Monday , April 12 2021

ਸੀ. ਬੀ. ਐਸ. ਈ ਸਕੂਲ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਵਿਸ਼ਵ ਅੰਦਰ ਕਰੋਨਾ ਦੀ ਮਾਰ ਪਈ ਹੈ। ਉਸ ਸਮੇਂ ਤੋਂ ਹੀ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਇਸ ਦਾ ਅਸਰ ਹਰ ਵਰਗ ਉਪਰ ਪਿਆ ਹੈ। ਪਰ ਸਭ ਤੋਂ ਵਧੇਰੇ ਅਸਰ ਵਿਦਿਅਕ ਅਦਾਰਿਆਂ ਉਪਰ ਹੋਇਆ ਹੈ। ਕਿਉਂਕਿ ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਮਾਪਿਆਂ ਵਿਚ ਗਹਿਰੀ ਚਿੰਤਾ ਵੇਖ ਕੇ ਸਰਕਾਰ ਦੇ ਜਾਰੀ ਹੁਕਮਾਂ ਅਨੁਸਾਰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਗਈ।

ਉਥੇ ਹੀ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਵੀ ਕਈ ਮਾਮਲੇ ਸਾਹਮਣੇ ਆਏ। ਇਸ ਦੇ ਚਲਦੇ ਹੋਏ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਤੱਕ ਵੀ ਚਲੇ ਗਈਆਂ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੌਲੀ-ਹੌਲੀ ਜ਼ਿੰਦਗੀ ਮੁੜ ਪਟੜੀ ਤੇ ਆ ਰਹੀ ਹੈ। ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਮਾਪੇ ਵਧੇਰੇ ਚਿੰਤਾ ਵਿੱਚ ਹਨ। ਕਿਉਂਕਿ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਬੱਚਿਆਂ ਕੋਲ ਸਮਾਂ ਬਹੁਤ ਘੱਟ ਬਚਿਆ ਹੈ। ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿਤੀ ਗਈ ਹੈ

ਉਥੇ ਹੀ ਸੀ ਬੀ ਐਸ ਈ ਵਿਦਿਆਰਥੀਆਂ ਲਈ ਵੀ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਅੱਜ ਐਲਾਨ ਕੀਤਾ ਕਿ ਸੀ ਬੀ ਐਸ ਈ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸੀਟ ਦਾ ਐਲਾਨ 2 ਫਰਵਰੀ ਨੂੰ ਕੀਤਾ ਜਾਵੇਗਾ। ਕਿਉਂਕਿ ਬੱਚਿਆਂ ਦੀ ਪ੍ਰੀਖਿਆ ਨੂੰ ਲੈ ਕੇ ਮਾਪੇ ਬੇਹੱਦ ਚਿੰਤਤ ਨਜ਼ਰ ਆ ਰਹੇ ਸਨ। ਕਿਉਂਕਿ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਉਪਰ ਗਹਿਰਾ ਪੈ ਰਿਹਾ ਹੈ।

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਵੱਲੋਂ ਪਿਛਲੇ ਮਹੀਨੇ ਹੀ ਐਲਾਨ ਕੀਤਾ ਗਿਆ ਸੀ ਕਿ ਸੀ ਬੀ ਐਸ ਈ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਕੀਤੀਆਂ ਜਾਣਗੀਆਂ, ਜੋ 10 ਜੂਨ ਤੱਕ ਖ਼ਤਮ ਹੋ ਜਾਣਗੀਆਂ। ਇਨ੍ਹਾਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵੀ 15 ਜੁਲਾਈ ਨੂੰ ਐਲਾਨ ਦਿੱਤੇ ਜਾਣਗੇ। ਹੁਣ ਬੱਚਿਆਂ ਅਤੇ ਮਾਪਿਆਂ ਦੀ ਨਜ਼ਰ 2 ਫਰਵਰੀ ਨੂੰ ਜਾਰੀ ਕੀਤੀ ਜਾਣ ਵਾਲੀ ਡੇਟ ਸੀਟ ਉੱਪਰ ਟਿਕੀ ਹੋਈ ਹੈ। ਤਾਂ ਜੋ ਬੱਚੇ ਆਪਣੀ ਪ੍ਰੀਖਿਆਵਾਂ ਦੀ ਤਿਆਰੀ ਸਮੇਂ ਸਿਰ ਕਰ ਸਕਣ।