Thursday , October 21 2021

ਹੁਣੇ ਹੁਣੇ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਹੋਈ ਖਤਮ ਨਿਕਲਿਆ ਇਹ ਸਿੱਟਾ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਅੱਜ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈ ਮੀਟਿੰਗ ਖਤਮ ਹੋ ਗਈ ਹੈ । ਜੋ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਇਹ 8ਵੇਂ ਦੌਰ ਦੀ ਬੈਠਕ 15 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਹੈ। ਅੱਜ 8ਵੇਂ ਦੌਰ ਦੀ ਬੈਠਕ ਖਤਮ ਹੋ ਗਈ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ

ਅਜੇ ਵੀ ਆਪਣੇ ਅੜੀਅਲ ਰਵਈਏ ਉੱਤੇ ਅੜੀ ਹੋਈ ਹੈ। ਉਧਰ ਕਿਸਾਨ ਜਥੇਬੰਦੀਆਂ ਵੀ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਹਰ ਮਸਲੇ ਤੇ ਵਿਚਾਰ ਚਰਚਾ ਕਰਨ ਨੂੰ ਤਿਆਰ ਹੈ। ਪਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਅੱਜ ਦੀ ਬੈਠਕ ਵਿਚ ਕੋਈ ਸਹਿਮਤੀ ਨਹੀ ਹੋ ਸਕੀ ,ਜਿਸ ਨੂੰ ਦੇਖਦੇ ਹੋਏ ਅਗਲੀ ਮੀਟਿੰਗ 15 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ। ਹੁਣ ਸਬ ਦੀ ਨਜ਼ਰ 15

ਜਨਵਰੀ 2021 ਤੇ ਟਿਕੀ ਹੋਈ ਹੈ, ਕਿ ਉਸ ਦਿਨ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਕੀ ਫ਼ੈਸਲਾ ਲਿਆ ਜਾਵੇਗਾ। ਅਗਰ 15 ਜਨਵਰੀ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੁੰਦਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।