Sunday , July 25 2021

ਸਾਵਧਾਨ – ਹੁਣ ਪੰਜਾਬ ਦੇ ਇਸ ਜਿਲ੍ਹੇ ਚ ਵੀ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਫਿਰ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਚੁੱਕਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਹੋਇਆ ਹੈ ਤੇ ਉਸ ਤੋਂ ਪਿੱਛੋਂ ਭਾਰਤ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਦੂਜੇ ਨੰਬਰ ਤੇ ਹੈ। ਭਾਰਤ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਘਰੋਂ ਦੇ ਕੇਸ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਨੂੰ ਮੁੜ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ 5 ਜਿਲਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਸੀ , ਤਾਂ ਜੋ ਕਰੋਨਾ ਤੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ। ਪਿਛਲੇ ਸਾਲ ਤੋਂ ਸ਼ੁਰੂ ਹੋਏ ਕਰੋਨਾ ਨੇ ਹੁਣ ਤੱਕ ਦੇਸ਼ ਅੰਦਰ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਉੱਥੇ ਹੀ ਸਾਰਾ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਵੀ ਲੱਗ ਗਈ ਹੈ ਇਹ ਪਾਬੰਦੀ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਅੰਦਰ ਜਿਥੇ ਪਹਿਲਾਂ ਹੀ 5 ਜਿਲਿਆਂ ਵਿੱਚ ਰਾਤ ਦਾ ਕਰਫ਼ਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉਥੇ ਕਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਆਪਣੇ ਹਫਤਾ ਵਾਰੀ ਫੇਸਬੁੱਕ ਲਾਈਵ ਸੈਸ਼ਨ ਵਿਚ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਕੋਵਿਡ-19 ਨਾਲ ਸਬੰਧਿਤ ਸਾਰੇ ਦਿਸ਼ਾ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨ, ਨਹੀਂ ਤਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿਚ ਰਾਤ ਦੇ ਕਰਫਿਊ ਨੂੰ ਲਾਗੂ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ। ਕਿਉਂਕਿ ਲੁਧਿਆਣਾ ਮਹਾ ਨਗਰ ਹੈ ਤੇ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕਈ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਅੱਜ ਉਨ੍ਹਾਂ ਵੱਲੋਂ ਸੂਬੇ ਦੇ 5 ਜਿਲਿਆਂ ਵਿੱਚ ਲਗਾਏ ਗਏ ਕਰਫਿਊ ਨੂੰ ਦੇਖਦੇ ਹੋਏ ਲੁਧਿਆਣੇ ਦੇ ਹਾਲਾਤਾਂ ਦੇ ਮੱਦੇ ਨਜ਼ਰ ਲੁਧਿਆਣੇ ਜ਼ਿਲੇ ਅੰਦਰ ਵੀ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

ਲੁਧਿਆਣੇ ਦੇ ਡੀ ਸੀ ਵਰਿੰਦਰ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 12 ਮਾਰਚ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸ ਕਰਫਿਊ ਵਿਚ ਫੌਜ, ਸਿਹਤ ਕਰਮਚਾਰੀਆਂ, ਪੁਲਿਸ, ਰਾਤ ਦੀ ਡਿਊਟੀ ਤੇ ਜਾਣ ਵਾਲੇ ਕਰਮਚਾਰੀਆਂ ਨੂੰ ਛੋਟ ਦਿੱਤੀ ਗਈ ਹੈ। ਹੁਕਮਾਂ ਦੀ ਉ-ਲੰ-ਘ-ਣਾਂ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਹੁਣ ਤੱਕ ਪੰਜਾਬ ਦੇ ਕੁੱਲ ਛੇ ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲੱਗ ਗਿਆ ਹੈ। ਇਨ੍ਹਾਂ ਜ਼ਿਲਿਆਂ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ।