Sunday , October 2 2022

ਹੁਣੇ ਹੁਣੇ ਆਹ ਕੀ ਹੋ ਗਿਆ ਤਾਜਾ ਵੱਡੀ ਖਬਰ — ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਪੰਜਾਬ , ਕਈ ਵਾਹਨਾਂ ਦੀ ਹੋਈ ਭੰਨ-ਤੋੜ…..

ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਪੰਜਾਬ , ਕਈ ਵਾਹਨਾਂ ਦੀ ਹੋਈ ਭੰਨ-ਤੋੜ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

 

 

ਇਥੋਂ ਦੇ ਗੋਲ ਚੌਕ ‘ਚ ਦਲਿਤ ਜਥੇਬੰਦੀਆਂ ਵੱਲੋਂ ਡਾ. ਅੰਬੇਡਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਇਸ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ‘ਤੇ ਹੋਏ ਪਥਰਾਓ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ ਜਦਕਿ 6 ਸਕੂਟਰ ਤੇ ਇਕ ਕਾਰ ਦੀ ਭੰਨ-ਤੋੜ ਕੀਤੀ ਗਈ। ਪੁਲਸ ਨੂੰ ਗੋਲੀ ਚਲਾ ਕੇ ਦੋਵਾਂ ਧਿਰਾ ਨੂੰ ਖਦੇੜਨਾ ਪਿਆ। ਇਕ ਤੋਂ ਬਾਅਦ ਇਕ ਕਰ ਕੇ ਚਲਾਈਆਂ ਗਈਆਂ ਗੋਲੀਆਂ ਦੀ ਆਵਾਜ਼ ਨਾਲ ਫਗਵਾੜਾ ‘ਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ। ਖਬਰ ਲਿਖੇ ਜਾਣ ਤਕ ਦੋਨਾਂ ਪੱਖਾਂ ‘ਚ ਹਿੰਸਾ ਜਾਰੀ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਦਲਿਤ ਜਥੇਬੰਦੀਆਂ ਵੱਲੋਂ

 

ਬੋਰਡ ਲਗਾਉਣ ਮੌਕੇ ਸ਼ਿਵ ਸੈਨਾ ਸਮੇਤ ਕਈ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਪ੍ਰਸ਼ਾਸਨ ਅਧਿਕਾਰੀ ਏ. ਡੀ. ਸੀ. ਬਬੀਤਾ ਕਲੇਰ ਤੇ ਐੱਸ. ਡੀ. ਐੱਮ. ਜੋਤੀ ਬਾਲਾ ਮੌਕੇ ‘ਤੇ ਪੁੱਜੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਸਰਕਾਰੀ ਮਨਜ਼ੂਰੀ ਨਹੀਂ। ਸ਼ਿਵ ਸੈਨਾ ਵੱਲੋਂ ਕੀਤੇ ਤਿੱਖੇ ਵਿਰੋਧ ਮੌਕੇ ਕੁਝ ਅਨਸਰਾਂ ਨੇ

ਪਥਰਾਓ ਸ਼ੁਰੂ ਕਰ ਦਿੱਤਾ, ਜਿਸ ਕਾਰਨ ਸਥਿਤੀ ਕਾਫ਼ੀ ਗੰਭੀਰ ਬਣ ਗਈ, ਜਿਸ ਕਾਰਨ ਸ਼ਿਵ ਸੈਨਾ ਨੂੰ ਹਵਾਈ ਫਾਇਰ ਵੀ ਕਰਨਾ ਪਿਆ, ਇਸ ਗੱਲ ਦੀ ਪੁਸ਼ਟੀ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਕੀਤੀ ਤੇ ਦੱਸਿਆ ਕਿ ਪੁਲਸ ਨੇ ਅਹਿਮ ਭੂਮਿਕਾ ਨਿਭਾ ਕੇ ਸਥਿਤੀ ਨੂੰ ਕਾਬੂ ਕੀਤਾ ਹੈ ਤੇ ਸਥਿਤੀ ਨੂੰ ਸੰਭਾਲਣ ਲਈ ਕਾਫ਼ੀ

ਮੁਸ਼ੱਕਤ ਕਰਨੀ ਪਈ।
ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਹਿੰਸਾ ਦੌਰਾਨ ਚਾਰ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਨੂੰ ਹਸਪਤਾਲ ਦਾਖਲ ਕਰ ਦਿੱਤਾ ਗਿਆ ਹੈ। ਖਬਰ ਲਿਖੇ ਜਾਣ ਤਕ ਕਈ ਸੀਨੀਅਰ ਅਧਿਕਾਰੀਆਂ ਵੱਲੋਂ ਇਥੇ ਪੁੱਜ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।