Tuesday , April 20 2021

ਹੁਣੇ ਹੁਣੇ ਕਿਸਾਨਾਂ ਨੇ ਕਲ ਸ਼ਨੀਚਰਵਾਰ ਲਈ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਦੇਸ਼ ਦੇ ਵਿਚ ਕੇਂਦਰ ਸਰਕਾਰ ਨਾਲ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਤੇ ਤਕਰੀਬਨ ਤਿੰਨ ਮਹੀਨਿਆਂ ਤੋਂ ਚੱਲਦਾ ਹੋਇਆ ਮਸਲਾ ਹੋਰ ਉਲਝਦਾ ਜਾ ਰਿਹਾ ਹੈ। ਇਸ ਖੇਤੀ ਅੰਦੋਲਨ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਸਾਹਮਣੇ ਰੱਖੀ ਗਈ ਇੱਕੋ ਇੱਕ ਮੰਗ ਇਨ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਹੈ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਇਹਨਾਂ ਆਰਡੀਨੈਂਸਾਂ ਦੇ ਫਾਇਦੇ ਕਿਸਾਨਾਂ ਨੂੰ ਸਮਝਾ ਰਹੀ ਹੈ। ਜਿਸ ਦੇ ਚੱਲਦੇ ਹੋਏ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੇ ਨਾਲ ਕਈ ਵਾਰੀ ਮੀਟਿੰਗਾਂ ਹੋ ਚੁੱਕੀਆਂ ਹਨ।

ਪਰ ਇਹ ਮੀਟਿੰਗਾਂ ਇਸ ਖੇਤੀ ਅੰਦੋਲਨ ਦਾ ਹੱਲ ਕੱਢਣ ਦੇ ਵਿੱਚ ਨਾਕਾਮ ਰਹੀਆਂ ਹਨ। ਇਸ ਮਸਲੇ ਦੇ ਸੰਬੰਧ ਵਿੱਚ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਸ਼ਣ ਵੀ ਦਿੱਤਾ ਗਿਆ ਹੈ ਅਤੇ ਖੇਤੀਬਾੜੀ ਮੰਤਰਾਲੇ ਦੇ ਸੈਕਟਰੀ ਵੱਲੋਂ ਵੀ ਕਿਸਾਨਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਵਾਸਤੇ ਇਕ ਚਿੱਠੀ ਭੇਜੀ ਗਈ ਸੀ। ਇਸ ਉਪਰ ਵਿਚਾਰ ਵਟਾਂਦਰਾ ਕਰਨ ਦੇ ਲਈ ਕਿਸਾਨ ਯੂਨਾਈਟਡ ਫਰੰਟ ਕੱਲ ਸ਼ਨੀਵਾਰ ਨੂੰ ਇਕ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਬਾਅਦ ਹੀ ਕਿਸਾਨਾਂ ਵੱਲੋਂ ਇਕ ਅਹਿਮ ਫੈਸਲਾ ਲਿਆ ਜਾ ਸਕਦਾ।

ਅੱਜ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਗੱਲ ਕਰਦੇ ਹੋਏ ਆਖਿਆ ਕਿ ਦੇਸ਼ ਅੰਦਰ ਕੁਝ ਸਿਆਸੀ ਪਾਰਟੀਆਂ ਦੇਸ਼ ਦੇ ਕਿਸਾਨਾਂ ਨੂੰ ਵਰਗਲਾਉਣ ਦੀਆਂ ਵੱਖ-ਵੱਖ ਕੋਸ਼ਿਸ਼ਾਂ ਕਰ ਰਹੀਆਂ ਹਨ। ਇਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਹੀ ਇਸ ਅੰਦੋਲਨ ਨੂੰ ਮੁੱਦੇ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਨੈਸ਼ਨਲ ਫਰੰਟ ਆਫ਼ ਫਾਰਮਰਜ਼ ਦੀ ਇਸ ਵਿਸ਼ੇ ਸਬੰਧੀ ਮੀਟਿੰਗ ਨਹੀਂ ਹੋਈ। ਪਰ ਪੰਜਾਬ ਦੇ ਸੰਗਠਨਾਂ ਦੀ ਮੀਟਿੰਗ ਇਸ ਗੱਲ ਦੇ ਸਬੰਧ ਵਿਚ ਹੋ ਚੁੱਕੀ ਹੈ।

ਨੈਸ਼ਨਲ ਫਾਰਮਰਜ਼ ਯੁਨਾਈਟਿਡ ਫਰੰਟ ਵਲੋਂ ਕੱਲ੍ਹ ਸ਼ਨੀਵਾਰ ਨੂੰ ਇਨ੍ਹਾਂ ਦੋਵੇਂ ਮੁੱਦਿਆਂ ਦੇ ਸਬੰਧ ਵਿਚ ਇੱਕ ਬੈਠਕ ਕੀਤੀ ਜਾਵੇਗੀ ਜਿਸ ਤੋਂ ਬਾਅਦ ਉਹ ਆਪਣੀ ਅਗਲੀ ਰਣਨੀਤੀ ਨੂੰ ਉਲੀਕਣਗੇ। ਫਿਲਹਾਲ ਇਸ ਬੈਠਕ ਦਾ ਸਮਾਂ ਅਜੇ ਨਿਸ਼ਚਿਤ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਕਿਸਾਨਾਂ ਦੇ ਇਸ ਅੰਦੋਲਨ ਵਿਚ ਆਏ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਸ਼ਾਮਲ ਹੋ ਰਿਹਾ ਹੈ। ਜੇਕਰ ਇਹ ਸਿਲਸਿਲਾ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਅੱਧਾ ਪੰਜਾਬ ਦਿੱਲੀ ਪਹੁੰਚ ਜਾਵੇਗਾ।