Monday , October 25 2021

ਹੁਣੇ ਹੁਣੇ ਕਿਸਾਨ ਅੰਦੋਲਨ ਤੋਂ ਆਈ ਮਾੜੀ ਖਬਰ, ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਭਾਰਤ ਦੇ ਸਭ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਹਰ ਵਰਗ ਵੱਲੋਂ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਬਰੂਹਾਂ ਨੂੰ ਡੱਕ ਕੇ ਬੈਠੀਆਂ ਹੋਈਆਂ ਹਨ ਜਿਨ੍ਹਾਂ ਦਾ ਮਕਸਦ ਕੇਂਦਰੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਇਸ ਵਾਸਤੇ ਹੁਣ ਤੱਕ ਲੱਖਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਦੇ ਨਾਲ ਲੱਗਦੀਆਂ ਵੱਖ ਵੱਖ ਸਰਹੱਦਾਂ ਉਪਰ ਡਟੇ ਹੋਏ ਹਨ।

ਇਨ੍ਹਾਂ ਸਰਹੱਦਾਂ ਉਪਰੋਂ ਆਏ ਦਿਨ ਬਹੁਤ ਸਾਰੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਰੋਜ਼ ਹੀ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਜਾ ਰਹੇ ਹਨ। ਪਰ ਬੀਤੇ ਕੁਝ ਦਿਨਾਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿਸ ਨਾਲ ਧਰਨੇ ਵਾਲੀ ਥਾਂ ਦਾ ਮਾਹੌਲ ਦੁਖਦਾਈ ਹੋ ਰਿਹਾ ਹੈ। ਇਸੇ ਹੀ ਸਬੰਧ ਵਿੱਚ ਬੁਹਤ ਸਾਰੀਆਂ ਦੁੱਖਦਾਈ ਖਬਰਾਂ ਸੁਣਨ ਨੂੰ ਮਿਲ ਰਹੀਆ ਹਨ। ਜਿਸ ਵਿੱਚ ਖੇਤੀ ਅੰਦੋਲਨ ਕਰ ਰਹੇ ਸਰਹੱਦ ਉੱਪਰ ਬੈਠੇ ਕਿਸਾਨਾਂ ਨਾਲ ਵਾਪਰਨ ਵਾਲੇ ਹਾਦਸੇ ਤੇ ਕੁਝ ਕਿਸਾਨਾਂ ਨਾਲ ਰਸਤਿਆਂ ਵਿੱਚ ਵਾਪਰਨ ਵਾਲੇ ਹਾਦਸੇ ਸਭ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹਰ ਵਰਗ ਵੱਲੋਂ ਇਸ ਕਿਸਾਨ ਸੰਘਰਸ਼ ਵਿਚ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਸੰਘਰਸ਼ ਦੇ ਵਿੱਚ ਬਹੁਤ ਸਾਰੇ ਕਿਸਾਨ ਹੁਣ ਤੱਕ ਸ਼ਹੀਦ ਹੋ ਚੁੱਕੇ ਹਨ। ਜੋ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ। ਇਕ ਵਾਰ ਫਿਰ ਤੋਂ ਖੇਤੀ ਕਾਨੂੰਨਾਂ ਦੇ ਕਾਰਣ ਵਾਪਰੇ ਹਾਦਸੇ ਵਿੱਚ ਹੋਈ ਮੌਤ ਦੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਕਿਸਾਨ ਅੰਦੋਲਨ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਦੇ ਹੋਏ ਹੁਣ ਤਕ ਇਨ੍ਹਾਂ ਤਿੰਨ ਮਹੀਨਿਆਂ ਵਿੱਚ ਬਹੁਤ ਸਾਰੇ ਕਿਸਾਨਾਂ ਦੀ ਜਾਨ ਚਲੀ ਗਈ ਹੈ।

ਹੁਣ ਦਿੱਲੀ ਦੇ ਟਿੱਕਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਵਿਚ ਇਕ ਕੈਥਲ ਦੇ ਕਿਸਾਨ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਕਿਸਾਨ ਦੀ ਮੌਤ ਹੋਣ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਇਹ ਕਿਸਾਨ 24 ਦਿਸੰਬਰ ਤੋਂ ਟਿਕਰੀ ਬਾਰਡਰ ਤੇ ਸੰਘਰਸ਼ ਕਰ ਰਿਹਾ ਸੀ। ਮ੍ਰਿਤਕ ਕਿਸਾਨ 5 ਏਕੜ ਜ਼ਮੀਨ ਦਾ ਮਾਲਕ ਸੀ। ਜਿਸ ਦੀ ਪਹਿਚਾਣ 32 ਸਾਲਾ ਓਮਰਪਾਲ ,ਪਿੰਡ ਸੇਰਧਾ, ਕੈਥਲ ਦਾ ਰਹਿਣ ਵਾਲਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।