Tuesday , June 22 2021

ਹੁਣੇ ਹੁਣੇ ਅਚਾਨਕ ਸਰਕਾਰ ਨੇ ਇਹਨਾਂ 4 ਸ਼ਹਿਰਾਂ ਚ ਲਗਾਤਾ ਰਾਤ 12 ਵਜੇ ਤੋਂ ਸਵੇਰੇ 6 ਵਜੇ ਤਕ ਦਾ ਕਰਫਿਊ

ਆਈ ਤਾਜਾ ਵੱਡੀ ਖਬਰ

ਇਨਸਾਨ ਹਰ ਇਕ ਤਰ੍ਹਾਂ ਦੀ ਸਮੱਸਿਆ ਦੇ ਨਾਲ ਨਿਪਟ ਸਕਦਾ ਹੈ। ਪਰ ਇਸ ਜ਼ਿੰਦਗੀ ਦੇ ਵਿੱਚ ਕੁਝ ਅਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ ਜਿਸ ਦਾ ਸਾਹਮਣਾ ਕਰਨ ਦੇ ਲਈ ਇਕੱਲੀ ਮਨੁੱਖੀ ਜ਼ਿੰਦਗੀ ਤਾਂ ਇਕ ਪਾਸੇ ਇਸ ਸੰਸਾਰ ਦੇ ਪੂਰੇ ਦੇ ਪੂਰੇ ਸੂਝਵਾਨ ਵਿਅਕਤੀ ਵੀ ਘੱਟ ਲੱਗਣ ਲੱਗ ਪੈਂਦੇ ਹਨ। ਇਸ ਇਨਸਾਨੀ ਸਰੀਰ ਨੂੰ ਕਈ ਤਰ੍ਹਾਂ ਦੀਆਂ ਅਲਾਮਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਹਨਾਂ ਵਿੱਚੋਂ ਕੁੱਝ ਕੁ ਦਾ ਤੇ ਆਪਣੇ ਆਪ ਹੀ ਛੁਟਕਾਰਾ ਹੋ ਜਾਂਦਾ ਹੈ ਜਦ ਕਿ ਕੁੱਝ ਚੀਜ਼ਾਂ ਦੇ ਇਲਾਜ ਵਾਸਤੇ ਉਪਚਾਰ ਕਰਨ ਦੀ ਜ਼ਰੂਰਤ ਪੈਂਦੀ ਹੈ।

ਸਾਲ 2019 ਦੇ ਅਖੀਰਲੇ ਮਹੀਨਿਆਂ ਦੇ ਵਿਚੋਂ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਇਸ ਵਿਸ਼ਵ ਦੇ ਵਿੱਚ ਦਸਤਕ ਦਿੱਤੀ ਸੀ ਜਿਸ ਤੋਂ ਬਾਅਦ ਇਸ ਬਿਮਾਰੀ ਦੇ ਭਿਆਨਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ। ਇਸ ਤੋਂ ਬਚਾਅ ਕਰਦੇ ਹੋਏ ਹੁਣ ਤੱਕ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾ ਚੁੱਕੇ ਹਨ ਪਰ ਇਹਨਾਂ ਵਿਚੋਂ ਜ਼ਿਆਦਾਤਰ ਲਾਕਡਾਊਨ ਨੂੰ ਇਸਤੇਮਾਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਰਫਿਊ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ।

ਮੌਜੂਦਾ ਸਮੇਂ ਭਾਰਤ ਦੇ ਕੁਝ ਖੇਤਰਾਂ ਵਿੱਚ ਵੀ ਕਰਫਿਊ ਲਗਾਇਆ ਜਾ ਰਿਹਾ ਹੈ ਜਿਸ ਦੀ ਮਿਆਦ ਨੂੰ ਹੁਣ ਇਕ ਵਾਰ ਫਿਰ ਤੋਂ ਵਧਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਜਰਾਤ ਦੇ ਚਾਰ ਵੱਡੇ ਸ਼ਹਿਰ ਅਹਿਮਦਾਬਾਦ, ਸੂਰਤ, ਵਡੋਦਰਾ ਅਤੇ ਰਾਜਕੋਟ ਦੇ ਵਿਚ 16 ਫਰਵਰੀ ਤੋਂ ਲੈ ਕੇ 28 ਫਰਵਰੀ ਤੱਕ ਰਾਤ ਦੇ 12 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਾਤ ਦੇ ਕਰਫਿਊ ਦੇ ਵਿੱਚ ਇਕ ਵਾਰ ਫਿਰ ਤੋਂ ਵਾਧਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਥੇ ਹੋਣ ਵਾਲੀਆਂ ਸਥਾਨਕ ਚੋਣਾਂ ਨੂੰ ਲੈ ਕੇ ਇਹਨਾਂ ਸ਼ਹਿਰਾਂ ਦੇ ਕਰਫਿਊ ਨੂੰ 15 ਫਰਵਰੀ ਤੱਕ ਵਧਾ ਦਿੱਤਾ ਗਿਆ ਸੀ। ਕਰਫਿਊ ਦੀ ਮਿਆਦ ਵਿੱਚ ਵਾਧੇ ਦੇ ਨਾਲ ਹੀ ਇੱਥੋਂ ਦੀ ਸਰਕਾਰ ਨੇ ਵਿਆਹ ਸਮਾਗਮਾਂ ਵਿਚ 200 ਲੋਕਾਂ ਦੇ ਸ਼ਾਮਲ ਹੋਣ ਦੀ ਖੁੱਲ੍ਹ ਦੇ ਦਿੱਤੀ ਹੈ। ਪਰ ਇਸਦੇ ਨਾਲ ਹੀ ਸਰਕਾਰ ਵੱਲੋਂ ਇਹ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਗਾਈਡਲਾਈਨਜ਼ ਦੀ ਪਾਲਣਾ ਜ਼ਰੂਰ ਕਰਨ।