Sunday , June 26 2022

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਕੱਲ੍ਹ ਹੋਵੇਗਾ ਸੰਸਕਾਰ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਸੋਗਮਈ ਖਬਰਾਂ ਦੇ ਕਾਰਨ ਮਾਹੌਲ ਗਮਗੀਨ ਬਣ ਜਾਂਦਾ ਹੈ। ਪੰਜਾਬ ਵਿੱਚ ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਨਾ ਕਿਸੇ ਘਟਨਾ ਦੇ ਸ਼ਿਕਾਰ ਹੋਏ ਹਨ। ਜੋ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿੰਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕੋਈ ਵੀ ਪੂਰੀ ਨਹੀਂ ਕਰ ਸਕਦਾ। ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ।

ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਬਿਮਾਰੀਆਂ ਅਤੇ ਹੋਰ ਹਾਦਸਿਆਂ ਦੇ ਸ਼ਿਕਾਰ ਵੀ ਹੋ ਰਹੇ ਹਨ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਦੁੱਖ ਭਰੀਆਂ ਖਬਰਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਕੱਲ੍ਹ ਹੋਵੇਗਾ ਸੰਸਕਾਰ , ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਅਵਿਨਾਸ਼ ਕਲੇਰ ਤੇ ਏਡੀਸੀ ਅਨੁਪਮ ਕਲੇਰ ਦੇ ਪਿਤਾ ਸੇਠ ਕਿਸ਼ਨ ਦਾਸ ਦਾ ਦੇਹਾਂਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਦੱਸਿਆ ਗਿਆ ਹੈ ਕਿ ਸਾਬਕਾ ਵਿਧਾਇਕ ਅਵਿਨਾਸ਼ ਕਲੇਰ, ਏਡੀਸੀ ਕਪੂਰਥਲਾ ਅਨੁਪਮ ਕਲੇਰ ਦੇ ਪਿਤਾ ਜੀ ਦੇ ਅਚਾਨਕ ਹੋਏ ਦਿਹਾਂਤ ਦੇ ਕਾਰਨ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿਥੇ ਉਨ੍ਹਾਂ ਦੇ ਪਿਤਾ ਜੀ ਜਲੰਧਰ ਦੇ ਵਿਧਾਇਕ ਆਜ਼ਾਦੀ ਤੋਂ ਪਹਿਲਾਂ ਰਹੇ ਹਨ। ਉਥੇ ਹੀ ਉਨ੍ਹਾਂ ਦੇ ਦਾਦਾ ਜੀ ਸੇਠ ਮੂਲ ਰਾਜ ਵੀ ਬੂਟਾ ਮੰਡੀ ਦੇ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਰਹੇ ਸਨ।

ਸਾਬਕਾ ਵਿਧਾਇਕ ਅਵਿਨਾਸ਼ ਕਲੇਰ ਦੇ ਪਿਤਾ ਜੀ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਜੱਲੋਵਾਲ ਅਬਾਦੀ ਮਾਡਲ ਹਾਊਸ ਸਥਿਤ ਸ਼ਮਸ਼ਾਨਘਾਟ ਵਿਖੇ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ। ਸਾਬਕਾ ਵਿਧਾਇਕ ਅਵਿਨਾਸ਼ ਕਲੇਰ ਤੇ ਏਡੀਸੀ ਅਨੁਪਮ ਕਲੇਰ ਦੇ ਪਿਤਾ ਸੇਠ ਕਿਸ਼ਨ ਦਾਸ ਦਾ ਦੇਹਾਂਤ ਹੋਣ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸ਼ੀਅਤਾ ਵੱਲੋਂ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ। ਅਤੇ ਸੇਠ ਕਿਸ਼ਨ ਦਾਸ ਦੇ ਦੇਹਾਂਤ ਨੂੰ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।