Tuesday , November 29 2022

ਹੁਣੇ ਹੁਣੇ ਅਚਾਨਕ ਇਥੇ 7 ਦਿਨਾਂ ਦੇ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਹੱਦ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਚੀਨ ਤੋਂ ਇਸ ਕਰੋਨਾ ਦੀ ਜਿੱਥੇ ਉਤਪਤੀ ਹੋਈ ਹੈ, ਸਭ ਤੋਂ ਪਹਿਲਾਂ ਇਸ ਨੇ ਚੀਨ ਦੇ ਵਿਚ ਵੀ ਕੋ-ਹ-ਰਾ-ਮ ਮਚਾਇਆ। ਇਸ ਤੋਂ ਬਾਅਦ ਹੌਲੀ ਹੌਲੀ ਸਾਰੀ ਦੁਨੀਆਂ ਵਿੱਚ ਇਸ ਕਰੋਨਾ ਦਾ ਪ੍ਰਸਾਰ ਹੋ ਚੁੱਕਾ ਹੈ। ਦੁਨੀਆ ਦਾ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦੇ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਵਿਚ ਇਸ ਦਾ ਸਭ ਤੋਂ ਵੱਧ ਅਸਰ ਹੋਇਆ ਹੈ ਜਿੱਥੇ ਸਭ ਤੋਂ ਜ਼ਿਆਦਾ ਕਰੋਨਾ ਮਰੀਜ ਹਨ।

ਇਸ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਦੇਸ਼ ਇਸ ਕਰੋਨਾ ਦੀ ਅਗਲੀ ਲਹਿਰ ਦੌਰਾਨ ਪ੍ਰਭਾਵਿਤ ਹੋਏ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਅਗਲੀ ਲਹਿਰ ਦੇ ਕਾਰਨ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਭਾਰਤ ਦੇ ਵਿੱਚ ਵੀ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾ ਰਾਸ਼ਟਰ ਹੈ। ਹੁਣ ਅਚਾਨਕ ਇਹ ਸੱਤ ਦਿਨਾਂ ਦੇ ਲਾਕ ਡਾਊਨ ਹੋਣ ਦਾ ਐਲਾਨ ਹੋ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਦਾ ਅਸਰ ਹੁਣ ਬੰਗਲਾ ਦੇਸ਼ ਵਿੱਚ ਵੀ ਦੇਖਿਆ ਜਾ ਰਿਹਾ ਹੈ।

ਜਿੱਥੇ ਕਰੋਨਾ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਕਰੋਨਾ ਨੂੰ ਰੋਕਣ ਲਈ ਸੱਤ ਦਿਨ ਦਾ ਲਾਕ ਡਾਊਨ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੰਗਲਾ ਦੇਸ਼ ਅਤੇ ਜਨਤਕ ਪ੍ਰਸ਼ਾਸਨ ਰਾਜ ਮੰਤਰੀ ਫਰਹਾਦ ਹੁਸੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਦਫ਼ਤਰ ਅਤੇ ਅਦਾਲਤਾਂ ਨੂੰ ਵੀ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਦਯੋਗਾਂ ਅਤੇ ਮਿੱਲਾਂ ਨੂੰ ਰੋਟੇਸ਼ਨ ਦੇ ਆਧਾਰ ਤੇ ਸੰਚਾਲਿਤ ਕਰਨ ਦੀ ਇਜਾਜ਼ਤ ਹੋਵੇਗੀ।

ਬੰਗਲਾ ਦੇਸ਼ ਵਿਚ ਬੁੱਧਵਾਰ ਨੂੰ ਕਰੋਨਾ ਵਾਇਰਸ ਦੇ ਰਿਕਾਰਡ ਕੀਤੇ ਗਏ ਨਵੇਂ ਮਾਮਲੇ 5358 ਦਰਜ ਕੀਤੇ ਗਏ ਹਨ। ਉੱਥੇ ਹੀ ਸ਼ੁਕਰ ਵਾਰ ਆਈ ਰਿਪੋਰਟ ਮੁਤਾਬਕ 24 ਘੰਟਿਆਂ ਦੌਰਾਨ 50 ਦੀ ਮੌਤ ਇਸ ਕਰੋਨਾ ਕਾਰਨ ਹੋ ਗਈ ਹੈ। ਇਸ ਦੇ ਨਾਲ ਹੀ ਕਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 9155 ਤੱਕ ਪਹੁੰਚ ਗਈ ਹੈ। ਸਰਕਾਰ ਵੱਲੋਂ ਸੱਤ ਦਿਨਾਂ ਦੇ ਲਾਗੂ ਕੀਤੇ ਗਏ ਲਾਕ ਡਾਊਨ ਨੂੰ 5 ਅਪ੍ਰੈਲ ਤੋਂ ਲਾਗੂ ਕੀਤਾ ਜਾ ਰਿਹਾ ਹੈ।