Monday , June 27 2022

ਹਾਈਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਇਹ ਮਨਜ਼ੂਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਦੇਸ਼ ‘ਚ ਮਾਹੌਲ ਕਾਫੀ ਭਖਿਆ ਹੋਇਆ ਦਿਖਾਈ ਦੇ ਰਿਹਾ ਹੈ । ਸਿਆਸੀ ਲੀਡਰ ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰੀਆਂ ਵਿੱਚ ਰੁੱਝੇ ਹਨ। ਉਥੇ ਬਹੁਤ ਸਾਰੇ ਅਜਿਹੇ ਮਾਮਲੇ ਵੀ ਹਨ ਜੋ ਪੰਜਾਬ ਦੀ ਸਿਆਸਤ ਨਾਲ ਵੀ ਜੁੜੇ ਹੋਏ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਅਪਰਾਧੀ ਅਜਿਹੇ ਵੀ ਹਨ ਜੋ ਪਿਛਲੇ ਕਈ ਕਈ ਸਾਲਾਂ ਤੋਂ ਜੇਲ੍ਹ ਕੱਟ ਰਹੇ ਹਨ । ਜਿਨ੍ਹਾਂ ਵਿੱਚੋਂ ਇੱਕ ਨਾਮ ਹੈ ਭਾਈ ਬਲਵੰਤ ਸਿੰਘ ਰਾਜੋਆਣਾ । ਪਿਛਲੇ ਛੱਬੀ ਸਾਲਾਂ ਤੋਂ ਇਹ ਜੇਲ੍ਹ ਕੱਟ ਰਹੇ ਹਨ ਤੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰਨ ਦੇ ਦੋਸ਼ ਹੇਠਾਂ ਵੱਖ ਵੱਖ ਮੁੱਦਿਆਂ ਸਮੇਤ ਇਹ ਜੇਲ੍ਹ ਕੱਟ ਰਹੇ ਹਨ ।

ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੇ ਵੱਲੋਂ ਹੁਣ ਬਲਵੰਤ ਸਿੰਘ ਰਾਜੋਆਣਾ ਨੂੰ ਇੱਕ ਵੱਡੀ ਰਾਹਤ ਦਿੱਤੀ ਗਈ ਹੈ ਤੇ ਹਾਈ ਕੋਰਟ ਨੇ ਬਲਵੰਤ ਸਿੰਘ ਨੂੰ ਉਨ੍ਹਾਂ ਦੇ ਪਿਤਾ ਦੇ ਭੋਗ ਤੇ ਜਾਣ ਦੇ ਲਈ ਮਨਜ਼ੂਰੀ ਦੇ ਦਿੱਤੀ ਹੈ । ਪੂਰੇ ਛੱਬੀ ਸਾਲਾਂ ਬਾਅਦ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ ਯਾਨੀ ਕਿ ਇਕੱਤੀ ਜਨਵਰੀ ਨੂੰ ਇੱਕ ਵਜੇ ਤੋਂ ਲੈ ਕੇ ਦੁਪਹਿਰ ਦੇ ਦੋ ਵਜੇ ਤਕ ਆਉਣਗੇ ।

ਦੱਸਣਾ ਬਣਦਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 31 ਅਗਸਤ 1995 ਨੂੰ ਅਦਾਲਤ ਵਿੱਚ ਦਿੱਤੇ ਬਿਆਨ ਮੁਤਾਬਿਕ ਉਨ੍ਹਾਂ ਅਤੇ ਐਸਪੀਓ ਦਿਲਾਵਰ ਸਿੰਘ ਨੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਬੰਦ ਕੀਤਾ ਗਿਆ ਸੀ ਤੇ ਪੂਰੇ ਛੱਬੀ ਸਾਲਾ ਬਾਅਦ ਹੁਣ ਇਕੱਤੀ ਜਨਵਰੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣਗੇ ।

ਹਾਲਾਂਕਿ ਦੋ ਹਜਾਰ ਸੱਤ ਵਿੱਚ ਸੀਬੀਆਈ ਨੇ ਇਸ ਮਾਮਲੇ ਵਿੱਚ ਬਲਵੰਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ । ਪਰ ਫਾਂਸੀ ਦੀ ਸਜ਼ਾ ਸੁਣਾਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜੋਆਣਾ ਦੇ ਕੇਸ ਦੀ ਸੁਪਰੀਮ ਕੋਰਟ ਵਿਚ ਪੈਰਵੀ ਕੀਤੀ ਜਿਸ ਦੇ ਚਲਦੇ ਹੁਣ ਉਹ ਜੇਲ੍ਹ ਦੇ ਵਿੱਚ ਸਜ਼ਾ ਕੱਟ ਰਹੇ ਹਨ ।