ਹੁਣੇ ਹੁਣੇ ਕਿਸਾਨਾਂ ਦੇ ਬਾਰੇ ਰਾਸ਼ਟਰਪਤੀ ਕੋਵਿੰਦ ਨੇ ਕਹੀ ਇਹ ਗਲ੍ਹ

ਆਈ ਤਾਜਾ ਵੱਡੀ ਖਬਰ

ਜਿੱਥੇ ਹਰ ਸਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਦਿੱਲੀ ਦੇ ਲਾਲ ਕਿਲੇ ਤੇ ਕੀਤੀਆਂ ਜਾਂਦੀਆਂ ਹਨ। ਉਥੇ ਹੀ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਇਸ ਵਾਰ ਗਣਤੰਤਰ ਦਿਵਸ ਮੌਕੇ ਤੇ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਵੀ ਟਰੈਕਟਰ ਪਰੇਡ ਕਰਕੇ ਸਾਲ 2021 ਦਾ ਗਣਤੰਤਰ ਦਿਵਸ ਵੱਖਰੇ ਢੰਗ ਨਾਲ ਮਨਾ ਰਹੇ ਹਨ। ਇਹ ਟਰੈਕਟਰ ਪਰੇਡ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਕਿਉਂਕਿ ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਕੇ ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ।

ਉਸ ਸਮੇਂ ਤੋਂ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਹੁਣ ਰਾਸ਼ਟਰਪਤੀ ਕੋਵਿੰਦ ਨੇ ਕਿਸਾਨਾਂ ਬਾਰੇ ਇਹ ਗੱਲ ਆਖੀ ਹੈ, ਕਿ ਸਾਰੇ ਪਾਸੇ ਚਰਚਾ ਹੋ ਰਹੀ ਹੈ। 26 ਜਨਵਰੀ ਨੂੰ ਜਿਥੇ ਦੇਸ਼ ਦੇ ਰਾਸ਼ਟਰਪਤੀ ਲਾਲ ਕਿਲ੍ਹੇ ਉੱਪਰ ਤਿਰੰਗਾਂ ਲਹਿਰਾ ਕੇ ਦੇਸ਼ ਨੂੰ ਸੰਬੋਧਨ ਕਰਨਗੇ। ਅੱਜ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ 72 ਵਾਂ ਗਣਤੰਤਰ ਦਿਵਸ ਦੇ ਮੌਕੇ ਇੱਕ ਦਿਨ ਪਹਿਲਾਂ ਸ਼ਾਮ ਸਮੇਂ ਰਾਸ਼ਟਰ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿੱਚ

ਉਨ੍ਹਾਂ ਨੇ 26 ਜਨਵਰੀ ਤੋਂ ਪਹਿਲਾਂ ਕਿਸਾਨਾਂ ਦੀ ਤਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਕਿਸਾਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀ ਧੰਨਵਾਦੀ ਹਾਂ ਦੇਸ਼ ਦੇ , ਜੋ ਸਾਡੇ ਅੰਨਦਾਤਾ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਥਿਤੀਆਂ ਬਹੁਤ ਸਾਰੀਆਂ ਚੁਣੌਤੀਆਂ ਅਤੇ ਤਬਾਹੀ ਦੇ ਬਾਵਜੂਦ ਵੀ ਸਾਡੇ ਭਰਾ ਭੈਣਾਂ ਨੇ ਖੇਤੀ ਉਤਪਾਦਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ

ਅਸੀਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਾਂ ਆਪਣੇ ਰਾਸ਼ਟਰੀ ਝੰਡੇ ਅਤੇ ਸਵਿਧਾਨ ਵਿੱਚ ਸਤਿਕਾਰ ਅਤੇ ਵਿਸ਼ਵਾਸ਼ ਜਾਹਿਰ ਕਰਦੇ ਹਾ। ਉਨ੍ਹਾਂ ਕਿਹਾ ਕਿ ਵਿਗਿਆਨਕ ਭਾਈਚਾਰੇ ਨੇ ਸਪੇਸ ਤੋਂ ਲੈ ਕੇ ਖੇਤਾਂ ਤੱਕ ਅਤੇ ਵਿਦਿਅਕ ਸੰਸਥਾਵਾਂ ਤੋਂ ਲੈ ਕੇ ਹਸਪਤਾਲ ਤੱਕ ਸਾਡੀ ਜ਼ਿੰਦਗੀ ਅਤੇ ਕੰਮਾ ਵਿੱਚ ਕਈ ਸੁਧਾਰ ਕੀਤੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਗੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਨਿਆਂ ,ਆਜ਼ਾਦੀ, ਸਮਾਨਤਾ ਅਤੇ ਵਡੱਪਣ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਿਆਂ ਸਾਡੇ ਸਾਰਿਆਂ ਲਈ ਪਵਿੱਤਰ ਆਦਰਸ਼ ਹਨ। ਉਨ੍ਹਾਂ ਕਿਹਾ ਉਮੀਦ ਕੀਤੀ ਜਾਂਦੀ ਹੈ ਕਿ ਸ਼ਾਸ਼ਨ ਲਈ ਜ਼ਿੰਮੇਵਾਰੀ ਨਿਭਾਉਣ ਵਾਲੇ ਲੋਕ ਹੀ ਨਹੀਂ ਬਲਕਿ ਸਾਡੇ ਸਾਰਿਆਂ ਆਮ ਨਾਗਰਿਕਾਂ ਨੂੰ ਵੀ ਇਨ੍ਹਾਂ ਆਦਰਸ਼ਾਂ ਦਾ ਦ੍ਰਿੜਤਾ ਅਤੇ ਇਮਾਨਦਾਰੀ ਨਾਲ ਪਾਲਣ ਕਰਨਾ ਚਾਹੀਦਾ ਹੈ।