਆਂ ਦੇ ਬਣਨ ਉਪਰ ਵੀ ਪਾਬੰਦੀ ਲਗਾ ਦਿੱਤੀ ਜਾਵੇਗੀ। ਤਾਂ ਜੋ ਇਨ੍ਹਾਂ ਨੂੰ ਦੁਬਾਰਾ ਵਰਤੋਂ ਵਿਚ ਨਾ ਲਿਆਂਦਾ ਜਾ ਸਕੇ।

ਸਰਕਾਰ ਵੱਲੋਂ ਪਲਾਸਟਿਕ ਦੀਆਂ ਵਸਤੂਆਂ ਦੇ ਨਿਰਮਾਣ ਅਤੇ ਵਰਤੋਂ ਉੱਪਰ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਸਦਕਾ ਲੋਕਾਂ ਨੂੰ ਸਿਹਤ ਸਬੰਧੀ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਜਿੱਥੇ ਪਲਾਸਟਿਕ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ ਉਥੇ ਹੀ ਸਰਕਾਰ ਵੱਲੋਂ ਕੈਂਡੀ ਸਟੀਕ,ਗੁਬਾਰੇ ਅਤੇ ਝੰਡੇ ਤੇ ਪਾਬੰਦੀ ਲਗਾਉਣ ਤੋਂ ਬਾਅਦ ਪਲਾਸਟਿਕ ਦੇ ਚਮਚ ,ਕਾਂਟੇ, ਫਿਲਮ, ਪੈਕਿੰਗ ,ਸੱਦਾ ਪੱਤਰ, ਕੱਪ, ਪਲੇਟਾਂ, ਗਲਾਸ, ਉਪਰ ਹੁਣ ਸਬੰਧੀ ਲਗਾਏ ਜਾਣ ਦੀ ਤਿਆਰੀ ਚੱਲ ਰਹੀ ਹੈ

ਇਸ ਤੋਂ ਪਹਿਲਾਂ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਹੋਈਆਂ ਚੀਜਾਂ ਜਿਨ੍ਹਾਂ ਵਿੱਚ ਗੁਬਾਰੇ, ਪਲਾਸਟਿਕ ਦੇ ਝੰਡੇ, ਆਇਸ ਕਰੀਮ ਦੇ ਸਟਿਕਸ, ਸਟਾਕਿੰਗ, ਆਯਾਤ, ਈਅਰਬਡਸ। ਸਰਕਾਰ ਵੱਲੋਂ ਇਹ ਨਿਯਮ ਲਾਗੂ ਕਰਨ ਲਈ ਪਲਾਸਟਿਕ ਵੇਸਟ ਮੈਨੇਜਮੈਂਟ ਨੂੰ ਵੀ ਆਦੇਸ਼ ਦੇ ਦਿੱਤੇ ਗਏ ਹਨ। ਜਿੱਥੇ ਜਾਰੀ ਕੀਤੀ ਗਈ ਤਰੀਕ ਤੱਕ ਪਾਬੰਦੀ ਲਾਜ਼ਮੀ ਕਰ ਦਿੱਤੀ ਗਈ ਹੈ।