Sunday , July 25 2021

ਸੁਖਬੀਰ ਨੇ ਕਰਤਾ ਲੋਕਾਂ ਨਾਲ ਹੁਣ ਅਜਿਹਾ ਵਾਦਾ ਜੇ ਵੋਟਾਂ ਚ ਜਿੱਤੇ ਤਾਂ ਕਰਨ ਗੇ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਦਾ ਵਿਰੋਧ ਸਭ ਤੋਂ ਵੱਧ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਗਿਆ। ਕਿਸਾਨਾਂ ਦੀ ਮੰਗ ਸੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਖਿੱਚੋਤਾਣ ਵਿਚ ਹੀ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਹੋਈ ਹਮਾਇਤ ਵਾਪਸ ਲੈ ਲਈ ਗਈ।

ਹਰਸਿਮਰਤ ਕੌਰ ਬਾਦਲ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਹੁਣ ਪਿਛਲੇ ਦਿਨੀਂ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਚੋਣ ਨਿਸ਼ਾਨ ਉਪਰ ਹੀ ਚੋਣਾਂ ਲੜੀਆਂ ਗਈਆਂ। ਪਰ ਕਾਂਗਰਸ ਨੇ ਬਹੁਤ ਸਾਰੀਆਂ ਸੀਟਾਂ ਉੱਪਰ ਜਿੱਤ ਪ੍ਰਾਪਤ ਕੀਤੀ। ਕਿਉਂਕਿ ਪੰਜਾਬ ਅੰਦਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਸੁਖਬੀਰ ਸਿੰਘ ਵੱਲੋਂ ਲੋਕਾਂ ਨਾਲ ਅਜਿਹਾ ਵਾਅਦਾ ਕੀਤਾ ਗਿਆ ਹੈ ਕਿ ਜੇ ਵੋਟਾਂ ਵਿਚ ਜਿੱਤੇ ਤਾਂ ਕਰਨਗੇ ਇਹ ਕੰਮ।

ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਗਲ ਵਜਾ ਦਿੱਤਾ ਗਿਆ ਹੈ। ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਸੈਕਟਰ-25 ਵਿਚ ਕੀਤੀ ਗਈ ਰੈਲੀ ਵਿਚ ਆਉਣ ਵਾਲੀਆਂ ਵੋਟਾਂ ਨੂੰ ਲੈ ਕੇ ਲੋਕਾਂ ਨਾਲ ਵਾਅਦਿਆਂ ਦੀ ਝੜੀ ਲਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਕਾਂਗਰਸ ਵੱਲੋਂ ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ ਦਾ ਨਾਅਰਾ ਦਿੱਤਾ ਗਿਆ ਸੀ। ਪਰ ਹੁਣ ਚਾਹੁੰਦਾ ਹੈ ਪੰਜਾਬ ਕੈਪਟਨ ਤੋਂ ਜਵਾਬ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ਵਿਚ ਗੁੱਟਕਾ ਲੈ ਕੇ ਕਸਮ ਖਾਧੀ ਗਈ ਸੀ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰ ਦੇਣਗੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਗੁਟਕਾ ਸਾਹਿਬ ਦੀ ਕੀਤੀ ਗਈ ਬਹੁਤ ਵੱਡੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਕਿਸ ਤਰ੍ਹਾਂ ਦਾ ਮੁਖ ਮੰਤਰੀ ਹੈ ਜੋ ਆਪਣੀ ਗਲਤੀ ਕੇਂਦਰ ਸਰਕਾਰ ਦੇ ਖਾਤੇ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਕੈਪਟਨ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਉਹ ਸਭ ਦੇ ਬਿਜਲੀ ਦੇ ਬਿਲ ਅੱਧੇ ਕਰ ਦੇਣਗੇ, ਝੋਨੇ ਤੇ ਕਣਕ ਤੇ ਐਮਐਸਪੀ ਬਰਕਰਾਰ ਰੱਖਣਗੇ ਅਤੇ ਸਬਜ਼ੀਆਂ ਤੇ ਫਲਾਂ ਤੇ ਐਮਐਸਪੀ ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਜੰਗ ਦੀ ਸ਼ੁਰੂਆਤ ਹੋ ਗਈ ਹੈ।