Tuesday , November 30 2021

ਸਾਵਧਾਨ :CBSE ਵਿਦਿਆਰਥੀਆਂ ਲਈ ਜਾਰੀ ਹੋਇਆ ਇਹ ਵੱਡਾ ਅਲਰਟ – ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਵਧੇ ਹੋਏ ਪਸਾਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਚੀਜ਼ਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦੇਸ਼ ਅੰਦਰ ਵੱਖ ਵੱਖ ਚੀਜਾਂ ਪ੍ਰਭਾਵਿਤ ਹੋਈਆਂ ਸਨ। ਵੱਡਿਆਂ ਦੇ ਲਈ ਰੁਜ਼ਗਾਰ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ ਤੱਕ ਇਸ ਦਾ ਅਸਰ ਦੇਖਣ ਨੂੰ ਮਿਲਿਆ। ਇਸ ਸਮੇਂ ਬੋਰਡ ਦੀਆਂ ਪ੍ਰੀਖਿਆਵਾਂ ਦਾ ਇੰਤਜ਼ਾਰ ਕਰ ਰਹੇ ਬੱਚੇ ਵੀ ਕਾਫ਼ੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਦੇ ਨਜ਼ਰ ਆਏ। ਜਿਹੜੇ ਦਸਵੀਂ ਅਤੇ ਬਾਰਵੀਂ ਕਲਾਸ ਦੇ ਬੱਚੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਵਿੱਚ ਪੜ੍ਹਦੇ ਹਨ ਉਨ੍ਹਾਂ ਨੂੰ ਹਾਲ ਹੀ ਦੇ ਦਿਨਾਂ ਦੌਰਾਨ ਬਹੁਤ ਸਾਰੀਆਂ ਅ-ਫ-ਵਾ-ਹਾਂ ਪ੍ਰੀਖਿਆਵਾਂ ਨਾਲ ਜੁੜੀਆਂ ਹੋਈਆਂ ਸੁਣਨ ਨੂੰ ਮਿਲੀਆਂ।

ਇਨ੍ਹਾਂ ਦੇ ਵਿੱਚ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੇ ਲਈ ਪ੍ਰੀਖਿਆਵਾਂ ਦੀ ਅਲੱਗ ਅਲੱਗ ਸਮਾਂ ਸਾਰਨੀ ਨੂੰ ਵੀ ਦਰਸਾਇਆ ਗਿਆ ਸੀ। ਹੁਣ ਇਕ ਹੋਰ ਅਜਿਹੀ ਝੂਠੀ ਡੇਟਸ਼ੀਟ ਸੀਬੀਐਸਈ ਦੀ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੇ ਲਈ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਗਈ ਹੈ ਜਿਸ ਕਾਰਨ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਂ-ਬਾਪ ਖਾਸੇ ਪ੍ਰੇਸ਼ਾਨ ਹੋ ਰਹੇ ਹਨ। ਪਰ ਇਨ੍ਹਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਰਦੇ ਹੋਏ ਭਾਰਤੀ ਸਰਕਾਰ ਦੇ ਪ੍ਰੈਸ ਸੂਚਨਾ ਦਫ਼ਤਰ ਨੇ ਇਸ ਦੀ ਡੇਟਸ਼ੀਟ ਨੂੰ ਫਰਜ਼ੀ ਕਰਾਰ ਦੇ ਦਿੱਤਾ ਹੈ।

ਇਸ ਸਬੰਧੀ ਸਰਕਾਰ ਦੀ ਫੈਕਟ ਚੈੱਕ ਆਰਗੇਨਾਈਜ਼ੇਸ਼ਨ ਪ੍ਰੈਸ ਸੂਚਨਾ ਬੋਰਡ ਨੇ ਇੱਕ ਟਵੀਟ ਕਰਦੇ ਹੋਏ ਲਿਖਿਆ ਕਿ ਸੀਬੀਐਸਈ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ 2020-2021 ਦੇ ਸੰਬੰਧ ਵਿੱਚ ਸੋਸ਼ਲ ਮੀਡੀਆ ਉੱਪਰ ਇੱਕ ਡੇਟਸ਼ੀਟ ਵਾਇਰਲ ਹੋ ਰਹੀ ਹੈ ਜੋ ਕਿ ਬਿਲਕੁਲ ਫਰਜ਼ੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਪਹਿਲਾਂ ਹੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਇਹ ਐਲਾਨ ਕਰ ਚੁੱਕੇ ਹਨ ਕਿ ਸੀ ਬੀ ਐਸ ਈ ਬੋਰਡ ਦੀ ਦਸਵੀਂ ਅਤੇ

ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਮਈ ਤੋਂ 10 ਜੂਨ 2021 ਤੱਕ ਹੋਣਗੀਆਂ। ਉਨ੍ਹਾਂ ਨਾਲ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਉਪਰ ਯਕੀਨ ਨਾ ਕਰਨ। ਜੇਕਰ ਉਨ੍ਹਾਂ ਨੂੰ ਪ੍ਰੀਖਿਆਵਾਂ ਨਾਲ ਜੁੜੀ ਹੋਈ ਕੋਈ ਵੀ ਜਾਣਕਾਰੀ ਸੁਣਨ ਜਾਂ ਦੇਖਣ ਵਿੱਚ ਮਿਲਦੀ ਹੈ ਤਾਂ ਉਹ ਬੋਰਡ ਦੀ ਅਧਿਕਾਰਤ ਵੈਬਸਾਈਟ ਉਪਰ ਜਾ ਕੇ ਇਸ ਦੀ ਪੁਸ਼ਟੀ ਜ਼ਰੂਰ ਕਰਨ।