Wednesday , October 20 2021

ਸਾਵਧਾਨ : ਹੁਣੇ ਹੁਣੇ ਮੌਸਮ ਵਿਭਾਗ ਨੇ ਬਾਰਿਸ਼ ਦੇ ਬਾਰੇ ਚ ਜਾਰੀ ਕੀਤਾ ਇਹ ਤਾਜਾ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਨਵੇਂ ਸਾਲ ਦੇ ਪਹਿਲੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਵਿਚ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।

ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਦੌਰਾਨ ਉਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਦੇ ਨਾਲ ਮੈਦਾਨੀ ਇਲਾਕਿਆਂ ਨੂੰ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।

ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆ ਚ ਤੂਫਾਨੀ ਬਾਰਸ਼ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਤੋਂ ਮੈਦਾਨੀ ਸੂਬਿਆਂ ਜਿਵੇਂ ਕਿ ਪੰਜਾਬ ,ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਕਈ ਜਗ੍ਹਾ ਤੇ ਬਾਰਸ਼ ਹੋ ਰਹੀ ਹੈ। ਉੱਥੇ ਹੀ ਹੁਣ 7 ਜਨਵਰੀ ਤੋਂ ਇਨ੍ਹਾਂ ਜਗ੍ਹਾ ਤੇ ਸ਼ੀਤਲਹਿਰ ਦੇਖਣ ਨੂੰ ਮਿਲੇਗੀ। ਅੱਜ ਦਿੱਲੀ ਦੇ ਸਫਦਰਜੰਗ ਵਰਕਸ਼ਾਪ ਚੌਂਕ ਵਿੱਚ ਸਵੇਰੇ 8:30 ਵਜੇ 11.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਰਾਜਧਾਨੀ ਦਿੱਲੀ ਵਿੱਚ ਬਾਰਸ਼ ਦਾ ਦੌਰ ਅਜੇ ਜਾਰੀ ਰਹੇਗਾ। ਅਗਲੇ ਆਉਣ ਵਾਲੇ ਦੋ ਤਿੰਨ ਦਿਨ ਦੇ ਵਿਚਕਾਰ ਉੱਤਰੀ ਭਾਰਤ ਦੇ ਮੈਦਾਨੀ ਸੂਬਿਆਂ ਵਿੱਚ ਬਾਰਿਸ਼ ਦਾ ਮੌਸਮ ਬਣਿਆ ਰਹੇਗਾ। ਭਾਰਤ ਦੇ ਕੁਝ ਇਲਾਕਿਆਂ ਪੰਜਾਬ, ਹਰਿਆਣਾ, ਦਿੱਲੀ , ਚੰਡੀਗੜ੍ਹ ,ਮੱਧ ਪ੍ਰਦੇਸ਼, ਪੱਛਮੀ ਉਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਵਿੱਚ ਕਈ ਜਗ੍ਹਾ ਤੇ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਹੋ ਸਕਦੀ ਹੈ ਤੇ ਕਈ ਜਗ੍ਹਾ ਤੇ ਹਲਕੀ ਤੇ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਆਉਣ ਵਾਲੇ ਅਗਲੇ 48 ਘੰਟਿਆਂ ਦੌਰਾਨ ਇਹ ਪੱਛਮੀ ਹਵਾਵਾਂ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ। ਜਿਸ ਕਾਰਨ ਦੱਖਣ ਪੱਛਮੀ ਰਾਜਸਥਾਨ ਵਿਚ ਦਰਮਿਆਨੀ ਬਾਰਸ਼ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ। ਇਸਦੇ ਨਾਲ ਹੀ ਕੁੱਝ ਜਗ੍ਹਾ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਫਬਾਰੀ ਅਤੇ ਬਾਰਸ਼ ਹੋ ਸਕਦੀ ਹੈ।ਇਨ੍ਹਾਂ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਹੋਰ ਹੇਠਾਂ ਜਾਣ ਦੀ ਉਮੀਦ ਹੈ।