Tuesday , September 21 2021

ਹੁਣੇ ਹੁਣੇ ਇੰਗਲੈਂਡ ਤੋਂ ਆਈ ਵੱਡੀ ਖਬਰ – ਵਾਪਰਿਆ ਇਹ ਭਾਣਾ ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਸਾਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈਣ ਵਾਲੀ ਕਰੋਨਾ ਦਾ ਸਾਇਆ ਅਜੇ ਵੀ ਦੁਨੀਆਂ ਉੱਪਰ ਬਣਿਆ ਹੋਇਆ ਹੈ। ਜਿੱਥੇ ਕੋਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਦੁਨੀਆ ਵੱਲੋਂ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਓਥੇ ਬ੍ਰਿਟੇਨ ਵਿਚ ਮਿਲਣ ਵਾਲੇ ਕਰੋਨਾ ਦੇ ਨਵੇਂ ਵਾਇਰਸ ਨੂੰ ਲੈ ਕੇ ਦੁਨੀਆਂ ਫਿਰ ਤੋਂ ਚਿੰਤਾ ਵਿੱਚ ਹੈ। ਕਿਉਂਕਿ ਇਹ ਵਾਇਰਸ ਪਹਿਲੇ ਵਾਇਰਸ ਨਾਲੋਂ ਵਧੇਰੇ ਖ਼ਤਰਨਾਕ ਹੈ ਅਤੇ ਜੋ ਬਹੁਤ ਤੇਜ਼ੀ ਨਾਲ ਫੈਲਦਾ ਹੈ। ਇਸ ਵਾਇਰਸ ਨੇ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਆਪਣਾ ਅਸਰ ਵਿਖਾ ਦਿੱਤਾ ਹੈ।

ਉੱਥੇ ਹੀ ਕਰੋਨਾ ਵੈਕਸੀਨ ਨੂੰ ਲੈ ਕੇ ਵੀ ਦੁਨੀਆਂ ਨੂੰ ਕੁਝ ਰਾਹਤ ਮਹਿਸੂਸ ਹੋ ਰਹੀ ਹੈ। ਸਭ ਦੇਸ਼ਾਂ ਵਿੱਚ ਵੈਕਸੀਨ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਇੰਗਲੈਂਡ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਹਾਦਸਾ ਵਾਪਰ ਗਿਆ ਹੈ ਤੇ ਹਾਹਾਕਾਰ ਮੱਚੀ ਹੋਈ ਹੈ। ਯੂ ਕੇ ਵਿਚ ਇਕ ਕਰੋਨਾ ਟੀਕਾਕਰਨ ਕੇਂਦਰ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇਸ ਸਮੇਂ ਬ੍ਰਿਟੇਨ ਵਿਚ ਕਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਓਥੇ ਹੀ ਵਾਪਰੀ ਇਸ ਘਟਨਾ ਕਾਰਨ ਹਾਹਾਕਾਰ ਮਚ ਗਈ ਹੈ।

ਇਹ ਅੱਗ ਸਰੀ ਤੇ ਟੇਮਜ ਡਿਟਨ ਐਬਰਬਰੂਕ ਕਮਿਊਨਿਟੀ ਹੈਲਥ ਸੈਂਟਰ ਦੇ ਟੀਕਾਕਰਨ ਸੈਂਟਰ ਵਿੱਚ ਸ਼ਨੀਵਾਰ 3:30 ਤੇ ਅੱਗ ਲੱਗ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਵਿਭਾਗ ਵੱਲੋਂ 6 ਇੰਜਣਾਂ ਨਾਲ ਕਰਮਚਾਰੀਆਂ ਵੱਲੋਂ ਭਾਰੀ ਜੱਦੋਜਹਿਦ ਤੋਂ ਬਾਅਦ ਅੱਗ ਉਪਰ ਕਾਬੂ ਪਾਇਆ ਗਿਆ। ਇਸ ਸੈਂਟਰ ਵਿਚ ਟੀਕਾ ਲਗਵਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਭ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਅੱਗ ਬੁਝਾਊ ਦਸਤੇ ਵੱਲੋਂ ਪੰਜ ਮਿੰਟ ਤੋਂ ਵੀ ਘੱਟ ਸਮੇਂ ਦੇ ਅੰਦਰ ਹੀ ਘਟਨਾ ਸਥਾਨ ਉਪਰ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ। ਇਸ ਦਸਤੇ ਵੱਲੋਂ ਟੀਕਿਆਂ ਨਾਲ ਭਰੀ ਫਰਿੱਜ਼ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਘਟਨਾ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਸਪਸ਼ਟ ਪਤਾ ਨਹੀਂ ਲੱਗ ਸਕਿਆ। ਜਾਂਚ ਕਰਮਚਾਰੀਆਂ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।