Tuesday , January 25 2022

ਸੁਪਰਸਟਾਰ ਰਜਨੀਕਾਂਤ ਬਾਰੇ ਆਈ ਵੱਡੀ ਖਬਰ ਕਰਾਇਆ ਗਿਆ ਹਸਪਤਾਲ ਦਾਖਲ ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਅਦਾਕਾਰਾਂ ਦੇ ਵੱਲੋਂ ਆਪਣੀ ਅਦਾਕਾਰੀ ਦੇ ਚਲਦੇ ਪੂਰੀ ਦੁਨੀਆਂ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਜਾਂਦਾ ਹੈ । ਕਈ ਅਦਾਕਾਰਾਂ ਦੀ ਅਦਾਕਾਰੀ ਪੂਰੀ ਦੁਨੀਆ ਪਸੰਦ ਕਰਦੀ ਹੈ ਤੇ ੳੁਨ੍ਹਾਂ ਅਦਾਕਾਰਾਂ ਦੇ ਵਿੱਚੋਂ ਇਕ ਅਦਾਕਾਰ ਹੈ ਰਜਨੀਕਾਂਤ । ਰਜਨੀਕਾਂਤ ਨੇ ਬਹੁਤ ਸਾਰੀਆਂ ਵੱਖ ਵੱਖ ਫ਼ਿਲਮਾਂ ਵਿੱਚ ਕੰਮ ਕੀਤਾ ਤੇ ਜਿਨ੍ਹਾਂ ਦੀਆਂ ਫ਼ਿਲਮਾਂ ਨੂੰ ਦਰਸ਼ਕ ਬਹੁਤ ਹੀ ਦਿਲਚਸਪੀ ਦੇ ਨਾਲ ਦੇਖਣਾ ਪਸੰਦ ਕਰਦੇ ਹਨ,ਕਿਉਂਕਿ ਰਜਨੀਕਾਂਤ ਦੇ ਵੱਖਰੇ ਅੰਦਾਜ਼ ਕਾਰਨ ਲੋਕਾਂ ਦੇ ਵੱਲੋਂ ਬਹੁਤ ਉਨ੍ਹਾਂ ਨੂੰ ਤੇ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਹੈ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਮਸ਼ਹੂਰ ਅਦਾਕਾਰ ਰਜਨਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਿਆ ਸੀ ਜਿਸ ਦੇ ਚੱਲਦੇ ਉਨ੍ਹਾਂ ਦੇ ਫੈਨਸ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲੀ ਹੀ ਸੀ ਤੇ ਇਸੇ ਵਿਚਕਾਰ ਹੁਣ ਰਜਨੀਕਾਂਤ ਦੇ ਨਾਲ ਜੁੜੀ ਇਕ ਬੇਹਦ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਸ਼ਹੂਰ ਸੁਪਰਸਟਾਰ ਰਜਨੀਕਾਂਤ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਚੇਨਈ ਦੇ ਕਾਵੇਰੀ ਹਸਪਤਾਲ ਦੇ ਵਿੱਚ ਰਜਨੀਕਾਂਤ ਜ਼ੇਰੇ ਇਲਾਜ ਹਨ । ਇਸ ਸੰਬੰਧੀ ਜਾਣਕਾਰੀ ਇਸ ਹਸਪਤਾਲ ਦੇ ਪ੍ਰਸ਼ਾਸਨ ਦੇ ਵੱਲੋਂ ਦਿੱਤੀ ਗਈ ਹੈ । ਉਥੇ ਹੀ ਜਦੋਂ ਰਜਨੀਕਾਂਤ ਦੀ ਟੀਮ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰਜਨੀਕਾਂਤ ਦੇ ਰੁਟੀਨ ਚੈੱਕਅੱਪ ਲਈ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਰਜਨੀਕਾਂਤ ਅੱਜ ਯਾਨੀ ਵੀਰਵਾਰ ਨੂੰ ਚਾਰ ਵਜੇ ਦੇ ਕਰੀਬ ਹਸਪਤਾਲ ਦੇ ਵਿੱਚ ਦਾਖ਼ਲ ਹੋਏ ਹਨ ।

ਜਦੋਂ ਹੀ ਇਸਦੀ ਜਾਣਕਾਰੀ ਰਜਨੀਕਾਂਤ ਦੇ ਫੈਂਸ ਤਕ ਪਹੁੰਚੀ ਤਾਂ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਠੀਕ ਹੋਣ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਸੁਪਰਸਟਾਰ ਰਜਨੀਕਾਂਤ ਦਿੱਲੀ ਗਏ ਸਨ। ਜਿੱਥੇ ਉਨ੍ਹਾਂ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਿਆ ਸੀ ਤੇ ਇਸ ਪੁਰਸਕਾਰ ਨੂੰ ਹਾਸਲ ਕਰਨ ਤੋਂ ਬਾਅਦ ਮਸ਼ਹੂਰ ਅਦਾਕਾਰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਸਨ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਬੀਤੇ ਸਾਲ ਵਿੱਚ ਵੀ ਉਨ੍ਹਾਂ ਦੇ ਬਲੱਡ ਪ੍ਰੈਸ਼ਰ ਦੇ ਵਿੱਚ ਉਤਾਰ ਚੜ੍ਹਾਅ ਦੇ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਤੇ ਅਪੋਲੋ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਸੀ । ਤੇ ਉਹ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਵੀ ਆਏ ਸਨ , ਪਰ ਉਸ ਤੋਂ ਬਾਅਦ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਤੇ ਹੁਣ ਇਸੇ ਵਿਚਕਾਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਜਨੀਕਾਂਤ ਹੁਣ ਇਕ ਵਾਰ ਫਿਰ ਤੋਂ ਹਸਪਤਾਲ ਦੇ ਵਿੱਚ ਦਾਖ਼ਲ ਹਨ । ਜਿਸ ਕਾਰਨ ਉਨ੍ਹਾਂ ਦੇ ਫੈਨਜ਼ ਤੇ ਵੱਲੋਂ ਹੁਣ ਉਨ੍ਹਾਂ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ।