Monday , October 26 2020

ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਪੰਚਾਇਤੀ ਚੋਣਾਂ ਬਾਰੇ ਸਰਕਾਰ ਨੇ ਕੀਤਾ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ –

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਪੰਚਾਇਤੀ ਚੋਣਾਂ ਬਾਰੇ ਸਰਕਾਰ ਨੇ ਕੀਤਾ ਵੱਡਾ ਐਲਾਨ

 

ਪੰਜਾਬ ਵਿੱਚ ਪੰਚਾਇਤਾਂ ਦੀਆਂ ਚੋਣਾਂ ਜੁਲਾਈ ਵਿੱਚ ਹੋਣਗੀਆਂ।ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਕੇ  ਇਸ ਵਾਰ ਵੀ ਪਹਿਲਾਂ ਚੱਲ ਰਹੀ ਪ੍ਰਕਿਰਿਆ ਹੀ ਜਾਰੀ ਰਹੇਗੀ। ਭਾਵ ਸਰਪੰਚਾਂ ਦੀ ਚੋਣ ਸਿੱਧੀ ਤੇ ਪੰਚਾਂ ਦੀ ਚੋਣ ਵਾਰਡਾਂ ਅਨੁਸਾਰ ਹੋਵੇਗੀ।

ਇਸ ਦਾ ਖੁਲਾਸਾ ਕਰਦਿਆਂ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਇਸੇ ਵਰ੍ਹੇ ਜੁਲਾਈ ਵਿੱਚ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚੋਣਾਂ ਦੋ ਪੜਾਵਾਂ ਵਿੱਚ ਹੀ ਹੋਣਗੀਆਂ। ਇੱਕ ਪੜਾਅ ਤਹਿਤ ਪੰਚਾਂ ਤੇ ਸਰਪੰਚਾਂ ਦੀ ਚੋਣ ਹੋਵੇਗੀ। ਦੂਜੇ ਪੜਾਅ ਤਹਿਤ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

 

 

ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਪਹਿਲਾਂ ਚੱਲ ਰਹੀ ਪ੍ਰਕਿਰਿਆ ਹੀ ਜਾਰੀ ਰਹੇਗੀ। ਸਰਪੰਚਾਂ ਦੀ ਚੋਣ ਸਿੱਧੀ ਤੇ ਪੰਚਾਂ ਦੀ ਚੋਣ ਵਾਰਡਾਂ ਅਨੁਸਾਰ ਹੋਵੇਗੀ। ਬਾਜਵਾ ਨੇ ਦੱਸਿਆ ਕਿ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਲੜਨ ਵਾਲਿਆਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਵਿੱਦਿਅਕ ਯੋਗਤਾ ਦੀ ਸ਼ਰਤ ਨਹੀਂ ਰੱਖੀ ਗਈ।