ਹੁਣੇ ਹੁਣੇ ਅਕਾਲੀ ਦਲ ਦੇ ਇਸ ਵੱਡੇ ਲੀਡਰ ਤੇ ਹੋਇਆ ਭਿਆਨਕ ਹਮਲਾ ਹੋਈ ਅੰਨ੍ਹੇ ਵਾਹ ਫਾਇਰਿੰਗ- ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਵੀਹ ਸੌ ਬਾਈ ਦੀਆਂ ਚੋਣਾਂ ਦੇ ਵਿੱਚ ਵੱਧ ਤੋਂ ਵੱਧ ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਜਾ ਸਕੇ । ਜਿਸ ਨੂੰ ਲੈ ਕੇ ਹਰ ਇੱਕ ਪਾਰਟੀ ਦੇ ਲੀਡਰ ਵਿਰੋਧੀ ਪਾਰਟੀ ਦੇ ਲੀਡਰ ਤੇ ਲਗਾਤਾਰ ਸ਼ਬਦੀ ਵਾਰ ਕਰਦੇ ਨਜ਼ਰ ਆ ਰਹੇ ਹਨ । ਹਰ ਇੱਕ ਪਾਰਟੀ ਆਉਣ ਵਾਲੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੇ ਵੱਡੇ ਐਲਾਨ ਕਰ ਰਹੀ ਹੈ । ਜਿੱਥੇ ਹਰ ਇੱਕ ਸਿਆਸੀ ਪਾਰਟੀ ਚੋਣਾਂ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ, ਉਸੇ ਵਿਚਕਾਰ ਹੁਣ ਸਿਆਸਤ ਨਾਲ ਜੁੜੀ ਹੋਈ ਇੱਕ ਬੇਹੱਦ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਕ ਚੋਟੀ ਦੇ ਅਕਾਲੀ ਆਗੂ ਦੇ ਉੱਪਰ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਦਰਅਸਲ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ । ਜਿੱਥੇ ਬਟਾਲਾ ਦੇ ਕਸਬਾ ਹਰਚੋਵਾਲ ਵਿਖੇ ਇਕ ਅਕਾਲੀ ਆਗੂ ਸਲੂਨ ਦੇ ਵਿੱਚ ਜਦੋਂ ਵਾਲ ਕਟਵਾ ਰਿਹਾ ਸੀ , ਤਾਂ ਉਸੇ ਸਮੇਂ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ । ਜਿਸ ਦੇ ਚੱਲਦੇ ਉਕਤ ਅਕਾਲੀ ਆਗੂ ਇਸ ਪੂਰੀ ਘਟਨਾ ਤੋਂ ਬਾਅਦ ਗੰਭੀਰ ਜ਼ਖ਼ਮੀ ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ਸੋਨੂੰ ਔਲਖ ਆਪਣੇ ਵਾਲ ਕਟਵਾਉਣ ਲਈ ਸਲੂਨ ਵਿਖੇ ਪਹੁੰਚੇ ਸਨ , ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇਸ ਘੜੀ ਦਾ ਮੌਕਾ ਚੁੱਕਿਆ ਗਿਆ ਤੇ ਹਥਿਆਰਬੰਦ ਨੌਜਵਾਨਾਂ ਜਦੋਂ ਉਨ੍ਹਾਂ ਨੂੰ ਸਲੂਨ ਦੇ ਵਿਚ ਦੇਖਿਆ ਗਿਆ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ।

ਜਿਸ ਦੇ ਚਲਦੇ ਉਹ ਗੰਭੀਰ ਜ਼ਖ਼ਮੀ ਹੋ ਗਏ । ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲੀਸ ਵੀ ਮੌਕੇ ਤੇ ਪਹੁੰਚੀ । ਜਿਨ੍ਹਾਂ ਦੇ ਵੱਲੋਂ ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ । ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।

ਉਥੇ ਹੀ ਜਦੋਂ ਇਸ ਸਬੰਧੀ ਪੁਲੀਸ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਪੁਲੀਸ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਜਿਨ੍ਹਾਂ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ ਉਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ । ਬੇਹੱਦ ਹੀ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲਾ ਇਹ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਾਨੂੰਨ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਉਂਦੇ ਹੋਏ ਇਸ ਖਤਰਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ । ਫਿਲਹਾਲ ਸੋਨੂੰ ਔਲਖ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ ।