Wednesday , July 28 2021

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਦਰਦਨਾਕ ਹਾਦਸਾ ਸਕੂਲੀ ਬੱਚਿਆਂ ਨਾਲ ਭਰੀ ਬਸ ਪਲਟੀ ਅਤੇ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਦਰਦਨਾਕ ਹਾਦਸਾ ਸਕੂਲੀ ਬੱਚਿਆਂ ਨਾਲ ਭਰੀ ਬਸ ਪਲਟੀ ਅਤੇ

 

 

ਮੋਗਾ ਜ਼ਿਲੇ ਦੇ ਕਸਬਾ ਬੱਧਨੀ ਕਲਾਂ ਵਿਖੇ ਬੱਚਿਆਂ ਨਾਲ ਭਰੀ ਸਕੂਲ ਬਸ ਅਚਾਨਕ ਪਲਟ ਗਈ ਜਿਸ ਵਿਚ 35 ਦੇ ਕਰੀਬ ਅਤੇ ਸਕੂਲ ਸਟਾਫ ਸਵਾਰ ਸੀ। ਇਸ ਹਾਦਸੇ ‘ਚ ਕਈ ਬੱਚਿਆਂ ਦੇ ਸੱਟਾਂ ਲੱਗੀਆਂ, ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
PunjabKesari
ਮਿਲੀ ਜਾਣਕਾਰੀ ਅਨੁਸਾਰ ਬੱਧਨੀ ਕਲਾਂ ਇਲਾਕੇ ਦੇ ਪ੍ਰਾਈਵੇਟ ਸਕੂਲ ਐੱਸ. ਬੀ. ਡੀ. ਐੱਸ. ਇੰਟਰਨੈਸ਼ਨਲ ਸਕੂਲ ਦੀ ਬਸ ਬੱਚਿਆਂ ਨੂੰ ਲੈ ਕੇ ਸਕੂਲ ਆ ਰਹੀ ਸੀ ਅਤੇ ਅਚਾਨਕ ਬਸ ਵਿਚ ਕੋਈ ਤਕਨੀਕੀ ਖਰਾਬੀ ਆਉਣ ਕਾਰਨ ਬਸ ਖੇਤਾਂ ਵਿਚ ਪਲਟ ਗਈ।
PunjabKesari
ਆਸਪਾਸ ਦੇ ਲੋਕਾਂ ਦੀ ਮਦਦ ਨਾਲ ਬਸ ‘ਚ ਸਵਾਰ ਬੱਚਿਆਂ ਅਤੇ ਸਟਾਫ ਨੂੰ ਬਾਹਰ ਕੱਢਿਆ ਗਿਆ ਜਿਨ੍ਹਾਂ ਨੂੰ ਬੱਧਨੀ ਕਲਾਂ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
PunjabKesari
ਕੀ ਸਕੂਲ ਬਸ ਦੇ ਸਾਰੇ ਨਿਯਮ ਪੂਰੇ ਸਨ ਜਾਂ ਨਹੀਂ ਇਸ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖਮੀ ਬੱਚਿਆਂ ਦੇ ਇਲਾਜ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।