Monday , June 27 2022

ਹਵਾਈ ਜਹਾਜ ਅਚਾਨਕ ਉਡਦਾ ਉਡਦਾ ਹੋ ਗਿਆ ਹਵਾ ਚ ਗਾਇਬ – ਹੋ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿਚ ਜਿੱਥੇ ਸਭ ਦੇਸ਼ਾਂ ਵੱਲੋਂ ਆਉਣ ਵਾਲੇ ਨਵੇਂ ਵਰ੍ਹੇ ਦੀ ਸ਼ੁਰੂਆਤ ਵਿੱਚ ਸਭ ਲੋਕਾਂ ਦੀ ਸੁੱਖ ਸ਼ਾਂਤੀ ਵਾਸਤੇ ਅਰਦਾਸ ਕੀਤੀ ਗਈ ਸੀ ਉਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਪਿਛਲੇ ਸਾਲ ਜਿੱਥੇ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੇ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਹਵਾਈ ਸਫ਼ਰ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਇੱਥੇ ਹਵਾਈ ਜਹਾਜ਼ ਅਚਾਨਕ ਹੀ ਉਡਦਾ ਹੋਇਆ ਹਵਾ ਵਿਚ ਗਾਇਬ ਹੋ ਗਿਆ ਹੈ ਜਿਸ ਦੀ ਜੋਰ ਸ਼ੋਰ ਨਾਲ ਭਾਲ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਹਮਣੇ ਆਇਆ ਹੈ ਜਪਾਨ ਤੋਂ,ਜਿਥੇ ਜਪਾਨ ਦਾ ਇੱਕ ਲੜਾਕੂ ਜਹਾਜ਼ ਉਸ ਸਮੇਂ ਹਾਦਸਾਗ੍ਰਸਤ ਹੋਇਆ ਜਦੋਂ ਇਹ ਲੜਾਕੂ ਜਹਾਜ਼ ਐੱਫ 15 ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਗਾਇਬ ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਇਸਦਾ ਸੰਪਰਕ ਰਾਡਾਰ ਨਾਲ ਟੁੱਟ ਗਿਆ ਸੀ। ਉਥੇ ਇਹ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਲੜਾਕੂ ਜਹਾਜ਼ ਉਡਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਕਾਰਨ ਇਸ ਦਾ ਸੰਪਰਕ ਟੁੱਟਿਆ ਹੈ।

ਕਿਉਂਕਿ ਜਿਸ ਜਗ੍ਹਾ ਤੇ ਇਸਦਾ ਸੰਪਰਕ ਦੇ ਜਾਪਾਨ ਦੇ ਸਾਗਰ ਵਿੱਚ ਟੁੱਟਿਆ ਸੀ ਉਸ ਜਗ੍ਹਾ ਉਪਰ ਜਹਾਜ ਦੇ ਕੁਝ ਉਪਕਰਣ ਤੈਰਦੇ ਹੋਏ ਵਿਖਾਈ ਦਿੱਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੱਖਿਆ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਬੰਧੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਕਰਮਚਾਰੀਆਂ ਵੱਲੋਂ ਇਸ ਹਾਦਸੇ ਦੌਰਾਨ ਹਾਦਸਾ ਗ੍ਰਸਤ ਹੋਏ ਲੜਾਕੂ ਜਹਾਜ਼ ਦੀ ਭਾਲ ਕੀਤੀ ਜਾ ਰਹੀ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਇਸ ਲੜਾਕੂ ਜਹਾਜ਼ ਵਿੱਚ 2 ਕਰਮਚਾਰੀ ਮੌਜੂਦ ਸਨ ਜਿਨ੍ਹਾਂ ਦੀ ਭਾਲ ਹਵਾਈ ਸਵੈ ਰੱਖਿਆ ਬਲ ਵੱਲੋਂ ਕੀਤੀ ਜਾ ਰਹੀ ਹੈ। ਜਿਸ ਬਾਰੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਬਲ ਵਲੋ ਜਲਦੀ ਹੀ ਦੋਨੋ ਕਰਮਚਾਰੀਆਂ ਅਤੇ ਜਹਾਜ਼ ਨੂੰ ਲੱਭ ਲਿਆ ਜਾਵੇਗਾ।